19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਕਮਿਊਨਿਟੀ ਹੈਲਥ ਸੈਂਟਰ ਗੁਰੂਹਰਸਹਾਏ ਦਾ ਐਕਸਰੇ ਵਿਭਾਗ ਬੰਦ ਤੇ ਪਖਾਨਿਆਂ 'ਚ ਵੀ ਲੱਗੇ ਗੰਦਗੀ ਦੇ ਢੇਰ

Ad Position 21
No active advertisement
ਅਜੀਤ ਡੈਸਕ 24-02-2026
ਗੁਰੂਹਰਸਹਾਏ, 23 ਫਰਵਰੀ (ਕਪਿਲ ਕੰਧਾਰੀ)-ਕਮਿਊਨਿਟੀ ਹੈਲਥ ਸੈਂਟਰ ਗੁਰੂਹਰਸਹਾਏ ਵਿਖੇ ਸਿਹਤ ਸੇਵਾਵਾਂ ਦੀ ਹਾਲਤ ਦਿਨੋਂ ਦਿਨ ਖ਼ਰਾਬ ਹੋ ਰਹੀ ਹੈ | ਜਾਣਕਾਰੀ ਅਨੁਸਾਰ ਸੈਂਟਰ ਦਾ ਐਕਸਰੇ ਵਿਭਾਗ ਮੁਲਾਜ਼ਮ ਦੇ ਛੁੱਟੀ ਜਾਣ ਕਰਕੇ ਪਹਿਲਾਂ ਕਈ ਮਹੀਨਿਆਂ ਤੱਕ ਪੂਰੀ ਤਰ੍ਹਾਂ ਬੰਦ ਪਿਆ ਰਿਹਾ ਤੇ ਹੁਣ ਵੀ ਕੇਵਲ ਹਫ਼ਤੇ ਵਿਚ ਦੋ ਦਿਨ ਹੀ ਖੁੱਲ੍ਹਦਾ ਹੈ | ਇਸ ਕਾਰਨ ਇਥੇ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਖ਼ਾਸ ਕਰਕੇ ਐਕਸੀਡੈਂਟ ਤੇ ਲੜਾਈ ਝਗੜੇ ਦੇ ਮਾਮਲਿਆਂ ਵਿਚ ਜ਼ਖ਼ਮੀ ਮਰੀਜ਼ਾਂ ਨੂੰ ਤੁਰੰਤ ਐਕਸਰੇ ਦੀ ਲੋੜ ਹੁੰਦੀ ਹੈ, ਪਰ ਵਿਭਾਗ ਬੰਦ ਹੋਣ ਕਾਰਨ ਉਨ੍ਹਾਂ ਨੂੰ ਨਿੱਜੀ ਹਸਪਤਾਲਾਂ ਜਾਂ ਹੋਰ ਸ਼ਹਿਰਾਂ ਦਾ ਰੁੱਖ ਕਰਨਾ ਪੈਦਾ ਹੈ | ਇਸ ਨਾਲ ਮਰੀਜ਼ਾਂ ਦਾ ਸਮਾਂ ਤੇ ਪੈਸਾ ਦੋਵੇਂ ਬਰਬਾਦ ਹੁੰਦੇ ਹਨ ਅਤੇ ਕਈ ਵਾਰ ਇਲਾਜ ਵਿਚ ਦੇਰੀ ਹੋ ਜਾਂਦੀ ਹੈ | ਲੋਕਾਂ ਦਾ ਕਹਿਣਾ ਹੈ ਕਿ ਸਰਕਾਰੀ ਸਿਹਤ ਸਹੂਲਤਾਂ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਪ੍ਰਾਈਵੇਟ ਕੇਂਦਰਾਂ 'ਚ ਖਰਚਾ ਕਰਨਾ ਪੈ ਰਿਹਾ ਹੈ | ਇਸ ਤੋਂ ਇਲਾਵਾ ਕਮਿਊਨਿਟੀ ਹੈਲਥ ਸੈਂਟਰ ਦੇ ਬਾਥਰੂਮਾਂ ਤੇ ਪਖਾਨਿਆਂ ਦੀ ਹਾਲਤ ਵੀ ਬਹੁਤ ਹੀ ਦਇਆ ਜਨਕ ਬਣੀ ਹੋਈ ਹੈ | ਪਖਾਨਿਆਂ ਅੰਦਰ ਗੰਦਗੀ ਦੇ ਢੇਰ ਲੱਗੇ ਹੋਏ ਹਨ ਤੇ ਸਫ਼ਾਈ ਦਾ ਕੋਈ ਪ੍ਰਬੰਧ ਨਹੀਂ ਦਿਖਾਈ ਦਿੰਦਾ | ਮਰੀਜ਼ਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਬਦਬੂ ਤੇ ਗੰਦਗੀ ਕਾਰਨ ਮੁਸ਼ਕਿਲਾਂ ਝੱਲਣੀਆਂ ਪੈਂਦੀਆਂ ਹਨ | ਸਿਹਤ ਸੰਬੰਧੀ ਜਾਗਰੂਕਤਾ ਫੈਲਾਉਣ ਵਾਲਾ ਇਹ ਸੈਂਟਰ ਖ਼ੁਦ ਗੰਦਗੀ ਦਾ ਸ਼ਿਕਾਰ ਹੋ ਚੱੁਕਾ ਹੈ | ਸਥਾਨਕ ਲੋਕਾਂ ਨੇ ਦੋਸ਼ ਲਗਾਇਆ ਕਿ ਇਥੋਂ ਦੇ ਜ਼ਿੰਮੇਵਾਰ ਅਧਿਕਾਰੀ ਪੂਰੀ ਤਰ੍ਹਾਂ ਲਾਪ੍ਰਵਾਹੀ ਵਰਤ ਰਹੇ ਹਨ ਤੇ ਮਰੀਜ਼ਾਂ ਦੀਆਂ ਸਮੱਸਿਆਵਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਅਤੇ ਗੰਦਗੀ ਕਾਰਨ ਬਿਮਾਰੀਆਂ ਫੈਲਣ ਦਾ ਖ਼ਤਰਾ ਵੱਧ ਰਿਹਾ ਹੈ ਜੋ ਕਿ ਸਿਹਤ ਵਿਭਾਗ ਲਈ ਚਿੰਤਾ ਦਾ ਵਿਸ਼ਾ ਹੋਣਾ ਚਾਹੀਦਾ ਹੈ | ਸ਼ਹਿਰ ਵਾਸੀਆਂ ਨੇ ਸਿਹਤ ਵਿਭਾਗ ਤੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਐਕਸਰੇ ਵਿਭਾਗ ਨੂੰ ਰੋਜ਼ਾਨਾ ਆਧਾਰ 'ਤੇ ਚਾਲੂ ਕੀਤਾ ਜਾਵੇ ਤੇ ਸੈਂਟਰ 'ਚ ਸਫ਼ਾਈ ਦੇ ਪੱਕੇ ਪ੍ਰਬੰਧ ਕੀਤੇ ਜਾਣ ਤਾਂ ਜੋ ਮਰੀਜ਼ਾਂ ਨੂੰ ਬਿਹਤਰ ਸਿਹਤ ਸਹੂਲਤਾਂ ਮਿਲ ਸਕਣ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਹਲਕਾ ਇੰਚਾਰਜ ਅਵਤਾਰ ਸਿੰਘ ਜ਼ੀਰਾ ਨੇ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਕਰਵਾਇਆ ਅਗਲੀ ਖ਼ਬਰ ਗੁਰਦੁਆਰਾ ਕਲਗ਼ੀਧਰ ਨਗਰ 'ਚ ਕੀਰਤਨ ਦਰਬਾਰ ਕਰਵਾਇਆ
Ad Position 24