10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਕਮਿਊਨਿਟੀ ਹੈਲਥ ਸੈਂਟਰ 'ਚ ਪਖਾਨਿਆਂ ਦੀ ਹੋਈ ਤੁਰੰਤ ਸਫ਼ਾਈ <br/>

Ad Position 21
No active advertisement
ਅਜੀਤ ਡੈਸਕ 25-02-2026
ਗੁਰੂਹਰਸਹਾਏ, 24 ਫਰਵਰੀ (ਕਪਿਲ ਕੰਧਾਰੀ)-ਗੁਰੂਹਰਸਹਾਏ ਦੇ ਕਮਿਊਨਿਟੀ ਹੈਲਥ ਸੈਂਟਰ 'ਚ ਪਖਾਨਿਆਂ ਵਿਚ ਲੱਗੇ ਗੰਦਗੀ ਦੇ ਢੇਰਾਂ ਸੰਬੰਧੀ ਮਾਮਲੇ ਨੂੰ ਜਦੋਂ ਪ੍ਰਮੁੱਖ ਪੰਜਾਬੀ ਅਖ਼ਬਾਰ 'ਅਜੀਤ' 'ਚ ਖ਼ਬਰ ਨੂੰ ਪ੍ਰਮੁੱਖਤਾ ਨਾਲ ਪ੍ਰਕਾਸ਼ਿਤ ਕੀਤਾ ਗਿਆ ਤਾਂ ਇਸ ਦਾ ਤੁਰੰਤ ਅਸਰ ਵੇਖਣ ਨੂੰ ਮਿਲਿਆ | ਖ਼ਬਰ ਛਪਣ ਤੋਂ ਬਾਅਦ ਕਮਿਊਨਿਟੀ ਹੈਲਥ ਸੈਂਟਰ ਦੇ ਅਧਿਕਾਰੀ ਤੁਰੰਤ ਹਰਕਤ 'ਚ ਆ ਗਏ ਅਤੇ ਪਖਾਨਿਆਂ ਦੀ ਤੁਰੰਤ ਸਫ਼ਾਈ ਕਰਵਾਈ ਗਈ | ਯਾਦ ਰਹੇ ਕਿ ਪਿਛਲੇ ਕਈ ਦਿਨਾਂ ਤੋਂ ਹਸਪਤਾਲ ਦੇ ਪਖਾਨਿਆਂ 'ਚ ਭਾਰੀ ਗੰਦਗੀ ਪਈ ਹੋਈ ਸੀ, ਜਿਸ ਕਰਕੇ ਮਰੀਜ਼ਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ | ਗੰਦਗੀ ਕਾਰਨ ਬਦਬੂ ਫੈਲ ਰਹੀ ਸੀ ਤੇ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਬਣਿਆ ਹੋਇਆ ਸੀ | ਇਸ ਸੰਬੰਧੀ ਲੋਕਾਂ ਵਲੋਂ ਰੋਸ ਪ੍ਰਗਟਾਇਆ ਜਾ ਰਿਹਾ ਸੀ | ਜਿਵੇਂ ਹੀ ਇਹ ਮਾਮਲਾ ਅਖ਼ਬਾਰ 'ਚ ਉੱਭਰ ਕੇ ਸਾਹਮਣੇ ਆਇਆ, ਸਿਹਤ ਵਿਭਾਗ ਦੇ ਸੰਬੰਧਿਤ ਅਧਿਕਾਰੀਆਂ ਨੇ ਤੁਰੰਤ ਸਫ਼ਾਈ ਕਰਮਚਾਰੀਆਂ ਨੂੰ ਮੌਕੇ 'ਤੇ ਭੇਜ ਕੇ ਪੂਰੇ ਪਖਾਨਾ ਪ੍ਰੰਗਣ ਦੀ ਧੁਆਈ ਤੇ ਸਾਫ਼ ਸਫ਼ਾਈ ਕਰਵਾਈ | ਗੰਦਗੀ ਦੇ ਢੇਰ ਹਟਾ ਕੇ ਸਾਫ਼-ਸੁਥਰਾ ਮਾਹੌਲ ਬਣਾਇਆ ਗਿਆ | ਸਥਾਨਕ ਲੋਕਾਂ ਨੇ ਕਿਹਾ ਕਿ ਮੀਡੀਆ ਦੀ ਚੁਸਤ ਭੂਮਿਕਾ ਕਰਕੇ ਹੀ ਪ੍ਰਸ਼ਾਸਨ ਹਰਕਤ 'ਚ ਆਇਆ ਹੈ | ਉਨ੍ਹਾਂ ਮੰਗ ਕੀਤੀ ਕਿ ਹਸਪਤਾਲ ਵਰਗੀਆਂ ਜਨਹਿਤ ਸੰਸਥਾਵਾਂ 'ਚ ਸਫ਼ਾਈ ਪ੍ਰਬੰਧ ਸਦਾ ਲਈ ਠੀਕ ਰੱਖੇ ਜਾਣ ਤੇ ਨਿਯਮਿਤ ਨਿਗਰਾਨੀ ਕੀਤੀ ਜਾਵੇ ਤਾਂ ਜੋ ਮਰੀਜ਼ਾਂ ਨੂੰ ਭਵਿੱਖ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ | ਉਥੇ ਹੀ ਹਸਪਤਾਲ ਪ੍ਰਬੰਧਕਾਂ ਨੇ ਭਰੋਸਾ ਦਿਵਾਇਆ ਕਿ ਅਗਲੇ ਸਮੇਂ 'ਚ ਸਫ਼ਾਈ ਪ੍ਰਬੰਧਾਂ 'ਤੇ ਖ਼ਾਸ ਧਿਆਨ ਦਿੱਤਾ ਜਾਵੇਗਾ ਤੇ ਕਿਸੇ ਵੀ ਕਿਸਮ ਦੀ ਲਾਪਰਵਾਹੀ ਨਹੀਂ ਵਰਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਅਧਿਆਪਕਾਂ ਨੇ ਸਰਕਾਰੀ 'ਡਿਜੀਟਲ ਜਸ਼ਨਾਂ' ਵਿਰੁੱਧ ਖੋਲਿ੍ਹਆ ਮੋਰਚਾ <br/> ਅਗਲੀ ਖ਼ਬਰ ਮਾਤ ਭਾਸ਼ਾ ਦਾ ਗਿਆਨ ਹਰ ਨਾਗਰਿਕ ਲਈ ਜ਼ਰੂਰੀ-ਡਾ. ਸੁਖਦੇਵ ਸਿੰਘ <br/>
Ad Position 24