ਗੁਰੂਹਰਸਹਾਏ, 24 ਫਰਵਰੀ (ਕਪਿਲ ਕੰਧਾਰੀ)-ਭਾਜਪਾ ਨੂੰ ਗੁਰੂਹਰਸਹਾਏ ਹਲਕੇ 'ਚ ਮਜ਼ਬੂਤ ਕਰਨ ਦੇ ਲਈ ਭਾਜਪਾ ਆਗੂ ਦੀਪਕ ਸ਼ਰਮਾ ਵਲੋਂ ਹਲਕੇ 'ਚ ਆਪਣੀਆਂ ਸਰਗਰਮੀਆਂ ਨੂੰ ਤੇਜ਼ ਕੀਤਾ ਹੋਇਆ ਹੈ ਤੇ ਕੇਂਦਰ ਸਰਕਾਰ ਵਲੋਂ ਲੋਕ ਭਲਾਈ ਦੀਆਂ ਚਲਾਈਆਂ ਜਾ ਰਹੀਆਂ ਸਕੀਮਾਂ ਤੋਂ ਖ਼ੁਸ਼ ਹੋ ਕੇ ਹਰ ਰੋਜ਼ ਅਨੇਕਾਂ ਪਰਿਵਾਰ ਦੀਪਕ ਸ਼ਰਮਾ ਦੀ ਅਗਵਾਈ ਹੇਠ ਭਾਜਪਾ 'ਚ ਸ਼ਾਮਿਲ ਹੋ ਰਹੇ ਹਨ | ਉਸ ਤਹਿਤ ਅੱਜ ਫਿਰ ਦੀਪਕ ਸ਼ਰਮਾ ਦੀ ਅਗਵਾਈ ਹੇਠ ਵਾਰਡ ਨੰਬਰ 14 ਤੇ ਵਾਰਡ ਨੰਬਰ 15 ਤੋਂ ਕਈ ਪਰਿਵਾਰਾਂ ਨੇ ਭਾਜਪਾ ਦਾ ਪੱਲਾ ਫੜਿਆ | ਇਨ੍ਹਾਂ ਸਾਰਿਆਂ ਪਰਿਵਾਰਾਂ ਨੂੰ ਦੀਪਕ ਸ਼ਰਮਾ ਵਲੋਂ ਸਿਰੋਪਾਓ ਪਾ ਕੇ ਭਾਜਪਾ 'ਚ ਸ਼ਾਮਿਲ ਕੀਤਾ ਅਤੇ ਪਾਰਟੀ 'ਚ ਬਣਦਾ ਪੂਰਾ ਮਾਨ ਸਨਮਾਨ ਦੇਣ ਦਾ ਵਿਸ਼ਵਾਸ ਦਿਵਾਇਆ | ਇਸ ਮੌਕੇ ਦੀਪਕ ਸ਼ਰਮਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਸਿੱਖਿਆ, ਸਿਹਤ, ਬਿਜਲੀ, ਪਾਣੀ, ਗੈੱਸ ਚੁੱਲ੍ਹਾ, ਮਕਾਨ, ਰੋਜ਼ਗਾਰ ਤੇ ਮਹਿਲਾ ਸ਼ਕਤੀਕਰਨ ਲਈ ਅਨੇਕਾਂ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਲਾਭ ਹਰ ਵਰਗ ਤੱਕ ਪਹੁੰਚਾਇਆ ਜਾ ਰਿਹਾ ਹੈ | ਓਧਰ ਪੰਜਾਬ ਸਰਕਾਰ 'ਤੇ ਵਰ੍ਹਦੇ ਹੋਏ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਹਾਲਾਤ ਸਭ ਦੇ ਸਾਹਮਣੇ ਹਨ | ਗੈਂਗਸਟਰਵਾਦ ਤੇ ਨਸ਼ੇ ਨੇ ਸੂਬੇ ਦੀ ਜਵਾਨੀ ਨੂੰ ਪੂਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇਕ ਮਜ਼ਬੂਤ ਤੇ ਦਿ੍ੜ੍ਹ ਨੀਤੀ ਵਾਲੀ ਸਰਕਾਰ ਦੀ ਲੋੜ ਹੈ | ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਪੰਜਾਬ 'ਚ ਭਾਜਪਾ ਦੀ ਸਰਕਾਰ ਬਣਦੇ ਹੀ ਪੰਜਾਬ ਨੂੰ ਗੈਂਗਸਟਰਵਾਦ ਤੇ ਨਸ਼ੇ ਤੋਂ ਮੁਕਤ ਕੀਤਾ ਜਾਵੇਗਾ ਅਤੇ ਪੰਜਾਬ ਨੂੰ ਮੁੜ ਤੋਂ ਸੋਨੇ ਦੀ ਚਿੜੀ ਤੇ ਖ਼ੁਸ਼ਹਾਲ ਸੂਬਾ ਬਣਾਇਆ ਜਾਵੇਗਾ | ਇਸ ਮੌਕੇ ਦੀਪਕ ਸ਼ਰਮਾ ਦੇ ਨਿਵਾਸ ਸਥਾਨ ਗੁਰੂਹਰਸਹਾਏ ਵਿਖੇ ਨਵੇਂ ਸ਼ਾਮਿਲ ਹੋਏ ਪਰਿਵਾਰਾਂ ਨੇ ਕਿਹਾ ਕਿ ਉਹ ਭਾਜਪਾ ਦੀਆਂ ਨੀਤੀਆਂ ਅਤੇ ਦੇਸ਼ ਹਿਤੈਸ਼ੀ ਸੋਚ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ ਹਨ | ਇਸ ਮੌਕੇ ਗੁਲਸ਼ਨ ਸ਼ਰਮਾ, ਲਵੀਸ਼ ਧਵਨ, ਸੋਨੂੰ ਭੰਡਾਰੀ, ਜੋਗਾ ਸਿੰਘ, ਜਸਵੰਤ ਸਿੰਘ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ |