10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਫ਼ਿਰੋਜ਼ਪੁਰ 'ਚ ਮਾਈਨਿੰਗ ਮਾਫ਼ੀਆ ਬੇਖ਼ੌਫ <br/>

Ad Position 21
No active advertisement
ਅਜੀਤ ਡੈਸਕ 25-02-2026
ਫ਼ਿਰੋਜ਼ਪੁਰ, 24 ਫਰਵਰੀ (ਰਾਕੇਸ਼ ਚਾਵਲਾ)-ਸਰਹੱਦੀ ਜ਼ਿਲ੍ਹੇ ਫ਼ਿਰੋਜ਼ਪੁਰ 'ਚ ਗੈਰ-ਕਾਨੂੰਨੀ ਢੰਗ ਨਾਲ ਮਾਈਨਿੰਗ ਕਰਨ ਵਾਲਿਆਂ ਦੇ ਹੌਸਲੇ ਇੰਨੇ ਬੁਲੰਦ ਹਨ ਕਿ ਉਨ੍ਹਾਂ ਨੇ ਮਾਈਨਿੰਗ ਵਿਭਾਗ ਅਤੇ ਪੁਲਿਸ ਟੀਮ 'ਤੇ ਹਮਲਾ ਕਰਕੇ ਫੜਿਆ ਹੋਇਆ ਟਰੈਕਟਰ-ਟਰਾਲੀ ਜਬਰਨ ਛੁਡਵਾ ਲਿਆ | ਬੇਖ਼ੌਫ ਰੇਤਾ ਤਸਕਰਾਂ ਨੇ ਸਰਕਾਰੀ ਗੱਡੀ ਨੂੰ ਨੁਕਸਾਨ ਪਹੁੰਚਾਉਣ ਦੀ ਵੀ ਕੋਸ਼ਿਸ਼ ਕੀਤੀ ਗਈ | ਮਿਲੀ ਜਾਣਕਾਰੀ ਮਾਈਨਿੰਗ ਵਿਭਾਗ ਦੇ ਐੱਸ. ਡੀ. ਓ. ਗੁਰਮੀਤ ਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ 1 ਫਰਵਰੀ ਨੂੰ ਜਦੋਂ ਉਹ ਆਪਣੀ ਟੀਮ ਸਮੇਤ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ 'ਚ ਗਸ਼ਤ 'ਤੇ ਸਨ, ਤਾਂ ਕਚਹਿਰੀ ਨੇੜੇ ਰੇਤ ਨਾਲ ਭਰੀ ਇਕ ਮਹਿੰਦਰਾ ਟਰੈਕਟਰ-ਟਰਾਲੀ ਨੂੰ ਰੋਕਿਆ ਗਿਆ | ਪੁੱਛਗਿੱਛ ਦੌਰਾਨ ਚਾਲਕ ਕੋਈ ਵੀ ਸਰਕਾਰੀ ਪਰਚੀ ਨਹੀਂ ਦਿਖਾ ਸਕਿਆ ਤੇ ਉਸ ਨੇ ਮੰਨਿਆ ਕਿ ਇਹ ਰੇਤ ਪਿੰਡ ਕਿਲਚੇ ਤੋਂ ਲਿਆਂਦੀ ਗਈ ਹੈ | ਇਸੇ ਦੌਰਾਨ ਕੁੱਝ ਅਣਪਛਾਤੇ ਵਿਅਕਤੀ ਉੱਥੇ ਪਹੁੰਚ ਗਏ ਤੇ ਉਨ੍ਹਾਂ ਨੇ ਮਾਈਨਿੰਗ ਅਧਿਕਾਰੀਆਂ ਤੇ ਪੁਲਿਸ ਮੁਲਾਜ਼ਮਾਂ ਨਾਲ ਗਾਲੀ ਗਲੋਚ ਕੀਤਾ ਅਤੇ ਜਬਰਨ ਟਰੈਕਟਰ-ਟਰਾਲੀ ਛੁਡਵਾ ਲਈ | ਜਦੋਂ ਟੀਮ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਚਾਲਕ ਨੇ ਹੁਸੈਨੀਵਾਲਾ ਰੋਡ ਵੱਲ ਬੜੀ ਤੇਜ਼ੀ ਨਾਲ ਟਰੈਕਟਰ ਭਜਾ ਲਿਆ ਅਤੇ ਸਰਕਾਰੀ ਗੱਡੀ ਨੂੰ ਟੱਕਰ ਮਾਰਨ ਦੀ ਕੋਸ਼ਿਸ਼ ਕੀਤੀ | ਥਾਣਾ ਕੈਂਟ ਫ਼ਿਰੋਜ਼ਪੁਰ ਦੇ ਏ. ਐੱਸ. ਆਈ. ਸ਼ਰਮਾ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਬੀ. ਐਨ. ਐੱਸ. ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਸਿੰਚਾਈ ਸਕੀਮ ਚਾਲੂ ਹੋਣ ਨਾਲ ਕੰਢੀ ਏਰੀਏ 'ਚ ਕਿਸਾਨੀ ਮੁੜ ਸੁਰਜੀਤ ਹੋਵੇਗੀ -ਕਰਨਵੀਰ ਕਟਾਰੀਆ ਅਗਲੀ ਖ਼ਬਰ ਨਗਰ ਕੌਂਸਲ ਸਾਹਮਣੇ ਫੁੱਟਪਾਥ 'ਤੇ ਚੜਿ੍ਹਆ ਟਰੈਕਟਰ <br/>
Ad Position 24