14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਦਿੱਲੀ ਗੇਟ ਇਲਾਕੇ ਦੀ ਚੋਰੀ ਟਰੇਸ, ਇਕ ਗਿ੍ਫ਼ਤਾਰ ਤੇ ਦੂਜੇ ਦੀ ਜਾਰੀ ਭਾਲ

Ad Position 21
No active advertisement
ਅਜੀਤ ਡੈਸਕ 24-02-2026
ਫ਼ਿਰੋਜ਼ਪੁਰ, 23 ਫਰਵਰੀ (ਸੁਖਵਿੰਦਰ ਸਿੰਘ)-14 ਜਨਵਰੀ ਨੂੰ ਦਿੱਲੀ ਗੇਟ ਇਲਾਕੇ 'ਚ ਹੋਈ ਚੋਰੀ ਦੀ ਵਾਰਦਾਤ ਨੂੰ ਪੁਲਿਸ ਨੇ ਟਰੇਸ ਕਰਦਿਆਂ ਇਕ ਦੋਸ਼ੀ ਨੂੰ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਵਲੋਂ ਦੱਸਿਆ ਗਿਆ ਕਿ ਦੋਸ਼ੀ ਕੋਲੋਂ ਚੋਰੀ ਕੀਤੀਆਂ ਰਜਾਈਆਂ, ਕੰਬਲ, ਇਕ ਮੋਟਰਸਾਈਕਲ ਤੇ ਇਕ ਕਾਰ ਬਰਾਮਦ ਕੀਤੀ ਗਈ ਹੈ | ਇਸ ਸੰਬੰਧੀ ਐੱਸ. ਐੱਚ. ਓ. ਸਿਟੀ ਇੰਸਪੈਕਟਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਪਿਛਲੇ ਕੁਝ ਸਮੇਂ ਦੌਰਾਨ ਹੋਈਆਂ ਕਈ ਚੋਰੀਆਂ ਨੂੰ ਟਰੇਸ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ 15-20 ਦਿਨ ਪਹਿਲਾਂ ਇਕ ਬਾਜ਼ਾਰ 'ਚ ਸ਼ਟਰ ਤੋੜ ਕੇ ਆਲਟੋ ਕਾਰ ਰਾਹੀਂ ਚੋਰੀ ਕਰਨ ਵਾਲਿਆਂ ਦਾ ਪਿੱਛਾ ਕਰਕੇ ਗੱਡੀ ਬਰਾਮਦ ਕੀਤੀ ਗਈ ਤੇ ਇਕ ਦੋਸ਼ੀ ਗਿ੍ਫ਼ਤਾਰ ਕੀਤਾ ਗਿਆ | ਇਸ ਮਾਮਲੇ 'ਚ ਇਕ ਅÏਰਤ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ | ਤਾਜ਼ਾ ਕਾਰਵਾਈ ਦੌਰਾਨ ਗਿ੍ਫ਼ਤਾਰ ਦੋਸ਼ੀ ਦੀ ਪਛਾਣ ਮਨੀ ਬਾਬਾ ਵਜੋਂ ਹੋਈ ਹੈ, ਜੋ ਆਵਾ ਬਸਤੀ ਦਾ ਰਹਿਣ ਵਾਲਾ ਹੈ | ਪੁਲਿਸ ਅਨੁਸਾਰ ਉਸ 'ਤੇ ਪਹਿਲਾਂ ਵੀ ਤਿੰਨ ਮਾਮਲੇ ਦਰਜ ਹਨ | ਉਸ ਦਾ ਸਾਥੀ ਬੰਟੀ ਇਸ ਵੇਲੇ ਫ਼ਰਾਰ ਹੈ, ਜਿਸ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ | ਪੁਲਿਸ ਦਾ ਕਹਿਣਾ ਹੈ ਕਿ ਚੋਰੀ ਸ਼ੁਦਾ ਸਾਮਾਨ ਅੱਗੇ ਵੇਚਣ ਵਾਲੇ ਵਿਅਕਤੀਆਂ ਦੀ ਭਾਲ ਵੀ ਕੀਤੀ ਜਾ ਰਹੀ ਹੈ | ਐੱਸ. ਐੱਚ. ਓ. ਕਸ਼ਮੀਰ ਸਿੰਘ ਨੇ ਚੋਰਾਂ ਤੇ ਨਸ਼ਾ ਤਸਕਰਾਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਕਿਸੇ ਨੇ ਵੀ ਇਲਾਕੇ 'ਚ ਵਾਰਦਾਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨੰੂ ਬਖ਼ਸ਼ਿਆ ਨਹੀਂ ਜਾਵੇਗਾ | ਪੁਲਿਸ ਨੇ ਦਾਅਵਾ ਕੀਤਾ ਹੈ ਕਿ ਪਿਛਲੇ ਦੋ ਤੋਂ ਢਾਈ ਮਹੀਨਿਆਂ ਵਿਚ ਜ਼ਿਆਦਾਤਰ ਚੋਰੀਆਂ ਨੂੰ ਟਰੇਸ ਕਰ ਲਿਆ ਗਿਆ ਹੈ ਤੇ ਇਲਾਕੇ 'ਚ ਅਮਨ-ਕਾਨੂੰਨ ਬਣਾਈ ਰੱਖਣ ਲਈ ਮੁਹਿੰਮ ਜਾਰੀ ਰਹੇਗੀ |
Ad Position 22
No active advertisement
ਪਿਛਲੀ ਖ਼ਬਰ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਡੀ. ਐੱਸ. ਪੀ. ਦਫ਼ਤਰ ਵਿਖੇ ਲਾਇਆ ਧਰਨਾ ਅਗਲੀ ਖ਼ਬਰ ਪੰਜਾਬ ਦੇ ਰਾਜਪਾਲ ਵਲੋਂ ਸੰਪੂਰਨਤਾ ਅਭਿਆਨ ਤਹਿਤ ਫ਼ਿਰੋਜ਼ਪੁਰ ਦੇ ਸਿੱਖਿਆ ਵਿਭਾਗ ਦਾ ਸਨਮਾਨ
Ad Position 24