26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਰਾਜਪਾਲ ਦੀ ਅਗਵਾਈ 'ਚ ਪੈਦਲ ਯਾਤਰਾ ਨੂੰ ਲੈ ਕੇ ਡੀ. ਸੀ. ਵਲੋਂ ਅਧਿਕਾਰੀਆਂ ਨਾਲ ਮੀਟਿੰਗ

Ad Position 21
No active advertisement
ਅਜੀਤ ਡੈਸਕ 07-02-2026
ਫ਼ਿਰੋਜ਼ਪੁਰ, 6 ਫਰਵਰੀ (ਸੁਖਵਿੰਦਰ ਸਿੰਘ)-ਪੰਜਾਬ ਵਿਚ ਨਸ਼ਿਆਂ ਨੂੰ ਨੱਥ ਪਾਉਣ ਲਈ ਰਾਜਪਾਲ ਪੰਜਾਬ ਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵਲੋਂ ਵੱਡੀ ਪਹਿਲਕਦਮੀ ਤਹਿਤ ਫ਼ਿਰੋਜ਼ਪੁਰ 'ਚ 10 ਫ਼ਰਵਰੀ ਨੂੰ 'ਨਸ਼ਿਆਂ ਵਿਰੁੱਧ ਪੈਦਲ ਯਾਤਰਾ' ਕੱਢੀ ਜਾਵੇਗੀ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਪੈਦਲ ਯਾਤਰਾ ਦੀਆਂ ਤਿਆਰੀਆਂ ਸੰਬੰਧੀ ਵੱਖ-ਵੱਖ ਵਿਭਾਗਾਂ ਵਲੋਂ ਮੁਕੰਮਲ ਕੀਤੇ ਜਾ ਰਹੇ ਪ੍ਰਬੰਧਾਂ ਕੰਮਾਂ ਦਾ ਜਾਇਜ਼ਾ ਲੈਣ ਲਈ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਦੌਰਾਨ ਸਾਂਝੀ ਕੀਤੀ | ਡਿਪਟੀ ਕਮਿਸ਼ਨਰ ਨੇ ਰਾਜਪਾਲ ਦੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਦੌਰੇ ਅਤੇ ਪੈਦਲ ਯਾਤਰਾ ਸੰਬੰਧੀ ਤਿਆਰੀਆਂ ਨੂੰ ਛੇਤੀ ਮੁਕੰਮਲ ਕਰਨ ਨੂੰ ਲੈ ਕੇ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ | ਉਨ੍ਹਾਂ ਦੱਸਿਆ ਕਿ ਰਾਜਪਾਲ ਦੀ ਅਗਵਾਈ ਵਿਚ ਨਸ਼ਿਆਂ ਵਿਰੁੱਧ ਪੈਦਲ ਯਾਤਰਾ 10 ਫ਼ਰਵਰੀ ਨੂੰ ਸਵੇਰੇ 11:30 ਵਜੇ ਸਾਰਾਗੜ੍ਹੀ ਮੈਮੋਰੀਅਲ ਫ਼ਿਰੋਜ਼ਪੁਰ ਛਾਉਣੀ ਤੋਂ ਸ਼ੁਰੂ ਹੋ ਕੇ ਸਰਕਾਰੀ ਸਕੂਲ ਆਫ਼ ਐਮੀਨੈਂਸ ਫ਼ਿਰੋਜ਼ਪੁਰ ਸ਼ਹਿਰ ਤੱਕ ਜਾਵੇਗੀ | ਇਸ ਦੌਰਾਨ ਪੰਜਾਬ ਦੇ ਰਾਜਪਾਲ ਲੋਕਾਂ ਦੇ ਨਾਮ ਆਪਣਾ ਸੰਦੇਸ਼ ਵੀ ਦੇਣਗੇ | ਇਸ ਪੈਦਲ ਯਾਤਰਾ 'ਚ ਵੱਡੀ ਗਿਣਤੀ ਵਿਚ ਵਿਦਿਆਰਥੀ, ਯੂਥ ਕਲੱਬਾਂ ਦੇ ਮੈਂਬਰ, ਵਲੰਟੀਅਰ ਅਤੇ ਗੈਰ-ਸਰਕਾਰੀ ਸੰਸਥਾਵਾਂ (ਐਨ. ਜੀ. ਓਜ਼) ਆਦਿ ਸ਼ਾਮਿਲ ਹੋ ਕੇ ਨਸ਼ੇ ਤਿਆਗਣ ਤੇ ਨਸ਼ਿਆਂ ਦੇ ਖ਼ਾਤਮੇ ਲਈ ਇਕਜੁੱਟ ਹੋਣ ਦਾ ਸੱਦਾ ਦੇਣਗੇ | ਡਿਪਟੀ ਕਮਿਸ਼ਨਰ ਦੀਪ ਸ਼ਿਖਾ ਸ਼ਰਮਾ ਨੇ ਇਸ ਪੈਦਲ ਯਾਤਰਾ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੁਰੱਖਿਆ ਪ੍ਰਬੰਧਾਂ, ਟ੍ਰੈਫ਼ਿਕ ਨਿਯੰਤਰਨ, ਸਾਫ਼-ਸਫ਼ਾਈ, ਸਿਹਤ ਸਹੂਲਤਾਂ, ਮੈਡੀਕਲ ਟੀਮਾਂ, ਰਿਫਰੈਸ਼ਮੈਂਟ, ਪੀਣ ਵਾਲਾ ਪਾਣੀ ਤੇ ਸਮਾਗਮ ਦੌਰਾਨ ਲੋੜੀਂਦੀਆਂ ਵਿਵਸਥਾਵਾਂ ਯਕੀਨੀ ਬਣਾਉਣ ਲਈ ਕਿਹਾ | ਉਨ੍ਹਾਂ ਨੇ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਦੇ ਹੋਏ ਇਸ ਜਾਗਰੂਕਤਾ ਪੈਦਲ ਯਾਤਰਾ ਨੂੰ ਸਫਲ ਬਣਾਉਣ ਦੀ ਹਦਾਇਤ ਕੀਤੀ | ਮੀਟਿੰਗ 'ਚ ਵਧੀਕ ਡਿਪਟੀ ਕਮਿਸ਼ਨਰ (ਵਿ) ਅਰਵਿੰਦ ਕੁਮਾਰ, ਐੱਸ. ਡੀ. ਐਮ. ਫ਼ਿਰੋਜ਼ਪੁਰ ਮੈਡਮ ਲਿੰਧੀਆ, ਐੱਸ. ਪੀ. ਮਨਜੀਤ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.) ਡਾ. ਸਤਿੰਦਰ ਸਿੰਘ, ਏ. ਟੀ. ਓ. ਰਾਕੇਸ਼ ਕੁਮਾਰ ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਉਚੇਰੀ ਸਿੱਖਿਆ ਕਾਲਜਾਂ ਦਰਜਾ 3 ਤੇ 4 ਕੱਚੇ ਕਰਮਚਾਰੀ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਕੱਲ੍ਹ ਅਗਲੀ ਖ਼ਬਰ ਜ਼ਿਲੇ੍ਹ ਭਰ ਦੇ ਕਿਸਾਨਾਂ ਨੂੰ ਗੁਣਵੱਤਾ ਵਾਲੀ ਪੈਦਾਵਾਰ ਲਈ ਕੁਦਰਤੀ ਖੇਤੀ ਅਪਣਾਉਣ ਦੀ ਅਪੀਲ-ਮੁੱਖ ਖੇਤੀਬਾੜੀ ਅਫ਼ਸਰ
Ad Position 24