26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਪੰਜਾਬ ਸਟੇਟ ਕਰਮਚਾਰੀ ਦਲ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 07-02-2026
ਫ਼ਿਰੋਜ਼ਪੁਰ, 6 ਫਰਵਰੀ (ਗੁਰਿੰਦਰ ਸਿੰਘ)-ਪੰਜਾਬ ਸਟੇਟ ਕਰਮਚਾਰੀ ਦਲ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਮੀਟਿੰਗ ਯੂਨੀਅਨ ਦਫ਼ਤਰ ਵਿਖੇ ਜ਼ਿਲ੍ਹਾ ਪ੍ਰਧਾਨ ਤਰਸੇਮ ਬੇਦੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਲੋਕ ਨਿਰਮਾਣ ਵਿਭਾਗ, ਜ਼ਿਲ੍ਹਾ ਪ੍ਰੀਸ਼ਦ, ਪੰਚਾਇਤੀ ਰਾਜ, ਨਗਰ ਕੌਂਸਲ, ਪੰਜਾਬ ਵਾਟਰ ਸਪਲਾਈ ਅਤੇ ਸੈਨੀਟੇਸ਼ਨ, ਸਿੰਚਾਈ ਵਿਭਾਗ, ਸੀਵਰੇਜ ਬੋਰਡ ਦੇ ਮੁਲਾਜ਼ਮ ਤੇ ਪੈਨਸ਼ਨਰ ਵੱਡੀ ਗਿਣਤੀ ਵਿਚ ਸ਼ਾਮਿਲ ਹੋਏ | ਮੀਟਿੰਗ ਦੌਰਾਨ ਤਰਸੇਮ ਬੇਦੀ, ਬਲਵੀਰ ਸਿੰਘ ਕੰਬੋਜ, ਬਲਵੀਰ ਸਿੰਘ ਗੋਖੀ ਵਾਲਾ, ਰਮੇਸ਼ ਕੁਮਾਰ, ਰਣਬੀਰ ਕੁੱਕੂ, ਕਿਸ਼ਨ ਚੰਦ ਜਾਗੋਵਾਲੀਆ, ਗਿਆਨ ਸਿੰਘ, ਪ੍ਰਤਾਪ ਸਿੰਘ ਢਿੱਲੋਂ, ਧੀਰਜ ਕੁਮਾਰ, ਗੁਰਮੀਤ ਸਿੰਘ ਅÏਲਖ ਆਦਿ ਆਗੂਆਂ ਨੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਤੇ ਪੈਨਸ਼ਨਰ ਵਿਰੋਧੀ ਨੀਤੀਆਂ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਅਤੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਕਰੋੜਾਂ ਰੁਪਏ ਦਾ ਬਕਾਇਆ ਦੱਬੀ ਬੈਠੀ ਹੈ | ਚਾਰ ਸਾਲ ਦਾ ਸਮਾਂ ਬੀਤ ਜਾਣ 'ਤੇ ਇਸ ਸਰਕਾਰ ਨੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਪੱਲੇ ਕੁੱਝ ਵੀ ਨਹੀਂ ਪਾਇਆ, ਸਗੋਂ ਪਹਿਲਾਂ ਤੋਂ ਮਿਲਦੀਆਂ ਸਹੂਲਤਾਂ ਨੂੰ ਇਕ-ਇਕ ਕਰਕੇ ਖੋਹਿਆ ਜਾ ਰਿਹਾ ਹੈ | ਉਨ੍ਹਾਂ ਮੰਗ ਕੀਤੀ ਕਿ ਡੀ.ਏ ਦੀਆਂ ਕਿਸ਼ਤਾਂ ਤੇ ਬਕਾਇਆ ਦਿੱਤਾ ਜਾਵੇ, ਛੇਵੇਂ ਤਨਖ਼ਾਹ ਕਮਿਸ਼ਨ ਦਾ ਬਕਾਇਆ ਯਕਮੁਸ਼ਤ ਦਿੱਤਾ ਜਾਵੇ, ਮੈਡੀਕਲ ਭੱਤੇ 'ਚ ਵਾਧਾ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਸਾਰੇ ਵਿਭਾਗਾਂ ਵਿਚ ਖ਼ਾਲੀ ਪਈਆਂ ਅਸਾਮੀਆਂ ਨੂੰ ਭਰਿਆ ਜਾਵੇ, 1.1.2016 ਤੋਂ ਪਹਿਲਾਂ ਸੇਵਾ ਮੁਕਤ ਹੋਏ ਮੁਲਾਜ਼ਮਾਂ ਦੀ ਪੈਨਸ਼ਨ 2.59 ਨਾਲ ਸੋਧੀ ਜਾਵੇ | ਉਨ੍ਹਾਂ ਕਿਹਾ ਜੇਕਰ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਬਜਟ ਸੈਸ਼ਨ ਸਮੇਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਵਿਸ਼ਾਲ ਰੈਲੀ ਕੀਤੀ ਜਾਵੇਗੀ | ਉਨ੍ਹਾਂ 12 ਫ਼ਰਵਰੀ ਦੀ ਦੇਸ਼ ਵਿਆਪੀ ਹੜਤਾਲ ਦਾ ਵੀ ਸਮਰਥਨ ਕੀਤਾ | ਮੀਟਿੰਗ 'ਚ ਜੁਗਿੰਦਰ ਸਿੰਘ ਮਲੂਕਾ, ਓਮ ਪ੍ਰਕਾਸ਼, ਕੇਵਲ ਸਿੰਘ, ਸਵਰਨ ਸਿੰਘ, ਸੂਜਾ ਰਾਮ, ਰਾਮ ਲਖਨ, ਅਮਰਜੀਤ ਸਿੰਘ, ਤਰਲੋਕ ਸਿੰਘ ਆਦਿ ਵੀ ਸ਼ਾਮਿਲ ਹੋਏ |
Ad Position 22
No active advertisement
ਪਿਛਲੀ ਖ਼ਬਰ ਜੋਗਿੰਦਰਾ ਕਾਨਵੈਂਟ ਸਕੂਲ ਵਿਖੇ ਪੰਜਾਬ ਰਾਜ ਜੂਨੀਅਰ ਫੁੱਟਬਾਲ ਚੈਂਪੀਅਨਸ਼ਿਪ ਦਾ ਸ਼ਾਨਦਾਰ ਆਗਾਜ਼ ਅਗਲੀ ਖ਼ਬਰ ਆਦਰਸ਼ ਸਕੂਲ ਸ਼ਹਿਜ਼ਾਦਾ ਸੰਤ ਸਿੰਘ ਵਿਖੇ ਵਿਸ਼ਵ ਕੈਂਸਰ ਦਿਵਸ ਮਨਾਇਆ
Ad Position 24