26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਡੀ. ਐੱਸ. ਪੀ. ਰਾਜਵੀਰ ਸਿੰਘ ਵਲੋਂ ਲਾਈਟਾਂ ਵਾਲੇ ਚੌਕ 'ਚ ਕੀਤੀ ਸਪੈਸ਼ਲ ਨਾਕਾਬੰਦੀ

Ad Position 21
No active advertisement
ਅਜੀਤ ਡੈਸਕ 07-02-2026
ਗੁਰੂਹਰਸਹਾਏ, 6 ਫਰਵਰੀ (ਕਪਿਲ ਕੰਧਾਰੀ)-ਫ਼ਿਰੋਜ਼ਪੁਰ ਦੇ ਐੱਸ. ਐੱਸ. ਪੀ. ਭੁਪਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇਲਾਕੇ 'ਚ ਅਮਨ ਕਾਨੂੰਨ ਦੀ ਸਥਿਤੀ ਮਜ਼ਬੂਤ ਬਣਾਈ ਰੱਖਣ ਤੇ ਅਪਰਾਧਿਕ ਤੱਤਾਂ 'ਤੇ ਨਜ਼ਰ ਰੱਖਣ ਦੇ ਮੱਦੇਨਜ਼ਰ ਡੀ. ਐੱਸ. ਪੀ. ਗੁਰੂਹਰਸਹਾਏ ਰਾਜਵੀਰ ਸਿੰਘ ਦੀ ਅਗਵਾਈ ਹੇਠ ਲਾਈਟਾਂ ਵਾਲੇ ਚੌਕ 'ਚ ਸਪੈਸ਼ਲ ਨਾਕਾਬੰਦੀ ਕਰਕੇ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਸਖ਼ਤੀ ਨਾਲ ਚੈਕਿੰਗ ਕੀਤੀ ਗਈ | ਇਸ ਨਾਕਾਬੰਦੀ ਦੌਰਾਨ ਪੁਲਿਸ ਟੀਮਾਂ ਵਲੋਂ ਦੋਪਹੀਆ ਤੇ ਚਾਰਪਹੀਆ ਵਾਹਨਾਂ ਨੂੰ ਰੋਕ ਕੇ ਉਨ੍ਹਾਂ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ | ਇਸ ਮੌਕੇ ਡੀ. ਐੱਸ. ਪੀ. ਰਾਜਵੀਰ ਸਿੰਘ ਵਲੋਂ ਬਿਨਾਂ ਨੰਬਰੀ, ਬਿਨਾਂ ਕਾਗ਼ਜ਼ਾਤ ਤੇ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਖ਼ਿਲਾਫ਼ ਕਾਰਵਾਈ ਕਰਦਿਆਂ ਚਲਾਨ ਵੀ ਕੱਟੇ ਗਏ | ਇਸ ਦੇ ਨਾਲ ਹੀ ਸ਼ੱਕੀ ਵਿਅਕਤੀਆਂ ਨੂੰ ਰੋਕ ਕੇ ਉਨ੍ਹਾਂ ਦੀ ਤਲਾਸ਼ੀ ਲੈਣ ਦੇ ਨਾਲ ਪੁੱਛਗਿੱਛ ਵੀ ਕੀਤੀ ਗਈ | ਡੀ. ਐੱਸ. ਪੀ. ਰਾਜਵੀਰ ਸਿੰਘ ਨੇ ਕਿਹਾ ਕਿ ਪੁਲਿਸ ਦਾ ਮੁੱਖ ਮਕਸਦ ਇਲਾਕੇ ਵਿਚ ਸ਼ਾਂਤੀ ਤੇ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ | ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰੀ, ਚੋਰੀ, ਲੁੱਟ ਅਤੇ ਹੋਰ ਗੈਰ-ਸਮਾਜਿਕ ਗਤੀਵਿਧੀਆਂ 'ਤੇ ਰੋਕ ਲਗਾਉਣ ਲਈ ਇਸੇ ਤਰ੍ਹਾਂ ਦੀਆਂ ਸਪੈਸ਼ਲ ਨਾਕੇਬੰਦੀਆਂ ਲਗਾਤਾਰ ਜਾਰੀ ਰਹਿਣਗੀਆਂ | ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਪੁਲਿਸ ਪ੍ਰਸ਼ਾਸਨ ਨਾਲ ਪੂਰਾ ਸਹਿਯੋਗ ਕੀਤਾ ਜਾਵੇ ਤੇ ਆਪਣੇ ਵਾਹਨਾਂ ਦੇ ਪੂਰੇ ਕਾਗ਼ਜ਼ਾਤ ਨਾਲ ਰੱਖੇ ਜਾਣ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਦੀ ਸਕੀਮ 'ਮੁਫ਼ਤ ਇਲਾਜ ਬੀਮਾ ਯੋਜਨਾ' ਦੇ ਮੱਖੂ ਵਾਰਡ ਨੰਬਰ 1 'ਚ ਕਾਰਡ ਬਣਨ ਦੀ ਸ਼ੁਰੂਆਤ ਅਗਲੀ ਖ਼ਬਰ ਜੋਗਿੰਦਰਾ ਕਾਨਵੈਂਟ ਸਕੂਲ ਵਿਖੇ ਪੰਜਾਬ ਰਾਜ ਜੂਨੀਅਰ ਫੁੱਟਬਾਲ ਚੈਂਪੀਅਨਸ਼ਿਪ ਦਾ ਸ਼ਾਨਦਾਰ ਆਗਾਜ਼
Ad Position 24