12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਹੈਰੋਇਨ ਸਣੇ ਨੌਜਵਾਨ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 22-02-2026

ਮਮਦੋਟ, 21 ਫਰਵਰੀ (ਸੁਖਦੇਵ ਸਿੰਘ ਸੰਗਮ)-ਥਾਣਾ ਮਮਦੋਟ ਦੀ ਪੁਲਿਸ ਨੇ ਇਕ ਨੌਜਵਾਨ ਨੂੰ 10 ਗ੍ਰਾਮ ਹੈਰੋਇਨ ਸਣੇ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਇਸ ਸੰਬੰਧੀ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰਦਿਆਂ ਜਦੋਂ ਬਿਜਲੀ ਘਰ ਮਮਦੋਟ ਕੋਲ ਪੁੱਜੇ ਸਨ ਤਾਂ ਮੁਖ਼ਬਰ ਨੇ ਉਨ੍ਹਾਂ ਨੂੰ ਸੂਚਨਾ ਦਿੱਤੀ ਕਿ ਸਾਜਨ ਸਿੰਘ ਪੱੁਤਰ ਬਲਦੇਵ ਸਿੰਘ ਜੋ ਕਿ ਹੈਰੋਇਨ ਵੇਚਣ ਦਾ ਆਦੀ ਹੈ ਅਤੇ ਹੁਣ ਵੀ ਦਾਣਾ ਮੰਡੀ ਮਮਦੋਟ ਵਿਖੇ ਗਾਹਕ ਦੀ ਉਡੀਕ ਕਰ ਰਿਹਾ ਹੈ | ਜੇਕਰ ਰੇਡ ਕੀਤੀ ਜਾਵੇ ਤਾਂ ਕਾਬੂ ਆ ਸਕਦਾ ਹੈ | ਪੁਲਿਸ ਕਰਮਚਾਰੀ ਨੇ ਦੱਸਿਆ ਕਿ ਪਾਰਟੀ ਦੁਆਰਾ ਤੁਰੰਤ ਮੌਕੇ 'ਤੇ ਛਾਪੇਮਾਰੀ ਕਰਕੇ ਉਕਤ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ | ਥਾਣਾ ਮਮਦੋਟ ਵਿਖੇ ਸਾਜਨ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਗਾਮੇ ਵਾਲਾ ਖ਼ਿਲਾਫ਼ ਪਰਚਾ ਦਰਜ ਕਰ ਲਿਆ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲ ਦੀ ਟੱਕਰ 'ਚ ਜ਼ਖ਼ਮੀ ਵਿਅਕਤੀ ਦੀ ਇਲਾਜ ਦੌਰਾਨ ਮੌਤ <br/> ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਨੇ ਸ਼ੁਭਕਰਨ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ <br/>
Ad Position 24