21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

34ਵਾਂ ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਦੀਆਂ ਤਿਆਰੀਆਂ ਮੁਕੰਮਲ <br/>

Ad Position 21
No active advertisement
ਪ੍ਰਧਾਨ ਜਗਜੀਤ ਸਿੰਘ ਭੁੱਲਰ <br/> 21-02-2026
ਫ਼ਿਰੋਜ਼ਪੁਰ, 20 ਫਰਵਰੀ (ਸੁਖਵਿੰਦਰ ਸਿੰਘ)-34ਵਾਂ ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਭਾਈ ਮਰਦਾਨਾ ਜੀ ਹਾਲ, ਨੇੜੇ ਸਿਵਲ ਹਸਪਤਾਲ, ਗੁਰੂ ਰਾਮਦਾਸ ਨਗਰ ਵਿਖੇ ਸ਼ਰਧਾ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਸੁਸਾਇਟੀ ਦੇ ਪ੍ਰਧਾਨ ਜਗਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਕੀਰਤਨ ਦਰਬਾਰ ਦੁਪਹਿਰ 1 ਵਜੇ ਸ਼ੁਰੂ ਹੋਵੇਗਾ ਤੇ ਰਾਤ 10 ਵਜੇ ਤੱਕ ਜਾਰੀ ਰਹੇਗਾ | ਉਨ੍ਹਾਂ ਕਿਹਾ ਕਿ ਦਰਬਾਰ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਦਰਬਾਰ 'ਚ ਪ੍ਰਸਿੱਧ ਧਾਰਮਿਕ ਹਸਤੀਆਂ ਸ਼ਾਮਲ ਹੋਣਗੀਆਂ, ਜਿਨ੍ਹਾਂ ਵਿਚ ਸੂਫ਼ੀ ਸੰਤ ਗ਼ੁਲਾਮ ਹੈਦਰ ਕਾਦਰੀ, ਸੰਤ ਬਾਬਾ ਲੱਖਾ ਸਿੰਘ ਨਾਨਕਸਰ ਵਾਲੇ, ਮਹੰਤ ਰੇਸ਼ਮ ਸੇਖਵਾਂ ਵਾਲੇ, ਬਾਬਾ ਗੁਰਦੀਪ ਸਿੰਘ ਚੰਦ ਪੁਰਾਣਾ ਵਾਲੇ, ਬਾਬਾ ਬੋਹੜ ਸਿੰਘ ਤੂਤਾਂ ਵਾਲੇ, ਬਾਬਾ ਜਸਵੰਤ ਸਿੰਘ ਸੋਢੀ, ਬਾਬਾ ਦਰਸ਼ਨ ਸਿੰਘ ਬੋਰੀ ਵਾਲੇ ਸ਼ਾਮਲ ਹਨ | ਇਸ ਤੋਂ ਇਲਾਵਾ ਪ੍ਰਸਿੱਧ ਕੀਰਤਨੀ ਜਥੇ ਵੀ ਹਾਜ਼ਰੀ ਭਰਨਗੇ, ਜਿਨ੍ਹਾਂ 'ਚ ਭਾਈ ਗੁਰਮੇਲ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ, ਭਾਈ ਜਤਿੰਦਰ ਸਿੰਘ ਬੋਪਾਰਾਏ ਰਬਾਬੀ, ਭਾਈ ਰਜੀਵ ਲੋਪੋ ਵਾਲੇ, ਭਾਈ ਗੁਰੂ ਸ਼ਰਨਜੀਤ ਸਿੰਘ ਖ਼ਾਲਸਾ, ਬਾਬਾ ਸੁਖਜੀਤ ਸਿੰਘ (ਗੁਰਦੁਆਰਾ ਬਾਬਾ ਰਾਮ ਲਾਲ), ਬਾਬਾ ਬਲਵਿੰਦਰ ਸਿੰਘ, ਬੀਬੀ ਤਨਪ੍ਰੀਤ ਕੌਰ ਚੋਲਾ ਸਾਹਿਬ ਵਾਲੇ, ਭਾਈ ਕਵਲਜੀਤ ਸਿੰਘ ਅਤੇ ਭਾਈ ਸੰਦੀਪ ਸਿੰਘ ਆਦਿ ਜਥੇ ਸ਼ਾਮਿਲ ਹਨ | ਕੱਲ੍ਹ ਦੁਪਹਿਰ 12 ਵਜੇ ਲੋੜਵੰਦ ਲੜਕੀਆਂ ਦੇ ਆਨੰਦ ਕਾਰਜ ਕਰਵਾਏ ਜਾਣਗੇ, ਜਿਸ ਉਪਰੰਤ ਸਮਾਗਮ ਦੀ ਸਮਾਪਤੀ ਹੋਵੇਗੀ | ਦੋਨੋਂ ਦਿਨ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਜਾਵੇਗਾ | ਸੰਗਤਾਂ ਨੂੰ ਅਪੀਲ ਕੀਤੀ ਗਈ ਹੈ ਕਿ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚ ਕੇ ਕੀਰਤਨ ਦਰਬਾਰ ਵਿਚ ਹਾਜ਼ਰੀ ਭਰਨ ਤੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ | ਇਸ ਮੌਕੇ ਹਰਜੀਤ ਸਿੰਘ ਧਾਲੀਵਾਲ, ਇੰਦਰਪਾਲ ਸਿੰਘ ਪਿ੍ੰਸ, ਪਰਮਜੀਤ ਸਿੰਘ ਅÏਲਖ, ਰਣਬੀਰ ਸਿੰਘ ਰਾਣਾ, ਮਨੋਹਰ ਲਾਲ, ਦਰਸ਼ਨ ਲਾਲ, ਹੀਰਾ, ਨਿਰਮਲ ਸਿੰਘ ਆਦਿ ਹਾਜ਼ਰ ਸਨ | ਸਟੇਜ ਸਕੱਤਰ ਦੀ ਸੇਵਾ ਗੁਰਦਿਆਲ ਸਿੰਘ ਵਿਰਕ ਵਲੋਂ ਨਿਭਾਈ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ ਤੇ ਅੰਮਿ੍ਤਸਰ ਤੋਂ ਚੱਲਣਗੀਆਂ ਵਿਸ਼ੇਸ਼ ਰੇਲ ਗੱਡੀਆਂ ਅਗਲੀ ਖ਼ਬਰ ਨੌਜਵਾਨ ਨੂੰ ਵਿਦੇਸ਼ ਭੇਜਣ ਦੇ ਨਾਂਅ 'ਤੇ 20 ਲੱਖ ਦੀ ਮਾਰੀ ਠੱਗੀ <br/>
Ad Position 24