26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਕਿਸਾਨ ਦੀ ਜ਼ਮੀਨ ਨੂੰ ਬਚਾਉਣ ਲਈ ਧਰਨਾ ਦੂਜੇ ਦਿਨ ਵੀ ਜਾਰੀ

Ad Position 21
No active advertisement
ਅਜੀਤ ਡੈਸਕ 07-02-2026
ਮਮਦੋਟ, 6 ਫਰਵਰੀ (ਰਾਜਿੰਦਰ ਸਿੰਘ ਹਾਂਡਾ/ਸੁਖਦੇਵ ਸਿੰਘ ਸੰਗਮ)-ਮਮਦੋਟ ਨਜ਼ਦੀਕ ਪਿੰਡ ਮੁਹੰਮਦ ਖਾਂ ਨਿਆਜ਼ੀ ਵਿਖੇ ਇਕ ਕਿਸਾਨ ਕਸ਼ਮੀਰ ਸਿੰਘ, ਜਿਸ ਦੀ ਜ਼ਮੀਨ ਦਾ ਇਕ ਆੜ੍ਹਤੀ ਨਾਲ ਝਗੜੇ ਤੋਂ ਬਾਅਦ ਅਦਾਲਤੀ ਫ਼ੈਸਲੇ ਤੋਂ ਉਪਰੰਤ ਮਾਲ ਅਧਿਕਾਰੀਆਂ ਵਲੋਂ ਪੁਲਿਸ ਸਹਾਇਤਾ ਨਾਲ ਕਬਜ਼ਾ ਦਿਵਾਉਣ ਦੀ ਕਾਰਵਾਈ ਦਾ ਅਮਲ ਸ਼ੁਰੂ ਕੀਤਾ ਗਿਆ ਸੀ ਪਰ ਪਿਛਲੇ ਲੰਮੇ ਸਮੇਂ ਤੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਕਿਸਾਨ ਦੇ ਹੱਕ ਵਿਚ ਡਟੀ ਹੋਈ ਹੈ | ਬੀਤੇ ਕੱਲ੍ਹ ਜਿਵੇਂ ਹੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੂੰ ਪਤਾ ਲੱਗਾ ਕਿ ਮਾਲ ਅਧਿਕਾਰੀਆਂ ਵਲੋਂ ਪੁਲਿਸ ਦੀ ਮਦਦ ਨਾਲ ਕਬਜ਼ਾ ਦਿਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਤਾਂ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ, ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਦੀ ਅਗਵਾਈ ਹੇਠ ਪਾਰਟੀ ਦੇ ਜ਼ਿਲ੍ਹਾ ਤੇ ਬਲਾਕ ਪੱਧਰੀ ਆਗੂ ਔਰਤਾਂ ਸਮੇਤ ਝਗੜੇ ਵਾਲੀ ਜ਼ਮੀਨ ਵਿਚ ਧਰਨਾ ਮਾਰ ਕੇ ਬੈਠ ਗਏ, ਜਿਸ ਤੋਂ ਬਾਅਦ ਪ੍ਰਸ਼ਾਸਨ ਨਹੀਂ ਆਇਆ | ਅੱਜ ਦੂਜੇ ਦਿਨ ਵੀ ਕਬਜ਼ੇ ਦੀ ਕਾਰਵਾਈ ਸੰਬੰਧੀ ਸ਼ੰਕਾ ਹੋਣ 'ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਜ਼ਿਲ੍ਹਾ ਪੱਧਰੀ ਆਗੂਆਂ ਮਾਸਟਰ ਧਰਮ ਸਿੰਘ ਸਿੱਧੂ ਅਤੇ ਮੰਗਲ ਸਿੰਘ ਸਵਾਈ ਕੇ ਦੀ ਅਗਵਾਈ ਹੇਠ ਧਰਨਾ ਜਾਰੀ ਹੈ | ਕਿਸਾਨ ਆਗੂਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਮਾਲ ਵਿਭਾਗ ਤੇ ਪੁਲਿਸ ਪ੍ਰਸ਼ਾਸਨ ਦੀ ਹਰੇਕ ਕਾਰਵਾਈ ਦਾ ਤਿੱਖਾ ਵਿਰੋਧ ਕਰਨ ਲਈ ਕਮਰਕੱਸੇ ਕਰ ਲਏ ਹਨ ਅਤੇ ਕਿਸੇ ਵੀ ਕੀਮਤ 'ਤੇ ਕਿਸਾਨ ਦੀ ਜ਼ਮੀਨ ਦਾ ਕਬਜ਼ਾ ਨਹੀਂ ਲੈਣ ਦਿੱਤਾ ਜਾਵੇਗਾ | ਇਸ ਮੌਕੇ ਗੁਰਭੇਜ ਸਿੰਘ ਕਿੱਲੀ, ਗੁਰਮੀਤ ਸਿੰਘ ਨਿਆਜ਼ੀਆਂ, ਤਰਲੋਚਨ ਸਿੰਘ ਕਰੀ ਕਲਾਂ, ਬਲਦੇਵ ਸਿੰਘ ਕਰੀ ਕਲਾਂ, ਕੁਲਵੰਤ ਸਿੰਘ, ਕਪੂਰ ਸਿੰਘ, ਗੁਰਦਿਆਲ ਸਿੰਘ ਫ਼ੌਜੀ, ਦਰਸ਼ਨ ਸਿੰਘ, ਮਹਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਨੰਬਰਦਾਰ ਯੂਨੀਅਨ ਨੇ ਵੱਖ-ਵੱਖ ਮੰਗਾਂ ਨੂੰ ਲੈ ਕੇ ਕੀਤੀ ਮੀਟਿੰਗ ਅਗਲੀ ਖ਼ਬਰ ਪੰਜਾਬ ਸਰਕਾਰ ਦੀ ਸਕੀਮ 'ਮੁਫ਼ਤ ਇਲਾਜ ਬੀਮਾ ਯੋਜਨਾ' ਦੇ ਮੱਖੂ ਵਾਰਡ ਨੰਬਰ 1 'ਚ ਕਾਰਡ ਬਣਨ ਦੀ ਸ਼ੁਰੂਆਤ
Ad Position 24