10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਹੈਰੋਇਨ ਸਣੇ 3 ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 25-02-2026

ਫ਼ਿਰੋਜ਼ਪੁਰ, 24 ਫਰਵਰੀ (ਰਾਕੇਸ਼ ਚਾਵਲਾ)-ਥਾਣਾ ਕੈਂਟ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਗਸ਼ਤ ਤੇ ਚੈਕਿੰਗ ਦੌਰਾਨ 3 ਵਿਅਕਤੀਆਂ ਨੂੰ 6 ਗ੍ਰਾਮ ਹੈਰੋਇਨ ਸਣੇ ਗਿ੍ਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਐਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਹੈ | ਥਾਣਾ ਕੈਂਟ ਫ਼ਿਰੋਜ਼ਪੁਰ ਪੁਲਿਸ ਦੇ ਏ. ਐੱਸ. ਆਈ. ਜਸਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਲਾਈਟਾਂ ਵਾਲਾ ਚੌਕ ਫ਼ਿਰੋਜ਼ਪੁਰ ਕੈਂਟ ਮੌਜੂਦ ਸੀ ਤਾਂ ਇਸ ਦੌਰਾਨ ਖ਼ਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਜਤਿੰਦਰ ਸਿੰਘ ਉਰਫ਼ ਜੇਤੂ ਪੁੱਤਰ ਨਛੱਤਰ ਸਿੰਘ, ਰਾਮ ਕਿਸ਼ਨ ਉਰਫ਼ ਨਿੱਕੂ ਪੁੱਤਰ ਰਾਮਦੇਵ, ਪਵਨ ਕੁਮਾਰ ਪੁੱਤਰ ਪ੍ਰੇਮ ਮਸੀਹ ਵਾਸੀਆਨ ਡਾ. ਅੰਬੇਡਕਰ ਨਗਰ ਕੰਮੇਆਣਾ ਗੇਟ ਫ਼ਰੀਦਕੋਟ ਹੈਰੋਇਨ ਵੇਚਣ ਦੇ ਆਦੀ ਹਨ ਤੇ ਇਸ ਵਕਤ ਵੀ ਬੱਸ ਅੱਡੇ ਤੋਂ ਯਤੀਮਖ਼ਾਨਾ ਚੌਕ ਨੂੰ ਜਾਂਦੀ ਸੜਕ 'ਤੇ ਲਾਲ ਕੋਠੀ ਨੂੰ ਜਾਂਦੇ ਕੱਚੇ ਰਸਤੇ 'ਤੇ ਬਣੀ ਸੁੰਨਸਾਨ ਜਗ੍ਹਾ ਪਾਸ ਹੈਰੋਇਨ ਵੇਚਣ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਹੇ ਹਨ | ਜੇਕਰ ਉਨ੍ਹਾਂ 'ਤੇ ਹੁਣੇ ਹੀ ਛਾਪੇਮਾਰੀ ਕੀਤੀ ਜਾਵੇ ਤਾਂ ਉਨ੍ਹਾਂ ਪਾਸੋਂ ਹੈਰੋਇਨ ਬਰਾਮਦ ਹੋ ਸਕਦੀ ਹੈ | ਪੁਲਿਸ ਨੇ ਉਕਤ ਦੋਸ਼ੀਆਂ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਸਾਹਮਣੇ ਫੁੱਟਪਾਥ 'ਤੇ ਚੜਿ੍ਹਆ ਟਰੈਕਟਰ <br/> ਅਗਲੀ ਖ਼ਬਰ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਮੁੱਖ ਮੰਗ ਮੰਨਣ 'ਤੇ ਮੁੱਖ ਮੰਤਰੀ ਦਾ ਕੀਤਾ ਧੰਨਵਾਦ <br/>
Ad Position 24