20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਟੈੱਟ ਦੀ ਸ਼ਰਤ ਦੇ ਵਿਰੋਧ 'ਚ ਐੱਨ.ਪੀ.ਐੱਸ. ਕਰਮਚਾਰੀਆਂ ਨੇ ਕੀਤਾ ਅਰਥੀ-ਫੂਕ ਮੁਜ਼ਾਹਰਾ <br/>

Ad Position 21
No active advertisement
ਜ਼ੀਰਾ ਵਿਖੇ ਅਧਿਆਪਕ ਆਗੂ ਅਰਥੀ ਫੂਕਣ ਦੌਰਾਨ | ਤਸਵੀਰ : ਪ੍ਰਤਾਪ ਸਿੰਘ ਹੀਰਾ <br/> 21-02-2026
ਜ਼ੀਰਾ, 20 ਫਰਵਰੀ(ਪ੍ਰਤਾਪ ਸਿੰਘ ਹੀਰਾ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਤੇ ਸੀ. ਪੀ. ਐੱਫ. ਕਰਮਚਾਰੀ ਯੂਨੀਅਨ ਪੰਜਾਬ ਵਲੋਂ ਜ਼ੀਰਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫ਼ੂਕ ਕੇ ਅਧਿਆਪਕ ਤੇ ਕਰਮਚਾਰੀਆਂ ਵਲੋਂ ਰੋਸ ਮੁਜ਼ਾਹਰਾ ਕੀਤਾ | ਇਸ ਮੌਕੇ ਜ਼ਿਲ੍ਹਾ ਕਨਵੀਨਰ ਜਗਸੀਰ ਸਿੰਘ ਗਿੱਲ, ਬਲਰਾਮ ਸ਼ਰਮਾ, ਸੁਖਦੀਪ ਸਿੰਘ, ਰਾਜਬੀਰ ਸਿੰਘ ਢਿੱਲੋਂ, ਅਵਤਾਰ ਸਿੰਘ, ਗੁਰਸੇਵਕ ਸਿੰਘ ਸਾਧੂ ਵਾਲਾ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਪੰਜਾਬ ਸਰਕਾਰ ਕਰਮਚਾਰੀਆਂ ਨਾਲ ਕੀਤੇ ਆਪਣੇ ਵਾਅਦਿਆਂ ਨੂੰ ਲਾਗੂ ਕਰਨ ਵਿਚ ਨਾਕਾਮ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਬਹਾਲੀ ਦਾ ਇਕ ਲੰਗੜਾ ਨੋਟੀਫ਼ਿਕੇਸ਼ਨ ਜਾਰੀ ਕੀਤਾ ਸੀ, ਜਿਸ ਨੂੰ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਵੀ ਲਾਗੂ ਨਹੀਂ ਕੀਤਾ | ਆਗੂਆਂ ਨੇ ਐਲਾਨ ਕੀਤਾ ਕਿ ਹੁਣ ਸਰਕਾਰ ਦੀ ਲਗਾਤਾਰ ਚਾਰ ਸਾਲਾਂ ਤੋਂ ਪੈਨਸ਼ਨ ਬਹਾਲੀ ਸੰਬੰਧੀ ਧਾਰੀ ਸਾਜ਼ਿਸ਼ੀ ਚੁੱਪੀ ਵਿਰੁੱਧ ਅਧਿਆਪਕਾਂ ਤੇ ਮੁਲਾਜ਼ਮਾਂ ਵਿਚ ਜ਼ਬਰਦਸਤ ਰੋਸ ਹੈ | ਜਿਸ ਦੇ ਮੱਦੇਨਜ਼ਰ ਪੰਜਾਬ ਦੇ ਸੈਂਕੜੇ ਸੈਂਕੜੇ ਮੁਲਾਜ਼ਮਾਂ ਨੇ ਮੁੱਖ ਮੰਤਰੀ ਦੀ ਅਰਥੀ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਸਮੂਹ ਐੱਨ. ਪੀ. ਐੱਸ. ਕਰਮਚਾਰੀ ਵਿਧਾਨ ਸਭਾ ਵੱਲ ਨੂੰ ਮਾਰਚ ਕਰਨਗੇ | ਜਿਸ ਦੇ ਸੰਬੰਧ 'ਚ ਦੋਵਾਂ ਜਥੇਬੰਦੀਆਂ ਦੇ ਆਗੂਆਂ ਨੇ ਬਲਾਕ ਪੱਧਰ 'ਤੇ ਵਿਉਂਤਬੰਦੀ ਤੇ ਤਿਆਰੀ ਵਿੱਢ ਦਿੱਤੀ ਹੈ, ਕਿਉਂਕਿ ਸਰਕਾਰ ਦੇ ਲਾਰਿਆਂ ਤੋਂ ਅੱਕੇ ਕਰਮਚਾਰੀ ਹੁਣ ਆਰ-ਪਾਰ ਦੇ ਸੰਘਰਸ਼ ਕਰਨ ਦੇ ਰੌਂਅ ਵਿਚ ਹਨ | ਉਨ੍ਹਾਂ ਕਿਹਾ ਕਿ ਸਰਕਾਰ ਪੁਰਾਣੀ ਪੈਨਸ਼ਨ ਬਹਾਲੀ ਅੰਦੋਲਨ ਤੋਂ ਧਿਆਨ ਭਟਕਾਉਣ ਲਈ ਬੜੀ ਚਲਾਕੀ ਨਾਲ ਟੈੱਟ ਦੀ ਸ਼ਰਤ ਨੂੰ ਥਾਪ ਦਿੱਤੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਤੁਰੰਤ ਟੈੱਟ ਦੀ ਬੇਲੋੜੀ ਸ਼ਰਤ ਨੂੰ ਵਿਧਾਨ ਸਭਾ ਵਿਚ ਆਰਡੀਨੈਂਸ ਪਾਸ ਕਰਕੇ ਵਾਪਸ ਲਵੇ ਨਹੀਂ ਤਾਂ 22 ਫਰਵਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਹਾਂ-ਰੈਲੀ ਕੀਤੀ ਜਾਵੇਗੀ | ਇਨ੍ਹਾਂ ਦੋਵਾਂ ਮੁੱਦਿਆਂ ਨੂੰ ਲੈ ਕੇ ਬਜਟ ਸੈਸ਼ਨ ਦੌਰਾਨ ਵਿਧਾਨ ਸਭਾ ਵੱਲ ਮਾਰਚ ਕੀਤਾ ਜਾਵੇਗਾ | ਇਸ ਮੌਕੇ ਬਲਵਿੰਦਰ ਸਿੰਘ ਭੁੱਟੋ, ਨਵੀਨ ਕੁਮਾਰ ਸਚਦੇਵਾ, ਹੈੱਡ-ਮਾਸਟਰ ਅਰਵਿੰਦਰ ਸਿੰਘ, ਪਰਮਜੀਤ ਸਿੰਘ ਪੱਬੀ, ਨਵਨੀਤ ਕੌਰ, ਮੈਡਮ ਰਾਧਾ ਗਰੋਵਰ, ਪਾਰਸ ਕੁਮਾਰ, ਤੀਰਥ ਸਿੰਘ, ਅਮਰਜੀਤ ਸਿੰਘ ਬੰਮ, ਅਜੇ ਕੁਮਾਰ, ਸੁਖਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਮਾਸਟਰ ਨਰੇਸ਼ ਕੁਮਾਰ ਭੁਪਿੰਦਰ ਸਿੰਘ, ਦਿਨੇਸ਼ ਕੁਮਾਰ, ਤਜਿੰਦਰ ਸਿੰਘ, ਨਿਸ਼ਾਨ ਸਿੰਘ, ਪਰਮਿੰਦਰ ਸਿੰਘ ਆਦਿ ਅਧਿਆਪਕ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਵਹੀਰ ਸੰਬੰਧੀ ਸ਼©ੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੀ ਮੀਟਿੰਗ <br/> ਅਗਲੀ ਖ਼ਬਰ ਸਿਟੀਜ਼ਨ ਵੈੱਲਫੇਅਰ ਕੌਂਸਲ ਜਲਾਲਾਬਾਦ ਨੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਤੇ ਖਾਣਾ ਵੰਡਿਆ
Ad Position 24