ਫ਼ਿਰੋਜ਼ਪੁਰ, 24 ਫਰਵਰੀ (ਕੁਲਬੀਰ ਸਿੰਘ ਸੋਢੀ)-ਬੀਤੇ ਕੁੱਝ ਦਿਨ ਪਹਿਲਾ ਭਾਕਿਯੂ ਉਗਰਾਹਾਂ ਜਥੇਬੰਦੀ ਦੇ ਆਗੂਆਂ 'ਤੇ ਵੱਡੀ ਗਿਣਤੀ 'ਚ ਕਿਸਾਨਾਂ 'ਤੇ ਬਠਿੰਡਾ ਪੁਲਿਸ ਵਲੋਂ ਜ਼ਿਲ੍ਹਾ ਮਹਿਲਾ ਪੁਲਿਸ ਕਪਤਾਨ ਜਯੋਤੀ ਯਾਦਵ ਦੀ ਅਗਵਾਈ 'ਚ ਅੱਥਰੂ ਗੈੱਸ ਦੇ ਗੋਲੇ ਅਤੇ ਡੰਡੇ ਵਰ੍ਹਾ ਕੇ ਗੈਰ ਜ਼ਿੰਮੇਵਾਰ ਵਰਤਾਰਾ ਅਪਣਾਇਆ | ਇਸ ਮਾੜੇ ਵਰਤਾਰੇ ਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਮਝੈਲ ਦੇ ਸੂਬਾ ਸਕੱਤਰ ਗੁਰਸੇਵਕ ਸਿੰਘ ਧਾਲੀਵਾਲ ਤੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਫੁੱਲਰਵਨ ਵਲੋਂ ਸਖ਼ਤ ਨਿੰਦਾ ਕੀਤੀ ਗਈ ਹੈ | ਆਗੂਆਂ ਨੇ ਦੱਸਿਆ ਹੈ ਕਿ ਪਿਛਲੇ ਦਿਨੀਂ ਬਠਿੰਡਾ ਪੁਲਿਸ ਵਲੋਂ ਪਿੰਡ ਜੀਂਦਾ ਵਿਖੇ ਭਾਕਿਯੂ ਉਗਰਾਹਾਂ ਜਥੇਬੰਦੀ ਦੇ ਆਗੂਆਂ ਤੇ ਵਾਸੀਆਂ ਉੱਪਰ ਪਿੰਡ ਅੰਦਰ ਵੜ ਕੇ ਅੱਤਿਆਚਾਰ ਕੀਤਾ, ਜਿਸ ਦੌਰਾਨ ਇਕ ਕਿਸਾਨ ਦੀ ਪੁਲਿਸ ਵਲੋਂ ਕੁੱਟਮਾਰ ਕੀਤੀ ਗਈ, ਜਿਸ ਦੌਰਾਨ ਉਸ ਦੀ ਇਕ ਲੱਤ ਟੁੱਟ ਗਈ ਤੇ ਸਿਰ ਵਿਚ ਵੀ ਗੰਭੀਰ ਸੱਟਾਂ ਵੱਜੀਆਂ ਹਨ | ਉਨ੍ਹਾਂ ਮੰਗ ਕੀਤੀ ਕਿ ਮਹਿਲਾ ਐੱਸ. ਐੱਸ. ਪੀ. ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਵਿਭਾਗੀ ਕਾਰਵਾਈ ਹੋਣੀ ਚਾਹੀਦੀ ਹੈ | ਇਸ ਸਮੇਂ ਸੂਬਾ ਮੀਤ ਪ੍ਰਧਾਨ ਹੀਰਾ ਸਿੰਘ ਗੁਰਦਿੱਤੀ ਵਾਲਾ ਤੇ ਸੂਬਾ ਆਗੂ ਜੀਵਨ ਸਿੰਘ ਸੋਢੀ, ਬਲਾਕ ਪ੍ਰਧਾਨ ਗੁਰਭੇਜ ਸਿੰਘ ਚੱਠਾ, ਬਲਾਕ ਪ੍ਰਧਾਨ ਗੁਰੂਹਰਸਹਾਏ, ਗੁਰਮੁੱਖ ਸਿੰਘ ਭੁੱਲਰ, ਬਲਾਕ ਪ੍ਰਧਾਨ ਸ਼ਹਿਰੀ ਰਣਜੀਤ ਸਿੰਘ, ਬਲਾਕ ਪ੍ਰਧਾਨ ਮੱਲਾਂਵਾਲਾ ਮਲਕੀਤ ਸਿੰਘ, ਬਲਾਕ ਪ੍ਰਧਾਨ ਮੱਖੂ ਚੰਦਰ ਕੰਧਾਰੀ, ਬਲਾਕ ਪ੍ਰਧਾਨ ਘੱਲ ਖ਼ੁਰਦ ਸੁਖਦੀਪ ਸਿੰਘ ਆਦਿ ਹਾਜ਼ਰ ਸਨ |