ਜ਼ੀਰਾ, 6 ਫਰਵਰੀ (ਰਜਨੀਸ਼ ਕਥੂਰੀਆ)-ਪੰਜਾਬ ਸਕੂਲ ਸਿੱਖਿਆ ਬੋਰਡ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸ਼ਹਿਜ਼ਾਦਾ ਸੰਤ ਸਿੰਘ ਵਿਖੇ ਪੰਜਾਬ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਸ਼ਵ ਕੈਂਸਰ ਦਿਵਸ ਨੂੰ ਮਨਾਉਣ ਲਈ ਇਕ ਜਾਗਰੂਕ ਕੈਂਪ ਲਗਾਇਆ | ਕੈਂਪ 'ਚ ਸਿਹਤ ਵਿਭਾਗ ਦੇ ਸੈਂਟਰ ਕੱਸੋਆਣਾ ਵਲੋਂ ਸਿਹਤ ਕਰਮਚਾਰੀ ਅਜੀਤ ਸਿੰਘ ਤੇ ਹਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਕੈਂਸਰ ਤੇ ਬਚਾਅ ਲਈ ਜ਼ਰੂਰੀ ਨੁਕਤੇ ਦੱਸੇ ਅਤੇ ਇਸ ਸੰਬੰਧੀ ਆਪਣੀ ਖ਼ੁਰਾਕ ਵੱਲ ਵਿਸ਼ੇਸ਼ ਧਿਆਨ ਦੇਣ ਲਈ ਦੱਸਿਆ | ਇਸ ਜਾਗਰੂਕਤਾ ਕੈਂਪ ਦੌਰਾਨ ਬੱਚਿਆਂ ਦੇ ਬਲੱਡ ਸੈਂਪਲ ਵੀ ਲਏ ਗਏ | ਇਸ ਮੌਕੇ ਪਿ੍ੰਸੀਪਲ ਮੈਡਮ ਰਮਾ ਮਹਿਤਾ ਨੇ ਵੀ ਬੱਚਿਆਂ ਨੂੰ ਸੰਬੋਧਨ ਕੀਤਾ ਅਤੇ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਸੰਬੰਧੀ ਜਾਣਕਾਰੀ ਦਿੱਤੀ | ਕੈਂਪ 'ਚ ਮੈਡਮ ਸੁਖਬੀਰ ਕੌਰ, ਗੁਰਪ੍ਰੀਤ ਕੌਰ, ਕਿਰਨਦੀਪ ਕੌਰ, ਕੁਲਜੀਤ ਕੌਰ, ਰਾਕੇਸ਼ ਕੁਮਾਰ ਤੇ ਹੋਰ ਸਮੂਹ ਸਟਾਫ਼ ਹਾਜ਼ਰ ਸਨ |