15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਭਾਕਿਯੂ ਪੰਜਾਬ ਦੇ ਆਗੂਆਂ ਨੇ ਪਿੰਡ ਵੱਟੂ ਭੱਟੀ ਦੀ ਇਕਾਈ ਕੀਤੀ ਸਥਾਪਿਤ

Ad Position 21
No active advertisement
ਅਜੀਤ ਡੈਸਕ 24-02-2026
ਮੱਖੂ, 23 ਫਰਵਰੀ (ਕੁਲਵਿੰਦਰ ਸਿੰਘ ਸੰਧੂ)-ਫੁਰਮਾਨ ਸਿੰਘ ਸੰਧੂ ਸੂਬਾ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਥੇਬੰਦੀ ਦੇ ਬਲਾਕ ਮੱਖੂ ਦੀ ਮੀਟਿੰਗ ਬਲਾਕ ਪ੍ਰਧਾਨ ਨਿਸ਼ਾਨ ਸਿੰਘ ਗਿੱਲ ਫ਼ੌਜੀ ਸ਼ੀਹਾਂਪਾੜੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬਾਬਾ ਬਾਠਾਂ ਵਾਲਾ ਮੱਖੂ ਵਿਖੇ ਹੋਈ, ਜਿਸ ਦੌਰਾਨ ਇਕਾਈਆਂ ਦੇ ਪ੍ਰਧਾਨ ਆਗੂ ਤੇ ਵਰਕਰਾਂ ਤੋਂ ਇਲਾਵਾ ਸੂਬਾ ਪੱਧਰ ਦੇ ਆਗੂ ਜਥੇਦਾਰ ਜੋਗਿੰਦਰ ਸਿੰਘ ਸਭਰਾ ਸੀਨੀਅਰ ਮੀਤ ਪ੍ਰਧਾਨ ਪੰਜਾਬ, ਪਰਗਟ ਸਿੰਘ ਲਹਿਰਾ, ਗੁਰਵਿੰਦਰ ਸਿੰਘ ਢਿੱਲੋਂ ਐਗਜ਼ੈਕਟਿਵ ਕਮੇਟੀ ਮੈਂਬਰ ਪੰਜਾਬ ਆਦਿ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਮੀਟਿੰਗ 'ਚ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਵਿਚਾਰਾਂ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨੀ ਦੇ ਮਸਲੇ ਹੱਲ ਕਰਵਾਉਣ ਲਈ ਸਾਨੂੰ ਇਕ ਪਲੇਟ ਫਾਰਮ 'ਤੇ ਇਕੱਠੇ ਹੋਣਾ ਪਵੇਗਾ | ਇਸੇ ਲੜੀ ਤਹਿਤ ਬਲਾਕ ਮੱਖੂ ਦੇ ਪਿੰਡ ਵੱਟੂ ਭੱਟੀ ਕਿਸਾਨਾਂ ਵਲੋਂ ਗੁਰਵਿੰਦਰ ਸਿੰਘ ਢਿੱਲੋਂ ਸੂਬਾ ਐਗਜ਼ੈਕਟਿਵ ਕਮੇਟੀ ਦੀ ਪ੍ਰੇਰਨਾ ਸਦਕਾ ਬਲਾਕ ਪ੍ਰਧਾਨ ਨਿਸ਼ਾਨ ਸਿੰਘ ਗਿੱਲ ਦੀ ਅਗਵਾਈ ਹੇਠ ਇਕਾਈ ਦਾ ਗਠਨ ਕਰਦਿਆਂ ਗੁਰਜੰਟ ਸਿੰਘ ਨੂੰ ਪ੍ਰਧਾਨ, ਜਤਿੰਦਰ ਸਿੰਘ, ਜੁਗਰਾਜ ਸਿੰਘ, ਸਤਨਾਮ ਸਿੰਘ, ਗੁਰਸੇਵਕ ਸਿੰਘ, ਕੁਲਬੀਰ ਸਿੰਘ, ਗੁਰਨਾਮ ਸਿੰਘ, ਦਰਬਾਰਾ ਸਿੰਘ, ਨਿਰਮਲ ਸਿੰਘ, ਹਰਪਾਲ ਸਿੰਘ, ਗੁਰਪ੍ਰੀਤ ਸਿੰਘ, ਸ਼ਮਸ਼ੇਰ ਸਿੰਘ, ਦਲੇਰ ਸਿੰਘ, ਸੁਰਜੀਤ ਸਿੰਘ, ਬਲਵੀਰ ਸਿੰਘ ਆਦਿ ਅਹੁਦੇਦਾਰ ਤੇ ਕਮੇਟੀ ਮੈਂਬਰ ਨਿਯੁਕਤ ਕੀਤੇ ਗਏ | ਇਸ ਮੌਕੇ ਜਥੇਦਾਰ ਜੋਗਿੰਦਰ ਸਿੰਘ ਸਭਰਾ ਸੀਨੀਅਰ ਮੀਤ ਪ੍ਰਧਾਨ ਪੰਜਾਬ, ਗੁਰਵਿੰਦਰ ਸਿੰਘ ਢਿੱਲੋਂ, ਪ੍ਰਗਟ ਸਿੰਘ ਲਹਿਰਾ ਐਗਜ਼ੈਕਟਿਵ ਕਮੇਟੀ ਮੈਂਬਰ ਪੰਜਾਬ, ਨਿਸ਼ਾਨ ਸਿੰਘ ਗਿੱਲ ਫ਼ੌਜੀ ਸ਼ੀਹਾਂਪਾੜੀ ਬਲਾਕ ਪ੍ਰਧਾਨ ਮੱਖੂ, ਜੋਗਾ ਸਿੰਘ ਪੀਰ ਮੁਹੰਮਦ ਜਰਨਲ ਸਕੱਤਰ ਬਲਾਕ ਮੱਖੂ, ਬਾਜ਼ ਸਿੰਘ ਪ੍ਰਚਾਰ ਸਕੱਤਰ, ਜਰਨੈਲ ਸਿੰਘ ਸਭਰਾ ਜ਼ਿਲ੍ਹਾ ਮੀਤ ਪ੍ਰਧਾਨ, ਸੂਰਤ ਸਿੰਘ ਸੰਧੂ ਤਲਵੰਡੀ ਇਕਾਈ ਪ੍ਰਧਾਨ, ਕਿਸਾਨ ਆਗੂ ਟਹਿਲ ਸਿੰਘ ਤਲਵੰਡੀ, ਨੰਬਰਦਾਰ ਕੁਲਦੀਪ ਸਿੰਘ ਕਾਲੂ ਮੰਡਾਰ, ਇਕਬਾਲ ਸਿੰਘ ਕੁਸੂਵਾਲਾ ਮੋੜ ਇਕਾਈ ਪ੍ਰਧਾਨ, ਦਿਲਬਾਗ ਸਿੰਘ ਇਕਾਈ ਪ੍ਰਧਾਨ ਵਰਪਾਲ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਕਿਸਾਨ ਆਗੂ ਤੇ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਦਿਹਾਤੀ ਦੀ ਰੈਲੀ ਆਉਣਾ ਵਾਲੀਆਂ ਚੋਣਾਂ ਦਾ ਮੁੱਢ ਬੰਨੇ੍ਹਗੀ ਅਗਲੀ ਖ਼ਬਰ ਮੱਖੂ ਸ਼ਹਿਰ ਅੰਦਰ ਵਿਕਾਸ ਕਾਰਜ ਜੰਗੀ ਪੱਧਰ 'ਤੇ ਜਾਰੀ-ਪ੍ਰਧਾਨ ਨਰਿੰਦਰ ਮੋਹਨ ਕਟਾਰੀਆ
Ad Position 24