10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਗੁਰੂ ਨਾਨਕ ਲਾਅ ਕਾਲਜ 'ਚ ਡਾਕ ਵਿਭਾਗ ਦੀਆਂ ਸਕੀਮਾਂ ਬਾਰੇ ਵਰਕਸ਼ਾਪ ਕਰਵਾਈ <br/>

Ad Position 21
No active advertisement
ਅਜੀਤ ਡੈਸਕ 25-02-2026
ਫ਼ਿਰੋਜ਼ਪੁਰ, 24 ਫ਼ਰਵਰੀ (ਦਵਿੰਦਰ ਪਾਲ ਸਿੰਘ)-ਫਿਰੋਜ਼ਪੁਰ ਦੇ ਸਾਈਆਂ ਵਾਲਾ ਸਥਿਤ ਗੁਰੂ ਨਾਨਕ ਲਾਅ ਕਾਲਜ 'ਚ ਡਾਕ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਬਾਰੇ ਇਕ ਦਿਨਾਂ ਵਰਕਸ਼ਾਪ ਦਾ ਆਯੋਜਨ ਕੀਤਾ | ਫਿਰੋਜ਼ਪੁਰ ਸ਼ਹਿਰ ਦੇ ਮੁੱਖ ਡਾਕਘਰ ਦੇ ਇੰਚਾਰਜ ਗੁਰਮੀਤ ਸਿੰਘ ਬੇਦੀ ਨੇ ਵਰਕਸ਼ਾਪ ਦਾ ਉਦਘਾਟਨ ਕੀਤਾ | ਉਨ੍ਹਾਂ ਡਾਕਘਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਜਿਵੇਂ ਕਿ ਕੁੜੀਆਂ ਲਈ ਸੁਕਨਿਆ ਯੋਜਨਾ, ਵੱਧ ਉਮਰ ਦੇ ਨਾਗਰਿਕਾਂ ਲਈ ਬੀਮਾ ਯੋਜਨਾਵਾਂ, ਪੈਨਸ਼ਨ ਯੋਜਨਾ ਆਦਿ ਬਾਰੇ ਕਾਲਜ ਦੇ ਵਿਦਿਆਰਥੀਆਂ ਤੇ ਸਟਾਫ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਅੱਜ ਵੀ ਸਮਾਜ 'ਚ ਭਾਰਤ ਸਰਕਾਰ ਦੀਆਂ ਡਾਕਘਰ ਰਾਹੀਂ ਚੱਲ ਰਹੀਆਂ ਕਈ ਯੋਜਨਾਵਾਂ ਬਾਰੇ ਲੋਕ ਪੂਰੀ ਤਰ੍ਹਾਂ ਜਾਗਰੂਕ ਨਹੀਂ ਹਨ | ਇਸ ਤਰ੍ਹਾਂ ਦੀਆਂ ਵਰਕਸ਼ਾਪਾਂ ਜਾਗਰੂਕਤਾ ਵਧਾਉਣ ਦਾ ਇਕ ਮਹੱਤਵਪੂਰਨ ਸਾਧਨ ਸਾਬਤ ਹੁੰਦੀਆਂ ਹਨ | ਕਾਲਜ ਦੇ ਚੇਅਰਮੈਨ ਅਸੀਸੀਪ੍ਰੀਤ ਸਿੰਘ ਸਾਈਾਆਵਾਲਾ ਨੇ ਕਿਹਾ ਕਿ ਡਾਕਘਰ ਦੀਆਂ ਬਹੁਤ ਸਾਰੀਆਂ ਯੋਜਨਾਵਾਂ ਹਨ, ਜਿਨ੍ਹਾਂ ਬਾਰੇ ਆਮ ਲੋਕਾਂ ਨੂੰ ਜਾਣਕਾਰੀ ਹੋਣੀ ਚਾਹੀਦੀ ਹੈ ਤਾਂ ਜੋ ਉਹ ਇਨ੍ਹਾਂ ਯੋਜਨਾਵਾਂ ਦਾ ਪੂਰਾ ਲਾਭ ਲੈ ਸਕਣ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ. ਆਜਵਰ ਖ਼ਾਨ ਨੇ ਡਾਕਘਰ ਦੇ ਇੰਚਾਰਜ ਗੁਰਮੀਤ ਸਿੰਘ ਬੇਦੀ ਤੇ ਮਾਰਕੀਟਿੰਗ ਹੈੱਡ ਮਨਜੀਤ ਸਿੰਘ ਦਾ ਧੰਨਵਾਦ ਕੀਤਾ | ਇਸ ਮੌਕੇ ਸਹਾਇਕ ਪ੍ਰੋਫੈਸਰ ਚੀਨਾ, ਜੋਤੀ, ਲਾਇਬ੍ਰੇਰੀਅਨ ਸਾਕਸ਼ੀ ਚਾਨਣਾ, ਰਮਨਦੀਪ ਸਿੰਘ ਤੇ ਸਮੂਹ ਸਟਾਫ ਹਾਜ਼ਰ ਰਹੇ |

Ad Position 22
No active advertisement
ਪਿਛਲੀ ਖ਼ਬਰ ਦੀਪਕ ਸ਼ਰਮਾ ਦੀ ਅਗਵਾਈ ਹੇਠ ਕਈ ਪਰਿਵਾਰ ਭਾਜਪਾ ਵਿਚ ਹੋਏ ਸ਼ਾਮਿਲ <br/> ਅਗਲੀ ਖ਼ਬਰ ਮਹਿਲਾ ਪੁਲਿਸ ਅਧਿਕਾਰੀ ਵਿਰੁੱਧ ਜਲਦ ਵਿਭਾਗੀ ਕਾਰਵਾਈ ਕਰੋ, ਨਹੀਂ ਤਾਂ ਕਰਾਂਗੇ ਸੰਘਰਸ਼-ਧਾਲੀਵਾਲ, ਫੁੱਲਰਵਨ <br/>
Ad Position 24