12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਕਿਸਾਨ ਮਜ਼ਦੂਰ ਮੋਰਚੇ ਵਲੋਂ ਨੌਜਵਾਨ ਸ਼ਹੀਦ ਸ਼ੁਭਕਰਨ ਸਿੰਘ ਸਮੇਤ ਹੋਰਨਾਂ ਸ਼ਹੀਦਾਂ ਨੂੰ ਯਾਦ ਕਰਦਿਆਂ ਕੀਤੀ ਰੈਲੀ <br/>

Ad Position 21
No active advertisement
ਕਿਸਾਨ ਮਜ਼ਦੂਰ ਮੋਰਚੇ ਵਲੋਂ ਸ਼ਹੀਦ ਸ਼ੁਭਕਰਨ ਸਿੰਘ ਤੇ ਹੋਰਨਾਂ ਸ਼ਹੀਦਾਂ ਨੂੰ ਯਾਦ ਕਰਦਿਆਂ ਕੀਤੀ ਰੈਲੀ ਦੌਰਾਨ ਸਟੇਜ 'ਤੇ ਬੈਠੇ ਸੀਨੀਅਰ ਆਗੂ ਅਤੇ ਹਾਜ਼ਰ ਕਿਸਾਨ ਤੇ ਬੀਬੀਆਂ ਅਤੇ ਅਮਰੀਕਾ-ਭਾਰਤ ਵਪਾਰ ਸਮਝੌਤੇ ਦੇ ਰੋਸ ਵਜੋਂ ਪੁਤਲਾ ਫੂਕਣ ਸਮੇਂ ਕਿਸਾਨ | ਤਸਵੀਰਾਂ : ਕੁਲਬੀਰ ਸਿੰਘ ਸੋਢੀ <br/> 22-02-2026
ਫ਼ਿਰੋਜ਼ਪੁਰ, 21 ਫਰਵਰੀ (ਕੁਲਬੀਰ ਸਿੰਘ ਸੋਢੀ)-ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ 'ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਅਗਵਾਈ 'ਚ ਸੈਂਕੜੇ ਕਿਸਾਨਾਂ, ਮਜ਼ਦੂਰਾਂ ਤੇ ਬੀਬੀਆਂ ਵਲੋਂ ਫ਼ਿਰੋਜ਼ਪੁਰ ਦੀ ਛਾਉਣੀ ਦਾਣਾ ਮੰਡੀ ਵਿਖੇ ਦਿੱਲੀ ਅੰਦੋਲਨ-2 ਦੌਰਾਨ ਪੁਲਿਸ ਦੀ ਗੋਲੀ ਨਾਲ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਸਮੇਤ ਸਾਰੇ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਰੈਲੀ ਕਰਦਿਆਂ ਸ਼ਰਧਾਂਜਲੀ ਦਿੱਤੀ ਗਈ | ਸਟੇਜ ਤੋਂ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ, ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਨੇ ਕਿਹਾ ਕਿ ਸ਼ਾਂਤਮਈ ਤਰੀਕੇ ਨਾਲ ਦਿੱਲੀ ਜਾ ਰਹੇ ਕਿਸਾਨਾਂ ਮਜ਼ਦੂਰਾਂ ਨੂੰ ਮੋਦੀ ਸਰਕਾਰ ਦੇ ਇਸ਼ਾਰੇ 'ਤੇ ਹਰਿਆਣਾ ਸਰਕਾਰ ਵਲੋਂ ਭਾਰੀ ਬੈਰੀਕੇਡਿੰਗ ਕਰਕੇ ਜਿਸ ਤਰ੍ਹਾਂ ਬਾਰਡਰਾਂ 'ਤੇ ਰੋਕ ਕੇ ਗੋਲੀਆਂ ਚਲਾ ਕੇ, ਡਰੋਨਾਂ ਰਾਹੀਂ ਹੰਝੂ ਗੈੱਸ ਗੋਲੇ ਦਾਗ਼ ਕੇ ਕੋਹਰਾਮ ਮਚਾ ਤੇ ਲੋਕਤੰਤਰ ਦਾ ਗਲਾ ਘੁੱਟ ਕੇ ਆਪਣੇ ਹੀ ਦੇਸ਼ ਦੇ ਕਿਸਾਨਾਂ ਮਜ਼ਦੂਰਾਂ 'ਤੇ ਅੱਤਿਆਚਾਰ ਕਰਕੇ ਕਾਰਪੋਰੇਟ ਘਰਾਨਿਆਂ ਪੱਖੀ ਹੋਣ ਦਾ ਸਬੂਤ ਸੀ | ਆਗੂਆਂ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਨੇ ਅਮਰੀਕਾ-ਭਾਰਤ ਵਪਾਰ ਸਮਝੌਤੇ ਕਰਕੇ ਕਿਸਾਨਾਂ ਮਜ਼ਦੂਰਾਂ ਲਈ ਮੌਤ ਦਾ ਫ਼ਰਮਾਨ ਜਾਰੀ ਕਰਕੇ ਅਮਰੀਕੀ ਸਾਮਰਾਜ ਅੱਗੇ ਗੋਡੇ ਟੇਕ ਦਿੱਤੇ ਹਨ | ਕਿਸਾਨ ਆਗੂ ਧਰਮ ਸਿੰਘ ਸਿੱਧੂ, ਗੁਰਮੇਲ ਸਿੰਘ ਫੱਤੇਵਾਲਾ, ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ ਨੇ ਕਿਹਾ ਸ਼ਹੀਦਾਂ ਦੀ ਸ਼ਹਾਦਤ ਨੂੰ ਵਿਅਰਥ ਨਹੀਂ ਜਾਣ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵਲੋਂ ਜਿਸ ਤਰ੍ਹਾਂ ਸ਼ੰਭੂ ਤੇ ਖਨੌਰੀ ਬਾਰਡਰ ਮੋਰਚਿਆਂ ਨੂੰ ਜ਼ਬਰਦਸਤੀ ਖ਼ਤਮ ਕਰਕੇ ਕਿਸਾਨਾਂ ਦੇ ਸਾਮਾਨ ਦੀ ਭੰਨਤੋੜ ਤੇ ਟਰਾਲੀਆਂ ਚੋਰੀ ਕੀਤੀਆਂ ਗਈਆਂ, ਉਸ ਦੀ ਭਰਪਾਈ ਵੀ ਕੀਤੀ ਜਾਵੇਗੀ ਅਤੇ 'ਆਪ' ਸਰਕਾਰ ਵਲੋਂ ਜਿਸ ਤਰ੍ਹਾਂ ਪੰਜਾਬ 'ਚ ਕਿਸਾਨਾਂ ਮਜ਼ਦੂਰਾਂ ਨੂੰ ਆਪਣੇ ਜਮਹੂਰੀ ਹੱਕਾਂ ਲਈ ਕੀਤੇ ਜਾ ਰਹੇ ਧਰਨਿਆਂ ਨੂੰ ਰੋਕਿਆ ਜਾ ਰਿਹਾ ਹੈ, ਉਸ ਸੰਬੰਧੀ ਜਲਦ ਜਥੇਬੰਦੀ ਵਲੋਂ ਵੱਡੇ ਸੰਘਰਸ਼ ਕਰਕੇ 'ਆਪ' ਦੇ ਵਿਧਾਇਕਾਂ ਤੇ ਆਗੂਆਂ ਨੂੰ ਪਿੰਡਾਂ ਅਤੇ ਸ਼ਹਿਰਾਂ ਵਿਚ ਵੜਨ ਤੋਂ ਵੀ ਰੋਕਿਆ ਜਾਵੇਗਾ ਤੇ ਸਵਾਲ ਜਵਾਬ ਵੀ ਕੀਤੇ ਜਾਣਗੇ | ਰੈਲੀ ਨੂੰ ਸੰਬੋਧਨ ਕਰਦਿਆਂ ਆਗੂ ਸੁਰਜੀਤ ਸਿੰਘ ਫ਼ੌਜੀ, ਅਮਨਦੀਪ ਸਿੰਘ ਕੱਚਰਭੰਨ, ਰਣਜੀਤ ਸਿੰਘ ਖੱਚਰਵਾਲਾ, ਹਰਫੂਲ ਸਿੰਘ ਦੂਲੇਵਾਲਾ ਨੇ ਕਿਹਾ ਕਿ ਇਹ ਲੋਕ ਵਿਰੋਧੀ ਚਿਹਰਾ ਕੇਂਦਰ ਅਤੇ ਪੰਜਾਬ ਸਰਕਾਰ ਦਾ ਹੁਣ ਨੰਗਾ ਹੋ ਚੁੱਕਾ ਹੈ ਤੇ ਸਰਕਾਰਾਂ ਵਲੋਂ ਲਿਆਂਦੇ ਜਾ ਰਹੇ ਲੋਕ ਵਿਰੋਧੀ ਬਿੱਲ ਬੀਜ ਐਕਟ 2025, ਬਿਜਲੀ ਸੋਧ ਬਿੱਲ 2025, ਮਨਰੇਗਾ ਨੂੰ ਖ਼ਤਮ ਕਰਨ, ਮਜ਼ਦੂਰਾਂ ਦੇ ਕਿਰਤ ਕਾਨੂੰਨਾਂ ਨੂੰ ਬਦਲ ਕੇ ਚਾਰ ਲੇਬਰ ਕੋਟ ਮਜ਼ਦੂਰ ਵਿਰੋਧੀ ਲਾਗੂ ਕਰਨ ਨੂੰ ਕਿਸੇ ਵੀ ਕੀਮਤ ਵਿਚ ਲਾਗੂ ਨਹੀਂ ਕਰਨ ਦਿੱਤੇ ਜਾਣਗੇ | ਇਸ ਮੌਕੇ ਕਿਸਾਨਾਂ ਮਜ਼ਦੂਰਾਂ ਵਲੋਂ ਮੋਦੀ ਸਰਕਾਰ ਦਾ ਪੁਤਲਾ ਫੂਕਦੇ ਹੋਏ ਨਾਅਰੇਬਾਜ਼ੀ ਵੀ ਕੀਤੀ ਗਈ | ਇਸ ਮੌਕੇ ਨਰਿੰਦਰਪਾਲ ਸਿੰਘ ਜਤਾਲਾ, ਗੁਰਮੇਲ ਸਿੰਘ ਜੀਆ ਬੱਗਾ, ਵੀਰ ਸਿੰਘ ਨਿਜ਼ਾਮਦੀਨ ਵਾਲਾ, ਗੁਰਨਾਮ ਸਿੰਘ ਅਲੀਕੇ, ਮੱਖਣ ਸਿੰਘ ਵਾੜਾ, ਰਸ਼ਪਾਲ ਸਿੰਘ ਗੱਟਾ ਬਾਦਸ਼ਾਹ, ਬਲਰਾਜ ਸਿੰਘ ਫੇਰੋਕੇ, ਗੁਰਬਖ਼ਸ਼ ਸਿੰਘ ਪੰਜਗਰਾਈਾ, ਗੁਰਭੇਜ ਸਿੰਘ, ਅਵਤਾਰ ਸਿੰਘ ਸਾਬੂਆਣਾ, ਲਖਵਿੰਦਰ ਸਿੰਘ ਵਸਤੀ ਨਾਮਦੇਵ, ਗੁਰਦਿਆਲ ਸਿੰਘ, ਅਮਰਜੀਤ ਸਿੰਘ, ਕੇਵਲ ਸਿੰਘ ਵਾਹਕਾ, ਅਵਤਾਰ ਸਿੰਘ ਬੱਗੇ ਵਾਲਾ ਤੋਂ ਇਲਾਵਾ ਵੱਡੀ ਸੰਖਿਆ ਵਿਚ ਕਿਸਾਨ ਬੀਬੀਆਂ ਅਤੇ ਕਿਸਾਨ ਵੀਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਰਾਜਿੰਦਰ ਛਾਬੜਾ ਹਲਕਾ ਗੁਰੂਹਰਸਹਾਏ ਦੇ ਬਣੇ ਕੋਆਰਡੀਨੇਟਰ ਅਗਲੀ ਖ਼ਬਰ ਸਰਹੱਦੀ ਚੌਕੀ ਸ਼ਾਮੇ ਕੇ ਨੇੜਿਓਾ ਕਿੱਲੋ ਤੋਂ ਵੱਧ ਹੈਰੋਇਨ ਸਮੇਤ ਦੋ ਕਾਬੂ <br/>
Ad Position 24