ਫ਼ਿਰੋਜ਼ਪੁਰ, 6 ਫਰਵਰੀ (ਸੁਖਵਿੰਦਰ ਸਿੰਘ)-ਪੰਜਾਬ ਪੈਨਸ਼ਨਰਜ਼ ਯੂਨੀਅਨ (ਰਜਿ) ਜ਼ਿਲ੍ਹਾ ਫ਼ਿਰੋਜ਼ਪੁਰ ਦੇ ਮਹੀਨਾਵਾਰ ਮੀਟਿੰਗ ਸਰਦਾਰ ਬਲਵੰਤ ਸਿੰਘ ਸੰਧੂ ਪ੍ਰਧਾਨ ਦੀ ਪ੍ਰਧਾਨਗੀ ਹੇਠ ਕਾਮਰੇਡ ਜਰਨੈਲ ਸਿੰਘ ਭਵਨ ਬੱਸ ਅੱਡਾ ਫ਼ਿਰੋਜ਼ਪੁਰ ਸ਼ਹਿਰ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਬਲਵੰਤ ਸਿੰਘ ਪ੍ਰਧਾਨ, ਮਲਕੀਤ ਚੰਦ ਕੈਸ਼ੀਅਰ, ਸੁਰਜੀਤ ਸਿੰਘ, ਕੁਲਦੀਪ ਸਿੰਘ ਖੂੰਗਰ, ਹਰਨਾਮ ਸਿੰਘ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੀ ਨਿਖੇਧੀ ਕਰਦੇ ਹੋਏ ਆਪਣੇ ਵਿਚਾਰ ਪੇਸ਼ ਕਰਦਿਆਂ ਦੱਸਿਆ ਕਿ ਮਾਨ ਸਰਕਾਰ ਨੇ ਪੈਨਸ਼ਨਰਾਂ ਦੇ ਕਿਸੇ ਵੀ ਮਸਲੇ ਦਾ ਕੋਈ ਹੱਲ ਨਹੀਂ ਕੀਤਾ | ਪੈਨਸ਼ਨਰਾਂ ਤੇ ਮੁਲਾਜ਼ਮਾਂ ਦਾ 16 ਫੀਸਦੀ ਡੀ. ਏ. ਦੀਆਂ ਬਕਾਇਆ ਕਿਸ਼ਤਾਂ ਤੇ ਜਾਰੀ ਕਿਸ਼ਤਾਂ ਦਾ ਰਹਿੰਦਾ ਬਕਾਇਆ 2.59 ਗੁਣਾਂਕ ਲਾਗੂ ਕਰਨਾ | ਪੁਰਾਣੀ ਪੈਨਸ਼ਨ ਦੀ ਬਹਾਲੀ ਛੇਵੇਂ ਪੇਅ ਕਮਿਸ਼ਨ ਦਾ ਬਕਾਇਆ ਤੇ ਬੰਦ ਪੱਤੇ ਚਾਲੂ ਕਰਨਾ ਆਦਿ ਮੰਗਾਂ ਦਾ ਨਿਪਟਾਰਾ ਸਰਕਾਰ ਦੇ ਚਾਰ ਸਾਲ ਬੀਤ ਜਾਣ 'ਤੇ ਵੀ ਨਹੀਂ ਹੋਇਆ | ਟਰਾਂਸਪੋਰਟ, ਸਿੱਖਿਆ ਵਿਭਾਗ ਤੇ ਸਿਹਤ ਵਿਭਾਗਾਂ ਦਾ ਬੇੜਾ ਗ਼ਰਕ ਕਰਕੇ ਰੱਖ ਦਿੱਤਾ ਹੈ | ਯੂਨੀਅਨ ਨੇ ਮੰਗ ਕੀਤੀ ਗਈ ਕਿ ਸੱਤਵੇਂ ਪੇਅ ਕਮਿਸ਼ਨ ਦਾ ਤੁਰੰਤ ਗਠਨ ਕੀਤਾ ਜਾਵੇ | ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਹੱਕ 'ਚ ਵੱਖ-ਵੱਖ ਅਦਾਲਤੀ ਫ਼ੈਸਲੇ ਤੁਰੰਤ ਲਾਗੂ ਕੀਤੇ ਜਾਣ | 12 ਫਰਵਰੀ ਦੀ ਦੇਸ਼ ਵਿਆਪੀ ਹੜਤਾਲ ਦੀ ਪੂਰਨ ਹਮਾਇਤ ਤੇ ਭਰਵੀਂ ਸ਼ਮੂਲੀਅਤ ਦਾ ਫ਼ੈਸਲਾ ਲਿਆ | 30 ਜਨਵਰੀ ਤੋਂ 7 ਮਾਰਚ ਤੱਕ ਕੀਤੇ ਜਾ ਰਹੇ ਪੰਜਾਬ ਗੌਰਮੈਂਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੇ ਧਰਨੇ ਰੈਲੀਆਂ ਅਤੇ ਐਕਸ਼ਨਾਂ ਵਿਚ ਵੱਧ ਚੜ੍ਹ ਕੇ ਹਿੱਸਾ ਲਿਆ ਜਾਵੇ | ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਹੋਣ ਵਾਲੀਆਂ ਰੈਲੀਆਂ ਅਤੇ ਮਾਰਚ ਦੇ ਐਕਸ਼ਨ ਵਿਚ ਭਾਗ ਲਿਆ ਜਾਵੇ | 23 ਫਰਵਰੀ ਨੂੰ ਕਾਮਰੇਡ ਜਰਨੈਲ ਸਿੰਘ ਦੀ ਬਰਸੀ 'ਤੇ ਪ੍ਰੋਗਰਾਮਾਂ 'ਚ ਵੱਧ ਚੜ੍ਹ ਕੇ ਭਾਗ ਲੈਣ ਦੀ ਅਪੀਲ ਕੀਤੀ ਗਈ ਹੈ | ਮੀਟਿੰਗ ਵਿਚ ਸੁਖਦੇਵ ਸਿੰਘ ਜ਼ੀਰਾ, ਮਨਜੀਤ ਸਿੰਘ, ਸਤੀਸ਼ ਠਾਕੁਰ, ਅੰਮਿ੍ਤਪਾਲ, ਰਾਮਪਾਲ, ਵਿਜੇ ਕੁਮਾਰ, ਮੁਖ਼ਤਿਆਰ ਸਿੰਘ, ਗੁਰਚਰਨ ਸਿੰਘ, ਪ੍ਰੀਤਮ ਸਿੰਘ, ਗੁਰਮੁਖ ਸਿੰਘ, ਪਵਨ ਕੁਮਾਰ, ਜਗਤਾਰ ਸਿੰਘ, ਅਮਰਜੀਤ ਅਤੇ ਸਾਧੂ ਸਿੰਘ ਹਾਜ਼ਰ ਸਨ |