27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਡੀ. ਸੀ. ਐੱਮ. ਇੰਟਰਨੈਸ਼ਨਲ ਸਕੂਲ 'ਚ ਕਮਿਊਨਿਟੀ ਆਊਟਰੀਚ ਪ੍ਰੋਗਰਾਮ ਤਹਿਤ ਮੈਡੀਕਲ ਕੈਂਪ ਦਾ ਆਯੋਜਨ

Ad Position 21
No active advertisement
ਅਜੀਤ ਡੈਸਕ 23-02-2026
ਫਿਰੋਜ਼ਪੁਰ, 22 ਫਰਵਰੀ (ਗੁਰਿੰਦਰ ਸਿੰਘ)-ਕਮਿਊਨਿਟੀ ਆਊਟਰੀਚ ਪ੍ਰੋਗਰਾਮ ਤਹਿਤ ਡੀ. ਸੀ. ਮਾਡਲ ਇੰਟਰਨੈਸ਼ਨਲ ਸਕੂਲ ਵਲੋਂ ਬਾਂਗੜ ਹਸਪਤਾਲ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਕੈਂਪ ਲਗਾਇਆ, ਜਿਸ 'ਚ ਵਿਦਿਆਰਥੀਆਂ, ਮਾਪਿਆਂ, ਸਕੂਲ ਸਟਾਫ ਤੇ ਹੋਰਾਂ ਨੂੰ ਮਾਹਿਰ ਡਾਕਟਰਾਂ ਵਲੋਂ ਸਿਹਤ ਦੀ ਜਾਂਚ ਕੀਤੀ ਗਈ | ਪਿ੍ੰਸੀਪਲ ਅਨੁਰਾਧਾ ਚੰਦੇਲ ਨੇ ਦੱਸਿਆ ਕਿ ਕੈਂਪ ਵਿਚ ਐੱਮ. ਡੀ. ਮੈਡੀਸਨ ਡਾ. ਸਾਕਿਬ ਹੈਦਰ ਸ਼ਾਹ, ਗਾਇਨੀਕੋਲੋਜਿਸਟ ਡਾ. ਰਸ਼ਿਕਾ, ਆਰਥੋਪੈਡਿਕਸ ਡਾ. ਸੁਮਿਤ ਪਾਲ ਸਿੰਘ ਤੇ ਹੋਰ ਡਾਕਟਰਾਂ ਨੇ ਅਹਿਮ ਭੂਮਿਕਾ ਨਿਭਾਈ | ਕੈਂਪ ਦੀ ਸ਼ੁਰੂਆਤ ਸਕੂਲ 'ਚ ਸ਼ਮਾਂ ਰੌਸ਼ਨ ਕਰਕੇ ਹੋਈ ਅਤੇ ਸਾਰਿਆਂ ਦੀ ਚੰਗੀ ਸਿਹਤ ਲਈ ਪ੍ਰਾਰਥਨਾ ਕੀਤੀ | ਮਰੀਜ਼ਾਂ ਦੀ ਜਾਂਚ ਕਰਨ ਤੋਂ ਇਲਾਵਾ ਡਾਕਟਰਾਂ ਨੇ ਸਾਰਿਆਂ ਨੂੰ ਡਾਈਟ ਸਿਸਟਮ 'ਚ ਸੁਧਾਰ, ਪੈਦਲ ਚੱਲਣ ਅਤੇ ਕਸਰਤ ਕਰਨ ਸਮੇਤ ਸਾਵਧਾਨੀਆਂ ਵਰਤਣ ਲਈ ਸੁਝਾਅ ਵੀ ਦਿੱਤੇ ਤਾਂ ਜੋ ਬਿਮਾਰੀਆਂ ਤੋਂ ਬਚਿਆ ਜਾ ਸਕੇ | ਡਾਕਟਰਾਂ ਨੇ ਮਰੀਜ਼ਾਂ ਨੂੰ ਦਵਾਈਆਂ ਵੀ ਦਿੱਤੀਆਂ ਅਤੇ ਕਿਹਾ ਕਿ ਮਾਮੂਲੀ ਬਿਮਾਰੀ ਦੀ ਸਥਿਤੀ ਵਿਚ ਲਾਪਰਵਾਹੀ ਵਰਤਣ ਦੀ ਬਜਾਏ ਨੇੜਲੇ ਡਾਕਟਰ ਦਾ ਚੈੱਕਅਪ ਕਰਵਾਉਣਾ ਚਾਹੀਦਾ ਹੈ ਤਾਂ ਜੋ ਬਿਮਾਰੀ ਦਾ ਮੌਕੇ 'ਤੇ ਪਤਾ ਲਗਾਇਆ ਜਾ ਸਕੇ ਅਤੇ ਜੜ੍ਹ ਤੋਂ ਹੀ ਬਿਮਾਰੀ ਦਾ ਖ਼ਾਤਮਾ ਕੀਤਾ ਜਾ ਸਕੇ | ਕੈਂਪ 'ਚ 560 ਤੋਂ ਵੱਧ ਓ. ਪੀ. ਡੀ. ਦਾ ਆਯੋਜਨ ਕੀਤਾ | ਪਿ੍ੰਸੀਪਲ ਨੇ ਕਿਹਾ ਕਿ ਸਕੂਲ 'ਚ ਸਿੱਖਿਆ ਦਾ ਚਾਨਣ ਫੈਲਾਉਣ ਦੇ ਨਾਲ-ਨਾਲ ਸਮਾਜਿਕ ਕਾਰਜਾਂ 'ਚ ਵੀ ਅਹਿਮ ਭੂਮਿਕਾ ਨਿਭਾਈ ਜਾਂਦੀ ਹੈ ਤੇ ਸਮੇਂ-ਸਮੇਂ 'ਤੇ ਅਜਿਹੇ ਪ੍ਰਾਜੈਕਟ ਚਲਾ ਕੇ ਆਮ ਲੋਕਾਂ ਨੂੰ ਸਹੂਲਤਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ | ਸਕੂਲ ਪ੍ਰਸ਼ਾਸਨ ਨੇ ਬਾਂਗੜ ਹਸਪਤਾਲ ਦੀ ਟੀਮ ਦਾ ਧੰਨਵਾਦ ਵੀ ਕੀਤਾ ਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਕੌਮਾਂਤਰੀ ਮਾਂ ਬੋਲੀ ਦਿਹਾੜੇ ਮੌਕੇ ਜ਼ਿਲ੍ਹਾ ਭਾਸ਼ਾ ਦਫ਼ਤਰ ਨੇ ਕਰਵਾਇਆ ਸਾਹਿਤਕ ਸਮਾਗਮ ਅਗਲੀ ਖ਼ਬਰ ਫਿਰੋਜ਼ਪੁਰ ਦਿਹਾਤੀ 'ਚ ਰੈਲੀ ਲਈ ਹਰ ਵਰਗ 'ਚ ਜੋਸ਼ ਤੇ ਭਾਰੀ ਉਤਸ਼ਾਹ-ਜਿੰਦੂ, ਸ਼ੇਰ ਖਾਂ
Ad Position 24