26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਜੋਗਿੰਦਰਾ ਕਾਨਵੈਂਟ ਸਕੂਲ ਵਿਖੇ ਪੰਜਾਬ ਰਾਜ ਜੂਨੀਅਰ ਫੁੱਟਬਾਲ ਚੈਂਪੀਅਨਸ਼ਿਪ ਦਾ ਸ਼ਾਨਦਾਰ ਆਗਾਜ਼

Ad Position 21
No active advertisement
ਅਜੀਤ ਡੈਸਕ 07-02-2026
ਫਿਰੋਜ਼ਸ਼ਾਹ, 6 ਫਰਵਰੀ (ਸਰਬਜੀਤ ਸਿੰਘ ਧਾਲੀਵਾਲ)-ਪੰਜਾਬ ਰਾਜ ਜੂਨੀਅਰ ਫੁੱਟਬਾਲ (ਲੜਕੀਆਂ) ਦੀ ਚੈਂਪੀਅਨਸ਼ਿਪ ਦਾ ਬੇਹੱਦ ਪ੍ਰਭਾਵਸ਼ਾਲੀ ਤੇ ਉਤਸ਼ਾਹਜਨਕ ਆਗਾਜ਼ ਜੋਗਿੰਦਰਾ ਕਾਨਵੈਂਟ ਸਕੂਲ (ਬੱਧਨੀ ਗੁਲਾਬ ਸਿੰਘ) ਵਿਖੇ ਹੋਇਆ | ਇਸ ਖੇਡ ਉਤਸਵ ਦਾ ਰਸਮੀ ਉਦਘਾਟਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬਲਵਿੰਦਰ ਸਿੰਘ ਭੰਬਾ ਲੰਡਾ ਵਲੋਂ ਆਪਣੇ ਕਰ-ਕਮਲਾਂ ਨਾਲ ਕੀਤਾ | ਉਨ੍ਹਾਂ ਖਿਡਾਰਨਾਂ ਨਾਲ ਜਾਣ-ਪਛਾਣ ਕਰਦਿਆਂ ਉਨ੍ਹਾਂ ਨੂੰ ਖੇਡਾਂ ਦੇ ਖੇਤਰ 'ਚ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ | ਮੁਕਾਬਲਿਆਂ ਦੌਰਾਨ ਮੈਦਾਨ 'ਚ ਖਿਡਾਰਨਾਂ ਅੰਦਰ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ | ਪਹਿਲਾ ਮੈਚ ਜਲੰਧਰ ਤੇ ਸ੍ਰੀ ਮੁਕਤਸਰ ਸਾਹਿਬ ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆ, ਜਿਸ 'ਚ ਜਲੰਧਰ ਦੀਆਂ ਖਿਡਾਰਨਾਂ ਨੇ ਤਕਨੀਕੀ ਮਹਾਰਤ ਤੇ ਸ਼ਾਨਦਾਰ ਤਾਲਮੇਲ ਦਾ ਪ੍ਰਦਰਸ਼ਨ ਕਰਦੇ ਹੋਏ 4-0 ਦੇ ਵੱਡੇ ਫ਼ਰਕ ਨਾਲ ਇੱਕਤਰਫ਼ਾ ਜਿੱਤ ਹਾਸਿਲ ਕੀਤੀ | ਇਸੇ ਤਰ੍ਹਾਂ ਦੂਜਾ ਮੁਕਾਬਲਾ ਸੰਗਰੂਰ ਤੇ ਕਪੂਰਥਲਾ ਦੀਆਂ ਟੀਮਾਂ ਦਰਮਿਆਨ ਹੋਇਆ, ਜਿਸ 'ਚ ਕਪੂਰਥਲਾ ਦੀ ਟੀਮ ਨੇ ਆਪਣੇ ਬਿਹਤਰੀਨ ਖੇਡ ਸਦਕਾ ਵਿਰੋਧੀ ਟੀਮ ਨੂੰ ਪਛਾੜਦਿਆਂ ਜਿੱਤ ਦਰਜ ਕੀਤੀ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਹਾਜ਼ਰ ਸਕੂਲ ਦੇ ਚੇਅਰਮੈਨ ਹਰਦੀਪ ਸਿੰਘ ਤੇ ਪਿ੍ੰਸੀਪਲ ਸਿਮਰਨਦੀਪ ਸਿੰਘ ਧਾਲੀਵਾਲ ਨੇ ਸਮੂਹ ਡੀ. ਐੱਫ. ਏ. ਫ਼ਿਰੋਜ਼ਪੁਰ ਦੇ ਮੈਂਬਰਾਂ ਨਾਲ ਮਿਲ ਕੇ ਖਿਡਾਰਨਾਂ ਦੀ ਹੌਸਲਾ ਅਫ਼ਜਾਈ ਕੀਤੀ | ਉਨ੍ਹਾਂ ਕਿਹਾ ਕਿ ਅਜਿਹੇ ਰਾਜ ਪੱਧਰੀ ਮੁਕਾਬਲੇ ਧੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਇਕ ਵੱਡਾ ਮੰਚ ਪ੍ਰਦਾਨ ਕਰਦੇ ਹਨ | ਪ੍ਰਬੰਧਕਾਂ ਵਲੋਂ ਜੇਤੂ ਟੀਮਾਂ ਨੂੰ ਵਧਾਈ ਦਿੱਤੀ ਗਈ ਤੇ ਸਾਰੀਆਂ ਖਿਡਾਰਨਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਗਈ |
Ad Position 22
No active advertisement
ਪਿਛਲੀ ਖ਼ਬਰ ਡੀ. ਐੱਸ. ਪੀ. ਰਾਜਵੀਰ ਸਿੰਘ ਵਲੋਂ ਲਾਈਟਾਂ ਵਾਲੇ ਚੌਕ 'ਚ ਕੀਤੀ ਸਪੈਸ਼ਲ ਨਾਕਾਬੰਦੀ ਅਗਲੀ ਖ਼ਬਰ ਪੰਜਾਬ ਸਟੇਟ ਕਰਮਚਾਰੀ ਦਲ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਮੀਟਿੰਗ
Ad Position 24