ਮੁੱਦਕੀ, 20 ਫਰਵਰੀ (ਭਾਰਤ ਭੂਸ਼ਨ ਅਗਰਵਾਲ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਤਰੱਕੀ ਵੱਲ ਵੱਧ ਰਿਹਾ ਹੈ ਤੇ ਸੂਬੇ ਦੇ ਲੋਕ ਪੰਜਾਬ ਸਰਕਾਰ ਦੀਆਂ ਕਾਰਗੁਜ਼ਾਰੀ ਤੋਂ ਸੰਤੁਸ਼ਟ ਹਨ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਮੁਲਾਜ਼ਮ ਵਿੰਗ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਗਰੇਵਾਲ ਨੇ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਭਰ ਅੰਦਰ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੇ ਚਲਾਈਆਂ ਗਈਆਂ ਲੋਕ ਭਲਾਈ ਸਕੀਮਾਂ ਤੋਂ ਲੋਕ ਖ਼ੁਸ਼ ਹਨ, ਜਿਸ ਕਰਕੇ ਆਮ ਆਦਮੀ ਪਾਰਟੀ ਵਿਧਾਨ ਸਭਾ 2027 ਦੀਆਂ ਚੋਣਾਂ ਵਿਕਾਸ ਦੇ ਏਜੰਡੇ 'ਤੇ ਜਿੱਤੇਗੀ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਵਲੋਂ ਜਿਥੇ ਪੰਜਾਬ ਅੰਦਰ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਚਲਾ ਕੇ ਪੰਜਾਬ 'ਚੋਂ ਵੱਡੀ ਮਾਤਰਾ 'ਚ ਨਸ਼ਾ ਜ਼ਬਤ ਕਰਕੇ ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਹੈ, ਉਥੇ ਸੂਬੇ ਅੰਦਰ ਵਧੀਆਂ ਗੈਂਗਸਟਰ ਗਤੀਵਿਧੀਆਂ 'ਤੇ ਵੀ ਲਗਾਮ ਲਗਾਉਣ 'ਚ ਕਾਮਯਾਬ ਰਹੀ ਹੈ |