ਜ਼ੀਰਾ, 23 ਫਰਵਰੀ (ਰਜਨੀਸ਼ ਕਥੂਰੀਆ)-ਕਿਸਾਨਾਂ ਵਲੋਂ ਕਾਸ਼ਤ ਕੀਤੇ ਗਏ ਆਲੂਆਂ ਦੀ ਹੋ ਰਹੀ ਬੇਕਦਰੀ ਤੇ ਸਹਿਕਾਰੀ ਸਭਾਵਾਂ ਵਿਚ ਫੈਲੇ ਕਥਿਤ ਭਿ੍ਸ਼ਟਾਚਾਰ ਸੰਬੰਧੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂਆਂ ਵਲੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਰਾਹੀਂ ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਇਕ ਮੰਗ-ਪੱਤਰ ਭੇਜਿਆ | ਮੰਗ-ਪੱਤਰ ਸੌਂਪਣ ਵਾਲਿਆਂ 'ਚ ਹਰਦਿਆਲ ਸਿੰਘ ਅਲੀਪੁਰ ਤੇ ਕਿਰਨਪਾਲ ਸਿੰਘ ਸੋਢੀਵਾਲਾ ਸੂਬਾ ਮੀਤ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਸੁਖਮੰਦਰ ਸਿੰਘ ਸ਼ੂਸ਼ਕ ਪ੍ਰਧਾਨ ਜ਼ਿਲ੍ਹਾ ਫਿਰੋਜ਼ਪੁਰ ਆਦਿ ਕਿਸਾਨ ਆਗੂ ਵਿਸ਼ੇਸ਼ ਤੌਰ 'ਤੇ ਸ਼ਾਮਿਲ ਸਨ | ਇਸ ਦੌਰਾਨ ਦਿੱਤੇ ਗਏ ਮੰਗ-ਪੱਤਰ ਵਿਚ ਕਿਸਾਨਾਂ ਵਲੋਂ ਕਾਸ਼ਤ ਕੀਤੀ ਆਲੂ ਦੀ ਫ਼ਸਲ ਦੀ ਹੋ ਰਹੀ ਬੇਕਦਰੀ ਅਤੇ ਇਸ ਸੰਬੰਧ 'ਚ ਆਲੂਆਂ ਦਾ ਘੱਟੋ ਘੱਟ ਸਮਰਥਨ ਮੁੱਲ ਨਿਸ਼ਚਿਤ ਕਰਨ ਤੋਂ ਇਲਾਵਾ ਕਿਸਾਨਾਂ ਦੀ ਸਹੂਲਤ ਲਈ ਬਣਾਈਆਂ ਗਈਆਂ ਸਹਿਕਾਰੀ ਸਭਾਵਾਂ 'ਚ ਫੈਲੇ ਕਥਿਤ ਭਿ੍ਸ਼ਟਾਚਾਰ ਸੰਬੰਧੀ ਹਰਸਿਮਰਤ ਕੌਰ ਬਾਦਲ ਤੋਂ ਪਾਰਲੀਮੈਂਟ 'ਚ ਆਵਾਜ਼ ਉਠਾਉਣ ਦੀ ਮੰਗ ਕੀਤੀ ਗਈ | ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕਿਸਾਨ ਆਗੂਆਂ ਵਲੋਂ ਦਿੱਤਾ ਮੰਗ-ਪੱਤਰ ਬੀਬਾ ਹਰਸਿਮਰਤ ਕੌਰ ਬਾਦਲ ਤੱਕ ਪਹੁੰਚਾਉਣ ਦਾ ਭਰੋਸਾ ਦਿੱਤਾ | ਇਸ ਮੌਕੇ ਸੁਖਬੀਰ ਸਿੰਘ ਬਾਦਲ ਦੇ ਨਾਲ ਵਿਧਾਨ ਸਭਾ ਹਲਕਾ ਜ਼ੀਰਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਵੀ ਹਾਜ਼ਰ ਸਨ |