18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਰੀਅਲ ਡਰੀਮਜ਼ ਅਕੈਡਮੀ 'ਚ ਕੌਮਾਂਤਰੀ ਮਾਂ ਬੋਲੀ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 24-02-2026
ਜ਼ੀਰਾ, 23 ਫਰਵਰੀ (ਪ੍ਰਤਾਪ ਸਿੰਘ ਹੀਰਾ)-ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਰੀਅਲ ਡਰੀਮਜ ਅਕੈਡਮੀ ਜ਼ੀਰਾ ਵਿਖੇ ਮਾਂ ਬੋਲੀ ਨੂੰ ਸਮਰਪਿਤ ਇਕ ਸੈਮੀਨਾਰ ਕਰਵਾਇਆ | ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਅਧਿਆਪਕ ਮਨਦੀਪ ਸਿੰਘ ਤੇ ਕੁਲਵਿੰਦਰ ਸਿੰਘ ਵਲੋਂ ਮਾਂ ਬੋਲੀ ਦੇ ਮਹੱਤਵ 'ਤੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ | ਉਨ੍ਹਾਂ ਕਿਹਾ ਕਿ ਬੇਸ਼ੱਕ ਹੋਰ ਭਾਸ਼ਾਵਾਂ ਵੀ ਹਰ ਮਨੁੱਖ ਨੂੰ ਸਿੱਖਣੀਆਂ ਚਾਹੀਦੀਆਂ ਹਨ, ਪਰ ਆਪਣੀ ਮਾਂ ਬੋਲੀ ਨੂੰ ਹਮੇਸ਼ਾ ਪਹਿਲ ਦੇਣੀ ਚਾਹੀਦੀ ਹੈ | ਅਕੈਡਮੀ ਦੀ ਵਿਦਿਆਰਥਣ ਸਿਮਰਨਜੀਤ ਕੌਰ ਵਲੋਂ ਮਾਂ ਬੋਲੀ 'ਤੇ ਆਪਣੇ ਵਿਚਾਰ ਪੇਸ਼ ਕੀਤੇ ਵਿਦਿਆਰਥਣਾਂ ਨੂੰ ਹਰਪ੍ਰੀਤ ਕੌਰ ਵਲੋਂ ਕਵਿਤਾ ਮੇਰੀ ਮਾਂ ਬੋਲੀ ਪੰਜਾਬੀ ਮਿੱਠੀ ਮਿੱਠੀ ਪਿਆਰੀ ਪਿਆਰੀ ਪੇਸ਼ ਕੀਤੀ ਗਈ | ਵਿਦਿਆਰਥਣ ਪੱਲਵੀ ਵਧਾਵਨ ਨੇ ਕਵਿਤਾ ਮੈਂ ਪੰਜਾਬੀ ਪੰਜਾਬ ਦਾ ਰਹਿਣ ਵਾਲਾ ਹਾਂ, ਪੰਜਾਬੀ ਬੋਲੀ ਦਾ ਪੰਜਾਬ ਦਾ ਸਫ਼ਰ ਕਵਿਤਾ ਰੂਪ ਵਿਚ ਬਿਆਨ ਕੀਤਾ | ਇਸ ਮੌਕੇ ਵਿਦਿਆਰਥੀਆਂ ਮਾਂ ਬੋਲੀ ਸੰਬੰਧੀ ਪ੍ਰਸ਼ਨੋਤਰੀ ਮੁਕਾਬਲੇ ਵੀ ਕਰਵਾਏ ਗਏ | ਇਸ ਮੌਕੇ ਪ੍ਰੋਗਰਾਮ 'ਚ ਗੁਰਪ੍ਰੀਤ ਸਿੰਘ, ਚਰਨਜੀਤ ਕੌਰ, ਗਗਨਦੀਪ ਕੌਰ, ਸਰਗੁਣ ਕੌਰ ਗਿੱਲ, ਮਨਪ੍ਰੀਤ ਕੌਰ, ਮਿਲਨਮੀਤ ਕੌਰ, ਗੁਰਪ੍ਰੀਤ ਕੌਰ, ਤਰਸੇਮ ਸਿੰਘ, ਲਖਵਿੰਦਰ ਸਿੰਘ ਮਨਦੀਪ ਕੌਰ, ਕੁਲਦੀਪ ਕੌਰ ਤੇ ਹੋਰ ਵਿਦਿਆਰਥੀ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ ਰੈਲੀ ਦੌਰਾਨ ਸੁਖਬੀਰ ਦਾ ਯੂਥ ਅਕਾਲੀ ਦਲ ਵਲੋਂ ਰੋਡ ਸ਼ੋਅ ਨਾਲ ਸਵਾਗਤ ਕੀਤਾ ਜਾਵੇਗਾ-ਸੰਧੂ, ਸ਼ਹਿਜ਼ਾਦਾ ਅਗਲੀ ਖ਼ਬਰ ਮੈਸ਼ ਪ੍ਰੋਲਾਈਫ ਹਸਪਤਾਲ ਲੁਧਿਆਣਾ ਵਲੋਂ ਮੋਟਾਪਾ ਮੁਕਤ ਪੰਜਾਬ ਮੁਹਿੰਮ ਦਾ ਫ਼ਿਰੋਜ਼ਪੁਰ ਵਿਖੇ ਸਫਲ ਪ੍ਰਬੰਧ
Ad Position 24