15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

'ਪੰਜਾਬ ਬਚਾਓ' ਫ਼ਿਰੋਜ਼ਪੁਰ ਰੈਲੀ ਲੋਕਾਂ ਦੇ ਸੁਰੱਖਿਅਤ ਭਵਿੱਖ ਦੀ ਆਵਾਜ਼ ਕਰੇਗੀ ਬੁਲੰਦ-ਤਲਵੰਡੀ, ਤੂੰਬੜਭੰਨ

Ad Position 21
No active advertisement
ਅਜੀਤ ਡੈਸਕ 24-02-2026
ਮੁੱਦਕੀ, 23 ਫਰਵਰੀ (ਭਾਰਤ ਭੂਸ਼ਨ ਅਗਰਵਾਲ)-ਸ਼੍ਰੋਮਣੀ ਅਕਾਲੀ ਦਲ ਹੀ ਇਕ ਪੰਥਕ ਤੇ ਲੋਕ ਹਿਤਾਂ ਵਾਲੀ ਪਾਰਟੀ ਹੈ, ਜੋ ਸੂਬੇ ਦੀ ਖ਼ੁਸ਼ਹਾਲੀ, ਤਰੱਕੀ ਤੇ ਸੁਰੱਖਿਅਤ ਭਵਿੱਖ ਲਈ ਕਾਰਜ ਕਰ ਸਕਦੀ ਹੈ | ਜਿਸ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਵਲੋਂ ਸੂਬੇ ਅੰਦਰ 'ਪੰਜਾਬ ਬਚਾਓ ਰੈਲੀਆਂ' ਕੀਤੀਆਂ ਜਾ ਰਹੀਆਂ ਹਨ, ਜਿਸ ਤਹਿਤ ਹਲਕਾ ਫ਼ਿਰੋਜ਼ਪੁਰ ਦਿਹਾਤੀ ਵਿਖੇ 24 ਫਰਵਰੀ ਨੂੰ ਜ਼ਿਲ੍ਹਾ ਪ੍ਰਧਾਨ ਜੋਗਿੰਦਰ ਸਿੰਘ ਜਿੰਦੂ ਸਾਬਕਾ ਵਿਧਾਇਕ ਦੀ ਅਗਵਾਈ ਹੇਠ ਸੁਖਬੀਰ ਸਿੰਘ ਬਾਦਲ ਰੈਲੀ ਨੂੰ ਸੰਬੋਧਨ ਕਰ ਲੋਕਾਂ ਦੇ ਸੁਰੱਖਿਅਤ ਭਵਿੱਖ ਲਈ ਆਵਾਜ਼ ਬੁਲੰਦ ਕਰਨਗੇ | ਇਹ ਪ੍ਰਗਟਾਵਾ ਜਥੇਦਾਰ ਸਤਪਾਲ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ, ਗੁਰਲਾਲ ਸਿੰਘ ਸਾਬਕਾ ਸਰਪੰਚ ਤੂੰਬੜਭੰਨ ਨੇ ਕਰਦਿਆਂ ਕਿਹਾ ਕਿ ਇਹ ਰੈਲੀ 24 ਫਰਵਰੀ ਨੂੰ ਫ਼ਰੀਦਕੋਟ ਰੋਡ 'ਤੇ ਸਥਿਤ ਦਾਣਾ ਮੰਡੀ ਫ਼ਿਰੋਜ਼ਪੁਰ ਛਾਉਣੀ ਵਿਖੇ ਹੋਵੇਗੀ, ਜੋ ਇਕੱਠ ਵਜੋਂ ਇਤਿਹਾਸਕ ਹੋਵੇਗੀ ਤੇ ਵਿਧਾਨ ਸਭਾ ਚੋਣਾਂ 2027 ਦਾ ਮੁੱਢ ਬੰਨੇ੍ਹਗੀ |
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਲੱਖੋਵਾਲ ਦੇ ਆਗੂਆਂ ਨੇ ਸੁਖਬੀਰ ਨੂੰ ਦਿੱਤਾ ਮੰਗ-ਪੱਤਰ ਅਗਲੀ ਖ਼ਬਰ ਭੋਗ 'ਤੇ ਵਿਸ਼ੇਸ਼-ਮਾਤਾ ਕੁਲਵੰਤ ਕੌਰ
Ad Position 24