27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਸਾਹਿਤ ਸਭਾ ਜ਼ੀਰਾ ਦੀ ਮਹੀਨਾਵਾਰ ਮੀਟਿੰਗ

Ad Position 21
No active advertisement
ਅਜੀਤ ਡੈਸਕ 23-02-2026
ਜ਼ੀਰਾ, 22 ਫਰਵਰੀ (ਪ੍ਰਤਾਪ ਸਿੰਘ ਹੀਰਾ)-ਸਾਹਿਤ ਸਭਾ ਜ਼ੀਰਾ ਦੀ ਮਹੀਨਾਵਾਰ ਮੀਟਿੰਗ ਜੀਵਨ ਮੱਲ ਸਕੂਲ 'ਚ ਪ੍ਰਧਾਨ ਦਲਜੀਤ ਰਾਏ ਕਾਲੀਆ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਦੌਰਾਨ ਇਕ ਮਾਰਚ ਨੂੰ ਕਰਵਾਏ ਜਾ ਰਹੇ ਸਾਲਾਨਾ ਸਮਾਗਮ ਸੰਬੰਧੀ ਗੰਭੀਰ ਵਿਚਾਰਾਂ ਕੀਤੀਆਂ ਗਈਆਂ ਅਤੇ ਅਹੁਦੇਦਾਰਾਂ ਦੀਆਂ ਸਮਾਗਮ ਨੂੰ ਨੇਪਰੇ ਚਾੜ੍ਹਨ ਸੰਬੰਧੀ ਡਿਊਟੀਆਂ ਵੀ ਲਗਾਈਆਂ ਗਈਆਂ ਗੱਲਬਾਤ ਕਰਦਿਆਂ ਸੀਨੀਅਰ ਮੈਂਬਰਾਂ ਨੇ ਦੱਸਿਆ ਕਿ ਇਸ ਵਾਰ ਮੇਲੇ 'ਚ ਸਾਹਿਤਕਾਰ ਸਾਵਲ ਧਾਮੀ ਨੂੰ ਗੁੱਜਰ ਸਿੰਘ ਗਿੱਲ ਐਵਾਰਡ ਤੇ ਹਰਭਿੰਦਰ ਸਿੰਘ ਪੀਰ ਮੁਹੰਮਦ ਨੂੰ ਰੁੱਖਾਂ ਦਾ ਰਾਖਾ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ | ਸਾਹਿਤਕ ਮੇਲੇ ਦੌਰਾਨ ਕਿਤਾਬਾਂ ਦੇ ਸਟਾਲ ਤੋਂ ਇਲਾਵਾ ਵੱਖ-ਵੱਖ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ ਤੇ ਵਿਸ਼ਾਲ ਕਵੀ ਦਰਬਾਰ ਕਰਵਾਇਆ ਜਾਵੇਗਾ | ਮੀਟਿੰਗ 'ਚ ਮੇਜਰ ਸਿੰਘ ਸੰਧੂ, ਮਨਦੀਪ ਸਿੰਘ, ਪਿ੍ਤਪਾਲ ਸਿੰਘ, ਗੁਰਚਰਨ ਸਿੰਘ ਨੂਰਪੁਰ, ਹਰਪ੍ਰੀਤ ਸਿੰਘ ਰੱਬੀ ਸ਼ਹਿਰ, ਸੁਖਰਾਜ ਸਿੰਘ ਜ਼ੀਰਾ, ਮੁਖ਼ਤਿਆਰ ਸਿੰਘ ਬਰਾੜ, ਲੈਕਚਰਾਰ ਨਰਿੰਦਰ ਸਿੰਘ, ਸੁਰਿੰਦਰ ਕੁਮਾਰ, ਗੁਰਲਾਲ ਸਿੰਘ ਵਰੋਲਾ, ਪ੍ਰਤਾਪ ਸਿੰਘ, ਕਾਲਾ ਬੇਰੀ ਵਾਲਾ, ਤਾਰਾ ਸਿੰਘ ਫ਼ੌਜੀ, ਹਰਦੀਪ ਸਿੰਘ ਸ਼ੇਰਗਿੱਲ, ਡਾ. ਜਸਵੰਤ ਭੱਟੀ ਆਦਿ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਰਤ ਤੇ ਅਮਰੀਕਾ ਵਿਚਕਾਰ ਹੋਇਆ ਟੈਕਸ ਮੁਕਤ ਵਪਾਰ ਸਮਝੌਤਾ ਕਿਸਾਨਾਂ ਲਈ ਘਾਤਕ-ਆਗੂ ਗੁਰਮੀਤ ਸਿੰਘ ਅਗਲੀ ਖ਼ਬਰ ਕੌਮਾਂਤਰੀ ਮਾਂ ਬੋਲੀ ਦਿਹਾੜੇ ਮੌਕੇ ਜ਼ਿਲ੍ਹਾ ਭਾਸ਼ਾ ਦਫ਼ਤਰ ਨੇ ਕਰਵਾਇਆ ਸਾਹਿਤਕ ਸਮਾਗਮ
Ad Position 24