ਜ਼ੀਰਾ, 23 ਫਰਵਰੀ (ਪ੍ਰਤਾਪ ਸਿੰਘ ਹੀਰਾ)-ਫ਼ਿਰੋਜ਼ਪੁਰ ਰੋਡ ਜ਼ੀਰਾ 'ਤੇ ਕਲਗ਼ੀਧਰ ਨਗਰ ਗੁਰਦੁਆਰਾ ਸਾਹਿਬ ਵਿਚ ਇਕ ਵਿਸ਼ਾਲ ਕੀਰਤਨ ਦਰਬਾਰ ਕਰਾਇਆ | ਸਰਬੱਤ ਦੇ ਭਲੇ ਤੇ ਕੌਮ ਦੀ ਚੜ੍ਹਦੀ ਕਲਾ ਲਈ ਕਰਵਾਏ ਕੀਰਤਨ ਦੌਰਾਨ ਉਸਤਾਦ ਭਾਈ ਸੁਖਵਿੰਦਰ ਸਿੰਘ ਜਵੱਦੀ ਟਕਸਾਲ ਮੁਖੀ ਵਿਰਾਸਤ-ਏ-ਕੌਮ ਫਾਊਾਡੇਸ਼ਨ ਗੁਰਮਤਿ ਸੰਗੀਤ ਅਕੈਡਮੀ ਅਤੇ ਗੁਰਦੁਆਰਾ ਕਲਗ਼ੀਧਰ ਦੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਕਰਵਾਏ ਕੀਰਤਨ ਦੌਰਾਨ ਭਾਈ ਸਤਨਾਮ ਸਿੰਘ ਫ਼ਿਰੋਜ਼ਪੁਰ ਵਾਲੇ, ਭਾਈ ਸੁਰਜੀਤ ਸਿੰਘ ਨੰਦ ਅੰਮਿ੍ਤਸਰ ਸਾਹਿਬ, ਭਾਈ ਜ਼ੋਰਾਵਰ ਸਿੰਘ ਅੰਮਿ੍ਤਸਰ ਸਾਹਿਬ, ਭਾਈ ਗੁਰਵਿੰਦਰ ਸਿੰਘ ਗੋਲਡੀ ਅੰਮਿ੍ਤਸਰ ਸਾਹਿਬ, ਭਾਈ ਰਵਿੰਦਰ ਪਾਲ ਸਿੰਘ ਤਰਨਤਾਰਨ ਸਾਹਿਬ, ਭਾਈ ਰਣਜੀਤ ਸਿੰਘ ਤਰਨਤਾਰਨ ਸਾਹਿਬ, ਭਾਈ ਗੁਰਮੀਤ ਸਿੰਘ ਨੋਨੀ ਅਤੇ ਅਕੈਡਮੀ ਦੇ ਵਿਦਿਆਰਥੀ ਭਾਈ ਪ੍ਰਤਾਪ ਸਿੰਘ ਖ਼ਾਲਸਾ, ਭਾਈ ਗੁਰਜਿੰਦਰ ਸਿੰਘ, ਭਾਈ ਸੰਦੀਪ ਸਿੰਘ, ਬੀਬੀ ਅੰਤਰਪ੍ਰੀਤ ਕੌਰ ਜਾਚਕ, ਪ੍ਰੀਤ ਸਿੰਘ ਭੁਪਿੰਦਰ ਸਿੰਘ ਦੁਆਰਾ ਆਈਆਂ ਸੰਗਤਾਂ ਨੂੰ ਕੀਰਤਨ ਦੁਆਰਾ ਨਿਹਾਲ ਕੀਤਾ | ਇਸ ਮੌਕੇ ਗੁਰਦੁਆਰਾ ਦੇ ਪ੍ਰਧਾਨ ਹਰਭਗਵਾਨ ਸਿੰਘ ਭੋਲਾ, ਹਰਪ੍ਰੀਤ ਸਿੰਘ, ਸਾਧੂ ਸਿੰਘ, ਰਣਜੀਤ ਸਿੰਘ, ਮਨਜੀਤ ਸਿੰਘ, ਸੁਖਰਾਜ ਸਿੰਘ ਵਲੋਂ ਆਏ ਹੋਏ ਪਤਵੰਤਿਆਂ ਨੂੰ ਸਿਰੋਪਾਓ ਪਾ ਕੇ ਸਨਮਾਨ ਕੀਤਾ | ਧਾਰਮਿਕ ਸਮਾਗਮ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਨਰੇਸ਼ ਕਟਾਰੀਆ ਨੇ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮ ਖ਼ਾਸ ਕਰਕੇ ਛੋਟੇ ਬੱਚਿਆਂ ਨੂੰ ਗੁਰੂ ਨਾਲ ਜੋੜਦੇ ਹਨ | ਉਨ੍ਹਾਂ ਗੁਰਮਤਿ ਸੰਗੀਤ ਅਕੈਡਮੀ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ | ਬਾਬਾ ਸੁਖਵਿੰਦਰ ਸਿੰਘ ਨੇ ਆਈਆਂ ਹੋਈਆਂ ਸੰਗਤਾਂ ਤੇ ਕੀਰਤਨੀ ਜਥਿਆਂ ਦਾ ਧੰਨਵਾਦ ਕੀਤਾ | ਸਮਾਗਮ 'ਚ ਚਰਨਜੀਤ ਸਿੰਘ ਸਿੱਕੀ ਕੌਮੀ ਪ੍ਰਧਾਨ ਅਰੋੜਾ ਮਹਾਂ ਸਭਾ, ਅਮਰੀਕ ਸਿੰਘ, ਅਹੂਜਾ ਪੰਜਾਬ ਰਾਈਸ ਮਿਲ, ਚਰਨਪ੍ਰੀਤ ਸਿੰਘ ਸੋਨੂੰ, ਜਸਵਿੰਦਰ ਸਿੰਘ ਖ਼ਾਲਸਾ, ਰਾਜਨਪ੍ਰੀਤ ਸਿੰਘ ਰਾਜੂ, ਮਦਨ ਸਿੰਘ, ਮਨਜੀਤ ਸਿੰਘ ਏ. ਐਸ. ਆਈ., ਗੁਰਤੇਜ ਸਿੰਘ ਗਿੱਲ ਪ੍ਰਧਾਨ ਸਹਾਰਾ ਕਲੱਬ, ਰਾਜਪਾਲ ਸਿੰਘ ਕੈਨੇਡੀਅਨ ਪੀਜ਼ੇ ਵਾਲੇ, ਲਖਵਿੰਦਰ ਸਿੰਘ ਕੈਨੇਡਾ, ਗੁਰਪ੍ਰੀਤ ਸਿੰਘ ਨਾਮਦੇਵ, ਬਾਬਾ ਜਸਵਿੰਦਰ ਸਿੰਘ ਗੁਰਦੁਆਰਾ ਕਲਗ਼ੀਧਰ, ਤੋਂ ਇਲਾਵਾ ਹੈਲਪਿੰਗ ਹੈਂਡ ਟੀਮ, ਆਰਟ ਆਫ਼ ਲਿਵਿੰਗ ਸੰਸਥਾ ਦੇ ਮੈਂਬਰ ਹਾਜ਼ਰ ਸਨ |