12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਰਾਜਿੰਦਰ ਛਾਬੜਾ ਹਲਕਾ ਗੁਰੂਹਰਸਹਾਏ ਦੇ ਬਣੇ ਕੋਆਰਡੀਨੇਟਰ

Ad Position 21
No active advertisement
ਅਜੀਤ ਡੈਸਕ 22-02-2026
ਤਲਵੰਡੀ ਭਾਈ, 21 ਫਰਵਰੀ (ਰਵਿੰਦਰ ਸਿੰਘ ਬਜਾਜ)-ਪ੍ਰਦੇਸ਼ ਕਾਂਗਰਸ ਪਾਰਟੀ ਵਲੋਂ ਹਲਕਾ ਗੁਰੂਹਰਸਹਾਏ ਲਈ ਸੀਨੀਅਰ ਆਗੂ ਰਾਜਿੰਦਰ ਛਾਬੜਾ ਨੂੰ ਕੋਆਰਡੀਨੇਟਰ ਨਿਯੁਕਤ ਕੀਤਾ ਹੈ | ਇਹ ਨਿਯੁਕਤੀ 28 ਫਰਵਰੀ ਨੂੰ ਬਰਨਾਲਾ 'ਚ ਰਾਹੁਲ ਗਾਂਧੀ ਦੀ ਰੈਲੀ ਲਈ ਕੀਤੀ ਗਈ | ਆਪਣੀ ਨਿਯੁਕਤੀ 'ਤੇ ਰਾਜਿੰਦਰ ਛਾਬੜਾ ਨੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ, ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੰਗਠਨ ਇੰਚਾਰਜ ਕੈਪਟਨ ਸੰਦੀਪ ਸੰਧੂ ਤੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਦਾ ਧੰਨਵਾਦ ਕੀਤਾ | ਛਾਬੜਾ ਨੇ ਕਿਹਾ ਕਿ ਪਾਰਟੀ ਵਲੋਂ ਦਿੱਤੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਉਹ ਪਿਛਲੇ ਕਈ ਸਾਲਾਂ ਤੋਂ ਕਾਂਗਰਸ ਪਾਰਟੀ ਲਈ ਸਰਗਰਮ ਤੌਰ 'ਤੇ ਕੰਮ ਕਰ ਰਹੇ ਹਨ ਅਤੇ ਪਾਰਟੀ ਵਲੋਂ ਉਨ੍ਹਾਂ ਨੂੰ ਸਮੇਂ-ਸਮੇਂ 'ਤੇ ਮਾਣ-ਸਤਿਕਾਰ ਮਿਲਦਾ ਰਿਹਾ ਹੈ | ਉਨ੍ਹਾਂ ਭਰੋਸਾ ਜਤਾਇਆ ਕਿ ਬਰਨਾਲਾ ਰੈਲੀ ਨੂੰ ਕਾਮਯਾਬ ਬਣਾਉਣ ਲਈ ਗੁਰੂਹਰਸਹਾਏ ਹਲਕੇ ਦੇ ਵਰਕਰ ਅਤੇ ਸਮਰਥਕ ਪੂਰੀ ਤਨਦੇਹੀ ਨਾਲ ਭਾਗ ਲੈਣਗੇ | ਉਹ ਪਹਿਲਾਂ ਵੀ ਵੱਖ-ਵੱਖ ਹਲਕਿਆਂ 'ਚ ਕੋਆਰਡੀਨੇਟਰ ਵਜੋਂ ਨਿਯੁਕਤ ਹੋ ਚੁੱਕੇ ਹਨ ਅਤੇ ਆਪਣੀ ਜ਼ਿੰਮੇਵਾਰੀ ਨੂੰ ਸਫਲਤਾਪੂਰਵਕ ਨਿਭਾਅ ਚੁੱਕੇ ਹਨ | ਪਾਰਟੀ ਵਰਕਰਾਂ ਦੇ ਅਨੁਸਾਰ ਉਨ੍ਹਾਂ ਦੀ ਯੋਗਤਾ ਤੇ ਸੰਗਠਨਾਤਮਕ ਯੋਗਤਾ ਕਾਰਨ ਹੀ ਉਨ੍ਹਾਂ ਨੂੰ ਇਹ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਹੈ |

Ad Position 22
No active advertisement
ਪਿਛਲੀ ਖ਼ਬਰ ਬਲਾਕ ਸੰਮਤੀ ਘੱਲ ਖੁਰਦ ਦੀ ਚੈਅਰਮੈਨ ਦੀ ਸੀਟ ਐਸ.ਸੀ. ਤੇ ਉੱਪ ਚੈਅਰਮੈਨ ਦੀ ਸੀਟ ਐੱਸ.ਸੀ. (ਅÏਰਤ) ਲਈ ਹੋਈ ਰਾਖਵੀਂ <b... ਅਗਲੀ ਖ਼ਬਰ ਕਿਸਾਨ ਮਜ਼ਦੂਰ ਮੋਰਚੇ ਵਲੋਂ ਨੌਜਵਾਨ ਸ਼ਹੀਦ ਸ਼ੁਭਕਰਨ ਸਿੰਘ ਸਮੇਤ ਹੋਰਨਾਂ ਸ਼ਹੀਦਾਂ ਨੂੰ ਯਾਦ ਕਰਦਿਆਂ ਕੀਤੀ ਰੈਲੀ <b...
Ad Position 24