26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਜ਼ਿਲੇ੍ਹ ਭਰ ਦੇ ਕਿਸਾਨਾਂ ਨੂੰ ਗੁਣਵੱਤਾ ਵਾਲੀ ਪੈਦਾਵਾਰ ਲਈ ਕੁਦਰਤੀ ਖੇਤੀ ਅਪਣਾਉਣ ਦੀ ਅਪੀਲ-ਮੁੱਖ ਖੇਤੀਬਾੜੀ ਅਫ਼ਸਰ

Ad Position 21
No active advertisement
ਅਜੀਤ ਡੈਸਕ 07-02-2026
ਫ਼ਿਰੋਜ਼ਪੁਰ, 6 ਫ਼ਰਵਰੀ (ਸੁਖਵਿੰਦਰ ਸਿੰਘ)-ਕਿਸਾਨਾਂ ਵਲੋਂ ਫ਼ਸਲਾਂ ਦੇ ਚੰਗੇ ਝਾੜ ਲਈ ਪੁਰਜ਼ੋਰ ਮਿਹਨਤ ਕੀਤੀ ਜਾ ਰਹੀ ਹੈ ਪਰ ਮੌਜੂਦਾ ਸਮੇਂ ਵਿਚ ਚੰਗੇ ਮਿਆਰ ਦੀਆਂ ਫ਼ਸਲਾਂ ਦੀ ਪੈਦਾਵਾਰ ਹੋਣਾ ਬਹੁਤ ਜ਼ਰੂਰੀ ਹੈ | ਇਸ ਮਕਸਦ ਲਈ ਡਾ. ਬਲਵਿੰਦਰ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਫ਼ਿਰੋਜ਼ਪੁਰ ਵਲੋਂ ਬਲਾਕ ਫ਼ਿਰੋਜ਼ਪੁਰ ਦੇ ਪਿੰਡ ਬੁੱਕਣ ਵਾਲਾ ਦੇ ਖ਼ੋਜੀ ਕਿਸਾਨ ਵਿਰਸਾ ਸਿੰਘ ਦੇ ਖੇਤਾਂ ਦਾ ਦੌਰਾ ਸਾਵਨਦੀਪ ਸ਼ਰਮਾ ਪ੍ਰਾਜੈਕਟ ਡਾਇਰੈਕਟਰ ਆਤਮਾ ਤੇ ਪ੍ਰਦੀਪ ਸਿੰਘ ਸਹਾਇਕ ਟੈਕਨਾਲੋਜੀ ਮੈਨੇਜਰ ਨਾਲ ਕੀਤਾ | ਕਿਸਾਨ ਵਿਰਸਾ ਸਿੰਘ ਵਲੋਂ ਦੱਸਿਆ ਗਿਆ ਕਿ ਉਹ ਸਾਲ 2018 ਤੋਂ ਹੀ ਆਪਣੇ ਸਾਰੇ ਖੇਤਾਂ 'ਚ ਝੋਨੇ ਦੀ ਸਿੱਧੀ ਬਿਜਾਈ ਕਰਦੇ ਹਨ ਅਤੇ ਹੁਣ ਵੀ ਕਣਕ ਦੀ ਬਿਜਾਈ ਆਪਣੇ ਖੇਤਾਂ ਵਿਚ ਪਰਾਲੀ ਨੂੰ ਖੇਤਾਂ ਵਿਚ ਵਾਹ ਕੇ ਕੀਤੀ ਹੈ | ਇਸੇ ਤਰ੍ਹਾਂ ਕਿਸਾਨ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਹੀ ਆਪਣੇ ਖੇਤਾਂ 'ਚ ਬਿਨਾਂ ਕੀੜੇਮਾਰ ਜ਼ਹਿਰਾਂ ਦੇ ਫ਼ਸਲਾਂ ਦੀ ਪੂਰੀ ਪੈਦਾਵਾਰ ਲੈ ਰਹੇ ਹਨ | ਮੁੱਖ ਖੇਤੀਬਾੜੀ ਅਫ਼ਸਰ ਫ਼ਿਰੋਜ਼ਪੁਰ ਡਾ. ਬਲਵਿੰਦਰ ਸਿੰਘ ਨੇ ਜ਼ਿਲ੍ਹੇ ਭਰ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਸ ਖ਼ੋਜੀ ਕਿਸਾਨ ਵਿਰਸਾ ਸਿੰਘ ਦੀ ਤਰ੍ਹਾਂ ਆਪਣੇ ਖੇਤਾਂ ਵਿਚ ਕੀੜੇਮਾਰ ਜ਼ਹਿਰਾਂ ਵਰਤਣ ਤੋਂ ਗੁਰੇਜ਼ ਕਰਨ ਜਾਂ ਫਿਰ ਸਿਰਫ਼ ਲੋੜ ਪੈਣ 'ਤੇ ਹੀ ਸਿਫ਼ਾਰਸ਼ ਸ਼ੁਦਾ ਜ਼ਹਿਰਾਂ ਸਪਰੇਅ ਕੀਤੀਆਂ ਜਾਣ |
Ad Position 22
No active advertisement
ਪਿਛਲੀ ਖ਼ਬਰ ਰਾਜਪਾਲ ਦੀ ਅਗਵਾਈ 'ਚ ਪੈਦਲ ਯਾਤਰਾ ਨੂੰ ਲੈ ਕੇ ਡੀ. ਸੀ. ਵਲੋਂ ਅਧਿਕਾਰੀਆਂ ਨਾਲ ਮੀਟਿੰਗ ਅਗਲੀ ਖ਼ਬਰ ਐੱਸ. ਐੱਸ. ਪੀ. ਦਫ਼ਤਰ ਤੋਂ 100 ਮੀਟਰ ਦੂਰੀ 'ਤੇ ਹੋਈ ਖੋਹ
Ad Position 24