27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਕਮਿਊਨਿਟੀ ਹੈਲਥ ਸੈਂਟਰ ਵਿਖੇ ਸਰਕਾਰੀ ਤਬਾਦਲਾ ਨੀਤੀ ਦੀ ਉਲੰਘਣਾ

Ad Position 21
No active advertisement
ਅਜੀਤ ਡੈਸਕ 23-02-2026
ਗੁਰੂਹਰਸਹਾਏ, 22 ਫਰਵਰੀ (ਕਪਿਲ ਕੰਧਾਰੀ)-ਕਮਿਊਨਿਟੀ ਹੈਲਥ ਸੈਂਟਰ ਵਿਖੇ ਪਿਛਲੇ ਲੰਮੇ ਸਮੇਂ ਤੋਂ ਤਾਇਨਾਤ ਅਧਿਕਾਰੀ ਤੇ ਕਰਮਚਾਰੀ ਸਰਕਾਰ ਵਲੋਂ ਬਣਾਈ ਗਈ ਤਬਾਦਲਾ ਨੀਤੀ ਦੀ ਸ਼ਰੇਆਮ ਉਲੰਘਣਾ ਕਰਦੇ ਨਜ਼ਰ ਆ ਰਹੇ ਹਨ | ਸਰਕਾਰ ਦੀ ਪਾਲਿਸੀ ਅਨੁਸਾਰ ਹਰ ਅਧਿਕਾਰੀ ਤੇ ਕਰਮਚਾਰੀ ਦਾ ਤਿੰਨ ਸਾਲਾਂ ਬਾਅਦ ਤਬਾਦਲਾ ਹੋਣਾ ਲਾਜ਼ਮੀ ਹੁੰਦਾ ਹੈ, ਪਰ ਇਥੇ ਕਈ ਕਰਮਚਾਰੀ ਸਾਲਾਂ ਤੋਂ ਇਕੋ ਥਾਂ ਡਿਊਟੀ ਨਿਭਾ ਰਹੇ ਹਨ | ਲੰਬੇ ਸਮੇਂ ਤੋਂ ਇਕੋ ਸਥਾਨ 'ਤੇ ਤਾਇਨਾਤ ਰਹਿਣ ਕਰਕੇ ਕੁਝ ਅਧਿਕਾਰੀ ਤੇ ਕਰਮਚਾਰੀ ਮਨਮਰਜ਼ੀ ਨਾਲ ਆਪਣੀ ਡਿਊਟੀ ਨਿਭਾ ਰਹੇ ਹਨ | ਹਸਪਤਾਲ ਵਿਚ ਨਾ ਤਾਂ ਨਿਰਧਾਰਿਤ ਸਮੇਂ ਦੀ ਪਾਲਣਾ ਕੀਤੀ ਜਾਂਦੀ ਹੈ ਅਤੇ ਨਾ ਹੀ ਮਰੀਜ਼ਾਂ ਦੀਆਂ ਸਮੱਸਿਆਵਾਂ ਵੱਲ ਗੰਭੀਰਤਾ ਨਾਲ ਧਿਆਨ ਦਿੱਤਾ ਜਾਂਦਾ ਹੈ | ਕਈ ਵਾਰ ਡਿਊਟੀ ਦੌਰਾਨ ਸਟਾਫ ਦੀ ਗ਼ੈਰ-ਹਾਜ਼ਰੀ ਵੀ ਆਮ ਗੱਲ ਬਣ ਚੁੱਕੀ ਹੈ | ਮਰੀਜ਼ਾਂ ਦਾ ਕਹਿਣਾ ਹੈ ਕਿ ਡਾਕਟਰਾਂ ਤੇ ਸਟਾਫ ਦੀ ਮਨਮਾਨੀ ਕਾਰਨ ਉਨ੍ਹਾਂ ਨੂੰ ਘੰਟਿਆਂ ਲੰਬੀਆਂ ਕਤਾਰਾਂ ਵਿਚ ਖੜ੍ਹਾ ਰਹਿਣਾ ਪੈਂਦਾ ਹੈ | ਕਈ ਵਾਰ ਬਿਨਾਂ ਪੂਰਾ ਇਲਾਜ ਕੀਤੇ ਹੀ ਮਰੀਜ਼ਾਂ ਨੂੰ ਹੋਰ ਹਸਪਤਾਲਾਂ ਵੱਲ ਰੈਫ਼ਰ ਕਰ ਦਿੱਤਾ ਜਾਂਦਾ ਹੈ | ਸੂਤਰਾਂ ਅਨੁਸਾਰ ਲੰਬੇ ਸਮੇਂ ਤੋਂ ਤਾਇਨਾਤ ਕਰਮਚਾਰੀਆਂ ਦੀ ਉੱਚ ਅਧਿਕਾਰੀਆਂ ਨਾਲ ਬਣੀ ਨੇੜਤਾ ਕਾਰਨ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋ ਰਹੀ | ਇਸ ਕਰਕੇ ਸਿਹਤ ਸੇਵਾਵਾਂ ਦੀ ਗੁਣਵੱਤਾ 'ਤੇ ਵੀ ਸਵਾਲ ਖੜ੍ਹੇ ਹੋ ਰਹੇ ਹਨ | ਇਲਾਕੇ ਦੇ ਲੋਕਾਂ ਤੇ ਮਰੀਜ਼ਾਂ ਨੇ ਸਿਹਤ ਵਿਭਾਗ ਅਤੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਰਕਾਰੀ ਤਬਾਦਲਾ ਨੀਤੀ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ ਤੇ ਕਮਿਊਨਿਟੀ ਹੈਲਥ ਸੈਂਟਰ ਵਿਚ ਲੰਮੇ ਸਮੇਂ ਤੋਂ ਤਾਇਨਾਤ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਤੁਰੰਤ ਬਦਲੀ ਕੀਤੀ ਜਾਵੇ | ਲੋਕਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਲੰਮੇ ਸਮੇਂ ਤੋਂ ਇਕੋ ਥਾਂ 'ਤੇ ਡਿਊਟੀ ਕਰ ਰਹੇ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਤਬਾਦਲੇ ਕਰਕੇ ਉਹਨਾਂ ਦੀ ਜਗ੍ਹਾ 'ਤੇ ਨਵੇਂ ਅਧਿਕਾਰੀ ਅਤੇ ਕਰਮਚਾਰੀ ਤਾਇਨਾਤ ਕੀਤੇ ਜਾਣ |
Ad Position 22
No active advertisement
ਪਿਛਲੀ ਖ਼ਬਰ ਟੈਕਸੇਸ਼ਨ ਬਾਰ ਐਸੋਸੀਏਸ਼ਨ ਨੇ ਜੀ. ਐੱਸ. ਟੀ. ਲਾਗੂ ਕਰਨ 'ਚ ਗੰਭੀਰ ਖ਼ਾਮੀਆਂ ਬਾਰੇ ਸਹਾਇਕ ਕਮਿਸ਼ਨਰ ਨੂੰ ਮੰਗ ਪੱਤਰ ਸ... ਅਗਲੀ ਖ਼ਬਰ ਮਾਤਾ ਸਾਹਿਬ ਕੌਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ 12ਵੀਂ ਦੀ ਭੌਤਿਕ ਵਿਗਿਆਨ/ਫਿਜ਼ਿਕਸ ਬੋਰਡ ਪ੍ਰੀਖਿਆ ਉਤਸ਼ਾਹ ਨਾਲ ਦਿ...
Ad Position 24