22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਅਕਾਲੀ ਦਲ ਦੀ ਸਰਕਾਰ ਲਿਆਉਣੀ ਜ਼ਰੂਰੀ-ਸੁਖਬੀਰ <br/>

Ad Position 21
No active advertisement
ਅਨਾਜ ਮੰਡੀ ਜ਼ੀਰਾ ਵਿਖੇ ਰੈਲੀ ਦੌਰਾਨ ਸੰਬੋਧਨ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਅਤੇ ਹਾਜ਼ਰ ਪਾਰਟੀ ਵਰਕਰਾਂ ਦਾ ਵੱਡਾ ਇਕੱਠ | ਤਸਵੀਰ : ਪ੍ਰਤਾਪ ਸਿੰਘ ਹੀਰਾ <br/> 21-02-2026
ਜ਼ੀਰਾ, 20 ਫਰਵਰੀ (ਰਜਨੀਸ਼ ਕਥੂਰੀਆ/ਪ੍ਰਤਾਪ ਸਿੰਘ ਹੀਰਾ/ਹਰਜੀਤ ਸਿੰਘ ਗਿੱਲ)-ਪੰਜਾਬ ਦੇ ਲੋਕਾਂ ਦਾ ਅਸਲ ਦੁੱਖ ਦਰਦ ਸ਼੍ਰੋਮਣੀ ਅਕਾਲੀ ਦਲ ਹੀ ਜਾਣਦੀ ਹੈ ਤੇ ਹੁਣ ਤੱਕ ਪੰਜਾਬ ਵਿਚ ਜੋ ਵੀ ਵਿਕਾਸ ਦੇ ਕੰਮ ਅਤੇ ਲੋਕਾਂ ਨੂੰ ਸਹੂਲਤਾਂ ਮਿਲੀਆਂ ਹਨ, ਉਹ ਅਕਾਲੀ ਦਲ ਬਾਦਲ ਦੇ ਰਾਜ 'ਚ ਮਿਲੀਆਂ ਹਨ ਅਤੇ ਜੇਕਰ ਤੁਸੀਂ ਭਵਿੱਖ ਵਿਚ ਪੰਜਾਬ ਵਿਚ ਤਰੱਕੀ ਤੇ ਖ਼ੁਸ਼ਹਾਲੀ ਚਾਹੁੰਦੇ ਹੋ ਤਾਂ ਅਕਾਲੀ ਦਲ ਦੀ ਸਰਕਾਰ ਲਿਆਉਣਾ ਜ਼ਰੂਰੀ ਹੈ | ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 'ਪੰਜਾਬ ਬਚਾਓ' ਮੁਹਿੰਮ ਦੇ ਤਹਿਤ ਸ਼ੁਰੂ ਕੀਤੀਆਂ ਗਈਆਂ ਰੈਲੀਆਂ ਦੀ ਲੜੀ ਵਜੋਂ ਹਲਕਾ ਜ਼ੀਰਾ ਦੇ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਦੀ ਅਗਵਾਈ ਵਿਚ ਦਾਣਾ ਮੰਡੀ ਜ਼ੀਰਾ ਵਿਖੇ ਕੀਤੀ ਰੈਲੀ ਦੌਰਾਨ ਪ੍ਰਗਟਾਏ | ਰੈਲੀ ਦੌਰਾਨ ਪਾਰਟੀ ਵਰਕਰਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਦੋਂ ਤੋਂ ਪੰਜਾਬ 'ਚ ਅਕਾਲੀ ਦਲ ਬਾਦਲ ਵਲੋਂ ਰੈਲੀਆਂ ਸ਼ੁਰੂ ਕੀਤੀਆਂ ਗਈਆਂ ਹਨ, ਇਨ੍ਹਾਂ ਰੈਲੀਆਂ ਦੀ ਸਫ਼ਲਤਾ ਨੂੰ ਵੇਖ ਕੇ ਵਿਰੋਧੀ ਪਾਰਟੀਆਂ ਨੂੰ ਬੁਖ਼ਾਰ ਚੜਿ੍ਹਆ ਪਿਆ ਹੈ | ਇਸ ਮੌਕੇ ਸਟੇਜ਼ 'ਤੇ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ, ਬਿਕਰਮ ਸਿੰਘ ਮਜੀਠੀਆ, ਮੋਂਟੂ ਵੋਹਰਾ, ਜੋਗਿੰਦਰ ਸਿੰਘ ਜਿੰਦੂ, ਸੁਖਪਾਲ ਸਿੰਘ ਨੰਨੂ, ਚਮਕੌਰ ਸਿੰਘ ਟਿੱਬੀ, ਸੁਖਵਿੰਦਰ ਸਿੰਘ ਜੌੜਾ, ਸਤਪਾਲ ਸਿੰਘ ਸ਼ੋ੍ਰਮਣੀ ਕਮੇਟੀ ਮੈਂਬਰ ਆਦਿ ਸੀਨੀਅਰ ਅਕਾਲੀ ਆਗੂ ਹਾਜ਼ਰ ਸਨ | ਸੁਖਬੀਰ ਸਿੰਘ ਬਾਦਲ ਨੇ ਹੋਰ ਆਖਿਆ ਕਿ ਇਕ ਪਾਸੇ ਪੰਜਾਬ ਦੀ ਖੇਤਰੀ ਪਾਰਟੀ ਅਕਾਲੀ ਦਲ ਬਾਦਲ ਤੇ ਪੰਜਾਬ ਦੇ ਲੋਕ ਹਨ ਅਤੇ ਦੂਜੇ ਪਾਸੇ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਹਨ, ਜਿਨ੍ਹਾਂ ਨੂੰ ਸਿੱਖ ਕੌਮ ਤੇ ਪੰਜਾਬ ਪ੍ਰਤੀ ਕੋਈ ਲਗਾਅ ਨਹੀਂ ਹੈ ਅਤੇ ਇਹ ਕੇਵਲ ਪੰਜਾਬ ਤੇ ਰਾਜ ਕਰਨ ਲਈ ਆਉਂਦੀਆਂ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਵਰਗ ਦੀ ਸਹੂਲਤ ਲਈ ਜਿੰਨੀਆਂ ਸਕੀਮਾਂ ਬਾਦਲ ਸਰਕਾਰ ਦੇ ਸਮੇਂ ਚਲਾਈਆਂ ਗਈਆਂ ਕਾਂਗਰਸ ਤੇ ਹੋਰ ਕੋਈ ਵੀ ਪਾਰਟੀ ਨਹੀਂ ਚਲਾ ਸਕੀ | ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੇ 10 ਸਾਲ ਦੇ ਸ਼ਾਨਦਾਰ ਕਾਰਜਕਾਲ ਤੋਂ ਬਾਅਦ ਪੰਜਾਬ ਦੇ ਲੋਕ ਵਿਰੋਧੀ ਪਾਰਟੀਆਂ ਦੇ ਗੁਮਰਾਹਕੁਨ ਪ੍ਰਚਾਰ 'ਚ ਆ ਕੇ ਅਕਾਲੀ ਦਲ ਬਾਦਲ ਨੂੰ ਪੰਜਾਬ ਵਿਚ ਧਾਰਮਿਕ ਗ੍ਰੰਥਾਂ ਦੀਆਂ ਹੋਈਆਂ ਬੇਅਦਬੀਆਂ ਲਈ ਦੋਸ਼ੀ ਠਹਿਰਾਉਣ ਲੱਗੇ, ਜਦ ਕਿ ਇਨ੍ਹਾਂ ਹੋਈਆਂ ਬੇਅਦਬੀਆਂ ਲਈ ਮਲੇਰਕੋਟਲਾ ਦੀ ਅਦਾਲਤ ਨੇ ਦਿੱਲੀ ਦੇ ਇਕ ਆਮ ਆਦਮੀ ਪਾਰਟੀ ਦੇ ਆਗੂ ਨੂੰ ਦੋਸ਼ੀ ਠਹਿਰਾਇਆ ਸੀ, ਜਿਸ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਬੇਅਦਬੀਆਂ ਦੇ ਪਿੱਛੇ ਕਿੰਨਾ ਦਾ ਹੱਥ ਸੀ | ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ 'ਚ ਪੰਜਾਬ ਵਿਚ ਗੈਂਗਸਟਰਵਾਦ ਅਤੇ ਅਰਾਜਕਤਾ ਦਾ ਮਾਹੌਲ ਹੈ, ਜਿਸ ਕਰਕੇ ਕੋਈ ਵੀ ਇਥੇ ਸੁਰੱਖਿਅਤ ਨਹੀਂ ਹੈ, ਜਦਕਿ ਆਸਟੇ੍ਰਲੀਆ, ਕੈਨੇਡਾ ਤੇ ਅਮਰੀਕਾ ਵਰਗੇ ਦੇਸ਼ਾਂ ਨੇ ਵੀ ਆਪਣੇ ਦਰਵਾਜ਼ੇ ਬੰਦ ਕਰ ਦਿੱਤੇ ਹਨ | ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦਾ ਭਲਾ ਇਕੋ ਇਕ ਪਾਰਟੀ ਸ਼੍ਰੋਮਣੀ ਅਕਾਲੀ ਦਲ ਬਾਦਲ ਹੀ ਕਰ ਸਕਦੀ, ਜਿਸ ਕਰਕੇ ਅਕਾਲੀ ਦਲ ਬਾਦਲ ਦੇ ਹੱਥ ਮਜ਼ਬੂਤ ਕਰਕੇ 2027 ਦੇ ਵਿਚ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਲਿਆਉਣੀ ਜ਼ਰੂਰੀ ਹੈ | ਇਸ ਦੌਰਾਨ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ, ਬਿਕਰਮ ਸਿੰਘ ਮਜੀਠੀਆ, ਹਲਕਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਆਦਿ ਨੇ ਸੰਬੋਧਨ ਕਰਦਿਆਂ ਪੰਜਾਬ ਦੀ ਵਿਗੜ
(ਬਾਕੀ ਸਫ਼ਾ 6 'ਤੇ)

Ad Position 22
No active advertisement
ਪਿਛਲੀ ਖ਼ਬਰ ਸ਼ੈਲਰ 'ਚ ਕੰਮ ਕਰਕੇ ਅਕਾਊਾਟੈਂਟ ਨੂੰ ਅਗਵਾ ਕਰਨ 'ਤੇ ਮਾਮਲਾ ਦਰਜ ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਖ਼ਾਲਸਾ ਵਹੀਰ ਮੁੜ 25 ਤੋਂ ਹੋਵੇਗੀ ਸ਼ੁਰੂ <br/>
Ad Position 24