21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਸਮਾਜ ਸੇਵੀ ਸੋਨੀ ਦੁੱਗਲ ਨੇ ਲੋੜਵੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ <br/>

Ad Position 21
No active advertisement
ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਦੇ ਹੋਏ ਸਮਾਜ ਸੇਵੀ ਸੋਨੀ ਦੁੱਗਲ | ਤਸਵੀਰ : ਕਪਿਲ ਕੰਧਾਰੀ <br/> 21-02-2026
ਗੁਰੂਹਰਸਹਾਏ, 20 ਫਰਵਰੀ (ਕਪਿਲ ਕੰਧਾਰੀ)-ਸ਼ਹਿਰ 'ਚ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਇਕ ਸਰਾਹਣਯੋਗ ਉਪਰਾਲੇ ਤਹਿਤ ਸਮਾਜ ਸੇਵੀ ਸੋਨੀ ਦੁੱਗਲ ਵਲੋਂ ਐਨ. ਟੀ. ਐਲ. ਮੀਡੀਆ ਲਿਮਟਿਡ ਦੇ ਸਹਿਯੋਗ ਦੇ ਨਾਲ ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਸਮਗਰੀ ਵੰਡੀ ਗਈ | ਇਸ ਸੇਵਾ ਕਾਰਜ ਦੌਰਾਨ ਲੋੜਵੰਦ ਪਰਿਵਾਰਾਂ ਨੂੰ ਆਟਾ, ਖੰਡ, ਆਲੂ, ਪਿਆਜ਼, ਚੌਲ, ਦਾਲ ਤੇ ਹੋਰ ਲੋੜੀਂਦੀਆਂ ਵਸਤਾਂ ਮੁਹੱਈਆ ਕਰਵਾਈਆਂ ਗਈਆਂ | ਇਸ ਮੌਕੇ ਸੋਨੀ ਦੁੱਗਲ ਨੇ ਦੱਸਿਆ ਕਿ ਮਹਿੰਗਾਈ ਦੇ ਇਸ ਦੌਰ 'ਚ ਕਈ ਲੋੜਵੰਦ ਪਰਿਵਾਰ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੇ ਹਨ, ਜਿਸ ਕਰਕੇ ਉਨ੍ਹਾਂ ਲਈ ਘਰ ਦਾ ਗੁਜ਼ਾਰਾ ਚਲਾਉਣਾ ਮੁਸ਼ਕਿਲ ਹੋ ਰਿਹਾ ਹੈ | ਇਸ ਸਥਿਤੀ ਨੂੰ ਦੇਖਦੇ ਹੋਏ ਉਨ੍ਹਾਂ ਵਲੋਂ ਉਨ੍ਹਾਂ ਦੀ ਟੀਮ ਵਲੋਂ ਇਹ ਉਪਰਾਲਾ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਲੋੜਵੰਦ ਪਰਿਵਾਰ ਨੂੰ ਭੁੱਖਾ ਨਾ ਰਹਿਣਾ ਪਵੇ | ਸਮਾਜ ਸੇਵੀ ਸੋਨੀ ਦੁੱਗਲ ਨੇ ਕਿਹਾ ਕਿ ਮਨੁੱਖਤਾ ਦੀ ਸੇਵਾ ਸਭ ਤੋਂ ਵੱਡੀ ਸੇਵਾ ਹੈ ਅਤੇ ਸਮਾਜ ਦੇ ਸਮਰੱਥ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਵੀ ਅੱਗੇ ਆ ਕੇ ਜ਼ਰੂਰਤਮੰਦਾਂ ਦੀ ਮਦਦ ਕਰਨ | ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਸੇਵਾ ਕਾਰਜ ਲਗਾਤਾਰ ਜਾਰੀ ਰੱਖੇ ਜਾਣਗੇ | ਰਾਸ਼ਨ ਪ੍ਰਾਪਤ ਕਰਨ ਵਾਲੇ ਪਰਿਵਾਰਾਂ ਨੇ ਸਮਾਜ ਸੇਵੀ ਸੋਨੀ ਦੁੱਗਲ ਤੇ ਉਨ੍ਹਾਂ ਦੀ ਪੂਰੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਹਾਇਤਾ ਉਨ੍ਹਾਂ ਲਈ ਵੱਡੀ ਰਾਹਤ ਸਾਬਤ ਹੋਈ ਹੈ | ਇਲਾਕਾ ਵਾਸੀਆਂ ਨੇ ਵੀ ਇਸ ਮਨੁੱਖੀ ਉਪਰਾਲੇ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਅਜਿਹੇ ਸੇਵਾ ਕਾਰਜ ਸਮਾਜ ਵਿਚ ਏਕਤਾ ਤੇ ਭਾਈਚਾਰੇ ਨੂੰ ਮਜ਼ਬੂਤ ਕਰਦੇ ਹਨ |

Ad Position 22
No active advertisement
ਪਿਛਲੀ ਖ਼ਬਰ ਸਿੰਧੂ ਜਲ ਸੰਧੀ ਵਿਵਾਦ 'ਤੇ ਪਾਕਿ ਵਲੋਂ ਭਾਰਤ ਵਿਰੁੱਧ ਆਰਬਿਟਰੇਸ਼ਨ ਕੋਰਟ 'ਚ ਜਿੱਤ ਦਾ ਦਾਅਵਾ <br/> ਅਗਲੀ ਖ਼ਬਰ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਈ ਜੈਨੇਸਿਸ ਡੈਂਟਲ ਕਾਲਜ ਦੇ ਨਵੇਂ ਸੈਸ਼ਨ ਦੀ ਸ਼ੁਰੂਆਤ <br/>
Ad Position 24