26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਪੰਜਾਬ ਸਰਕਾਰ ਦੀ ਸਕੀਮ 'ਮੁਫ਼ਤ ਇਲਾਜ ਬੀਮਾ ਯੋਜਨਾ' ਦੇ ਮੱਖੂ ਵਾਰਡ ਨੰਬਰ 1 'ਚ ਕਾਰਡ ਬਣਨ ਦੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 07-02-2026
ਮੱਖੂ, 6 ਫਰਵਰੀ (ਵਰਿੰਦਰ ਮਨਚੰਦਾ)-ਪੰਜਾਬ ਦੇ ਸਮੂਹ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਸ਼ੁਰੂ ਕੀਤੀ 10 ਲੱਖ ਰੁਪਏ ਦੀ ਮੁਫ਼ਤ ਇਲਾਜ ਬੀਮਾ ਯੋਜਨਾ ਤਹਿਤ ਮੱਖੂ ਵਾਰਡ ਨੰਬਰ 1 'ਚ ਕੌਂਸਲਰ ਮੀਨਾਕਸ਼ੀ ਪਤਨੀ ਵਿਨੋਦ ਕੁਮਾਰ ਉਰਫ਼ ਵੀਨੰੂ ਸ਼ਾਹ ਦੀ ਅਗਵਾਈ ਹੇਠ ਸਿਹਤ ਯੋਜਨਾ ਦੇ ਕਾਰਡ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ | ਇਹ ਜਾਣਕਾਰੀ ਵਾਰਡ ਨੰਬਰ 1 ਦੇ ਕੌਂਸਲਰ ਮੀਨਾਕਸ਼ੀ ਦੇ ਪਤੀ ਵਿਨੋਦ ਕੁਮਾਰ ਉਰਫ਼ ਵੀਨੰੂ ਸ਼ਾਹ ਨੇ ਦਿੰਦਿਆਂ ਦੱਸਿਆ ਕਿ ਵਾਰਡ ਨੰਬਰ 1 ਤੋਂ ਇਲਾਜ ਬੀਮਾ ਯੋਜਨਾ ਦੇ ਕਾਰਡ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਵਾਸੀਆਂ ਨੂੰ ਦਿੱਤਾ ਇਹ ਵੱਡਾ ਤੋਹਫ਼ਾ ਹੈ, ਜਿਸ ਤਹਿਤ ਪੰਜਾਬ ਦੇ ਹਰ ਨਾਗਰਿਕ ਨੂੰ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮਿਲੇਗਾ | ਵੀਨੰੂ ਸ਼ਾਹ ਨੇ ਦੱਸਿਆ ਕਿ ਇਸ ਯੋਜਨਾ ਲਈ ਕਿਸੇ ਆਮਦਨ ਸਰਟੀਫਿਕੇਟ ਜਾਂ ਰਾਸ਼ਨ ਕਾਰਡ ਦੀ ਲੋੜ ਨਹੀਂ ਹੋਵੇਗੀ, ਸਗੋਂ ਪੰਜਾਬ ਦੇ ਆਧਾਰ ਕਾਰਡ ਜਾਂ ਵੋਟਰ ਆਈ. ਡੀ. ਕਾਰਡ ਨਾਲ ਹੀ ਕੈਸ਼ਲੈੱਸ ਇਲਾਜ ਲਈ ਹੈਲਥ ਕਾਰਡ ਬਣ ਜਾਵੇਗਾ ਅਤੇ ਇਸ ਯੋਜਨਾ ਵਿਚ ਸਰਕਾਰੀ ਕਰਮਚਾਰੀ, ਆਂਗਣਵਾੜੀ ਵਰਕਰ ਤੇ ਆਸ਼ਾ ਵਰਕਰ ਵੀ ਕਵਰ ਹੋਣਗੇ | ਮੱਖੂ ਖੇਤਰ ਦੇ ਲੋਕਾਂ ਨੂੰ ਸਰਕਾਰ ਦੀ ਸ਼ੁਰੂ ਕੀਤੀ ਮੁਫ਼ਤ ਸਿਹਤ ਬੀਮਾ ਯੋਜਨਾ ਦਾ ਫ਼ਾਇਦਾ ਲੈਣ ਬਾਰੇ ਜਾਗਰੂਕ ਕਰਦੇ ਹੋਏ ਵੀਨੰੂ ਸ਼ਾਹ ਨੇ ਕਿਹਾ ਕਿ ਪੰਜਾਬ ਦਾ ਹਰ ਵਾਸੀ ਹੈ | ਇਸ ਯੋਜਨਾ ਤਹਿਤ ਮੁਫ਼ਤ ਇਲਾਜ ਪ੍ਰਾਪਤ ਕਰ ਸਕਦਾ ਹੈ, ਜੋ ਸਿਰਫ਼ ਵੋਟਰ ਕਾਰਡ ਅਤੇ ਆਧਾਰ ਕਾਰਡ ਨਾਲ ਹੈਲਥ ਕਾਰਡ ਦੀ ਸੁਵਿਧਾ ਲੈ ਸਕਦਾ ਹੈ, ਜਿਸ ਦਾ ਕੰਮ ਜੰਗੀ ਪੱਧਰ 'ਤੇ ਸ਼ੁਰੂ ਹੋ ਚੁੱਕਿਆ ਹੈ |
Ad Position 22
No active advertisement
ਪਿਛਲੀ ਖ਼ਬਰ ਕਿਸਾਨ ਦੀ ਜ਼ਮੀਨ ਨੂੰ ਬਚਾਉਣ ਲਈ ਧਰਨਾ ਦੂਜੇ ਦਿਨ ਵੀ ਜਾਰੀ ਅਗਲੀ ਖ਼ਬਰ ਡੀ. ਐੱਸ. ਪੀ. ਰਾਜਵੀਰ ਸਿੰਘ ਵਲੋਂ ਲਾਈਟਾਂ ਵਾਲੇ ਚੌਕ 'ਚ ਕੀਤੀ ਸਪੈਸ਼ਲ ਨਾਕਾਬੰਦੀ
Ad Position 24