26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਮਲਟੀਪਰਪਜ਼ ਹੈਲਥ ਵਰਕਰ ਲਾਏ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ 'ਤੇ

Ad Position 21
No active advertisement
ਅਜੀਤ ਡੈਸਕ 07-02-2026
ਫ਼ਿਰੋਜ਼ਪੁਰ, 6 ਫਰਵਰੀ (ਗੁਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸਿਹਤ ਵਿਭਾਗ ਵਿਚ ਕੰਮ ਕਰਦੇ ਮਲਟੀਪਰਪਜ਼ ਹੈਲਥ ਵਰਕਰਾਂ ਦੀਆਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਕਾਰਡ ਬਣਾਉਣ ਲਈ ਲਗਾਈਆਂ ਡਿਊਟੀਆਂ ਨੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਦੇ ਮਾਰੇ ਜਾ ਰਹੇ ਦਮਗਜਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ | ਪੰਜਾਬ ਸਰਕਾਰ ਦੇ ਇਸ ਫ਼ੈਸਲੇ ਨੂੰ ਤੁਗ਼ਲਕੀ ਫ਼ਰਮਾਨ ਦੱਸਦਿਆਂ ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਨੇ ਕਿਹਾ ਹੈ ਕਿ ਇਨ੍ਹਾਂ ਡਿਊਟੀਆਂ ਨੂੰ ਤੁਰੰਤ ਰੱਦ ਕੀਤਾ ਜਾਵੇ ਨਹੀਂ ਤਾਂ ਇਹ ਮਸਲਾ ਲੋਕਾਂ ਦੀ ਕਚਹਿਰੀ ਵਿਚ ਲਿਜਾ ਕੇ ਵੱਡੇ ਸੰਘਰਸ਼ ਉਲੀਕੇ ਜਾਣਗੇ | ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਦੇ ਆਗੂ ਰਮਨ ਅੱਤਰੀ ਨੇ ਕਿਹਾ ਕਿ ਸਰਕਾਰ ਵਲੋਂ ਕਰੋੜਾਂ ਰੁਪਏ ਦੇ ਇਸ਼ਤਿਹਾਰ ਦੇ ਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ ਜਦਕਿ ਸਿਹਤ ਵਿਭਾਗ ਵਿਚ ਸਮੂਹ ਪੈਰਾ ਮੈਡੀਕਲ ਕਾਮਿਆਂ ਦੀਆਂ ਖ਼ਾਲੀ ਪਈਆਂ ਵੱਡੀ ਗਿਣਤੀ ਵਿਚ ਅਸਾਮੀਆਂ ਨੂੰ ਭਰਨ ਦੀ ਬਜਾਏ ਪੇਂਡੂ ਖੇਤਰ ਤੇ ਸ਼ਹਿਰੀ ਇਲਾਕਿਆਂ 'ਚ ਡੇਂਗੂ, ਮਲੇਰੀਆਂ ਤੇ ਵੈਕਟਰ ਬੋਰਨ ਡਿਜੀਜ ਵਰਗੀਆਂ ਬਿਮਾਰੀਆਂ ਦੀ ਰੋਕਥਾਮ ਲਈ ਮਲਟੀਪਰਪਜ਼ ਹੈਲਥ ਕਾਮਿਆਂ ਦੀਆਂ ਡਿਊਟੀਆਂ ਮੁੱਖ ਮੰਤਰੀ ਸਿਹਤ ਯੋਜਨਾ ਵਿਚ ਸਰਕਾਰ ਵਲੋਂ ਤੁਗ਼ਲਕੀ ਫ਼ਰਮਾਨ ਜਾਰੀ ਕਰਕੇ ਲਗਾ ਦਿੱਤੀਆਂ ਗਈਆਂ ਹਨ | ਮਲਟੀਪਰਪਜ਼ ਕਾਮਿਆਂ ਦੀਆਂ ਇਹ ਡਿਊਟੀਆਂ ਲੱਗਣ ਨਾਲ ਲੋਕਾਂ ਨੂੰ ਮਿਲ ਰਹੀਆਂ ਸਿਹਤ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਣਗੀਆਂ | ਇਸ ਮੌਕੇ ਸਤਪਾਲ ਸਿੰਘ, ਰਵਿੰਦਰ ਸ਼ਰਮਾ, ਪੁਨੀਤ ਮਹਿਤਾ, ਰਾਕੇਸ਼ ਕੰਬੋਜ, ਮਨਿੰਦਰ ਸਿੰਘ, ਅਜੀਤ ਸਿੰਘ, ਗੁਰਸੰਤ ਸਿੰਘ, ਜੱਜਬੀਰ ਸਿੰਘ, ਇੰਦਰਜੀਤ ਸਿੰਘ, ਨਰਿੰਦਰ ਸਿੰਘ, ਹਰੀਸ਼ ਕੰਬੋਜ, ਅਮਰਜੀਤ ਸਿੰਘ, ਪਵਨ, ਜਗਪ੍ਰੀਤ ਸਿੰਘ, ਸਤਯੁੱਗ ਸਿੰਘ, ਹਰਨੇਕ ਸਿੰਘ, ਮਾਲਾ ਰਾਣੀ, ਸੁਖਜਿੰਦਰ ਕੌਰ, ਨਿਸ਼ਾ ਰਾਣੀ, ਦਲਜੀਤ ਕੌਰ, ਮਨਜੀਤ ਕੌਰ, ਸਰੋਜ ਬਾਲਾ, ਪਵਨਜੀਤ ਕੌਰ, ਪਰਮਜੀਤ ਕੌਰ ਆਦਿ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਦਾ ਨਹੀਂ ਕਰ ਰਹੀ ਹੱਲ-ਬਰਾਂਚ ਪ੍ਰਧਾਨ ਹਰਭਜਨ ਠਠੇਰਾ ਅਗਲੀ ਖ਼ਬਰ ਪ੍ਰੀ-ਨਿਰਵਾਣ ਦਿਵਸ ਨੂੰ ਸਮਰਪਿਤ ਤਿੰਨ ਰੋਜ਼ਾ ਵਿਸ਼ਾਲ ਭਗਤੀ ਵੇਦਾਂਤ ਤੇ ਸੰਤ ਸੰਮੇਲਨ 20 ਤੋਂ
Ad Position 24