10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਦੇਵ ਸਮਾਜ ਕਾਲਜ ਫ਼ਾਰ ਵੁਮੈਨ 'ਚ ਨਵੀਂ ਪੀੜ੍ਹੀ ਲਈ ਕਿੱਤਾ ਚੋਣ ਮੌਕੇ ਤੇ ਚੁਣੌਤੀਆਂ ਵਿਸ਼ੇ 'ਤੇ ਸੈਮੀਨਾਰ <br/>

Ad Position 21
No active advertisement
ਅਜੀਤ ਡੈਸਕ 25-02-2026
ਫ਼ਿਰੋਜ਼ਪੁਰ, 24 ਫਰਵਰੀ (ਗੁਰਿੰਦਰ ਸਿੰਘ)-ਦੇਵ ਸਮਾਜ ਕਾਲਜ ਫ਼ਾਰ ਵੁਮੈਨ ਫ਼ਿਰੋਜ਼ਪੁਰ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ਕਰੀਅਰ ਕੌਂਸਲਿੰਗ ਸੈੱਲ ਦੇ ਅਧੀਨ ਨਵੀਂ ਪੀੜ੍ਹੀ ਲਈ ਕਿੱਤਾ ਚੋਣ ਮੌਕੇ ਤੇ ਚੁਨੌਤੀਆਂ ਵਿਸ਼ੇ 'ਤੇ ਇਕ ਵਿਦਵਤਾਪੂਰਨ ਸੈਮੀਨਾਰ ਦਾ ਆਯੋਜਨ ਕੀਤਾ | ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਮੌਜੂਦਾ ਦੌਰ ਵਿਚ ਉਪਲਬਧ ਵੱਖ-ਵੱਖ ਕੈਰੀਅਰ ਮੌਕਿਆਂ ਅਤੇ ਉਨ੍ਹਾਂ ਨਾਲ ਜੁੜੀਆਂ ਚੁਨੌਤੀਆਂ ਬਾਰੇ ਜਾਗਰੂਕ ਕਰਨਾ ਸੀ | ਸੈਮੀਨਾਰ 'ਚ ਮੁੱਖ ਵਕਤਾ ਵਜੋਂ ਕਾਲਜ ਦੀ ਸਾਬਕਾ ਵਿਦਿਆਰਥਣ ਡਾ. ਪਵਨਦੀਪ ਕੌਰ ਸਹਾਇਕ ਪ੍ਰੋਫੈਸਰ ਪੰਜਾਬੀ ਵਿਭਾਗ, ਐੱਸ. ਐੱਸ. ਡੀ. ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼ ਬਠਿੰਡਾ ਨੇ ਸ਼ਿਰਕਤ ਕੀਤੀ | ਕਾਲਜ ਪਿ੍ੰਸੀਪਲ ਡਾ. ਸੰਗੀਤਾ ਨੇ ਮੁੱਖ ਵਕਤਾ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਫੁਲਕਾਰੀ ਤੇ ਯਾਦਗਾਰੀ ਚਿੰਨ੍ਹ ਭੇਟ ਕੀਤਾ | ਉਨ੍ਹਾਂ ਆਪਣੇ ਸੰਬੋਧਨ 'ਚ ਕਿਹਾ ਕਿ ਵਿਦਿਆਰਥੀਆਂ ਨੂੰ ਸਮੇਂ ਦੀ ਲੋੜ ਅਨੁਸਾਰ ਹੁਨਰ ਵਿਕਸਿਤ ਕਰਨ ਅਤੇ ਸੋਚ-ਵਿਚਾਰ ਕਰਕੇ ਕਿੱਤੇ ਦੀ ਚੋਣ ਕਰਨੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਸਫਲਤਾ ਲਈ ਸਪਸ਼ਟ ਲਕਸ਼ ਤੇ ਲਗਨ ਬਹੁਤ ਜ਼ਰੂਰੀ ਹਨ | ਇਸ ਮੌਕੇ ਮੁੱਖ ਵਕਤਾ ਡਾ. ਪਵਨਦੀਪ ਕੌਰ ਨੇ ਆਪਣੇ ਵਿੱਦਿਅਕ ਤੇ ਪੇਸ਼ੇਵਰ ਅਨੁਭਵ ਸਾਂਝੇ ਕਰਦਿਆਂ ਦੱਸਿਆ ਕਿ ਅੱਜ ਦੇ ਯੁੱਗ ਵਿਚ ਰਵਾਇਤੀ ਖੇਤਰਾਂ ਦੇ ਨਾਲ-ਨਾਲ ਨਵੇਂ ਖੇਤਰਾਂ 'ਚ ਵੀ ਬੇਹੱਦ ਮੌਕੇ ਮੌਜੂਦ ਹਨ | ਉਨ੍ਹਾਂ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਕਿ ਉਹ ਆਪਣੀ ਰੁਚੀ ਤੇ ਯੋਗਤਾ ਅਨੁਸਾਰ ਕਰੀਅਰ ਦੀ ਚੋਣ ਕਰਨ ਤੇ ਨਿਰੰਤਰ ਮਿਹਨਤ ਕਰਦੇ ਰਹਿਣ | ਉਨ੍ਹਾਂ ਨੇ ਮੁਕਾਬਲੇ ਦੀ ਤਿਆਰੀ, ਉੱਚ ਅਧਿਐਨ ਅਤੇ ਰੋਜ਼ਗਾਰ ਸੰਬੰਧੀ ਕਈ ਮਹੱਤਵਪੂਰਨ ਜਾਣਕਾਰੀਆਂ ਵੀ ਵਿਦਿਆਰਥਣਾਂ ਨਾਲ ਸਾਂਝੀਆਂ ਕੀਤੀਆਂ | ਸੈਮੀਨਾਰ ਦੇ ਕੋਆਰਡੀਨੇਟਰ ਤੇ ਮੰਚ ਸੰਚਾਲਨ ਦਾ ਕਾਰਜ ਡਾ. ਪਰਮਵੀਰ ਕੌਰ, ਮੁਖੀ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਨੇ ਬੜੇ ਸੁਚਾਰੂ ਢੰਗ ਨਾਲ ਕੀਤਾ | ਸੈਮੀਨਾਰ ਦੇ ਅਖੀਰ 'ਚ ਵਿਦਿਆਰਥੀਆਂ ਨੇ ਮੁੱਖ ਵਕਤਾ ਨਾਲ ਵਿਸ਼ੇ ਨਾਲ ਸੰਬੰਧਿਤ ਕਈ ਸਵਾਲ-ਜਵਾਬ ਵੀ ਕੀਤੇ | ਸੈਮੀਨਾਰ 'ਚ ਕੁੱਲ 62 ਵਿਦਿਆਰਥਣਾਂ ਤੇ ਸਮੂਹ ਪੰਜਾਬੀ ਵਿਭਾਗ ਦੇ ਅਧਿਆਪਕ ਨੇ ਹਾਜ਼ਰੀ ਭਰੀ |

Ad Position 22
No active advertisement
ਪਿਛਲੀ ਖ਼ਬਰ ਐੱਸ.ਬੀ.ਐੱਸ. ਕਾਲਜ ਆਫ਼ ਨਰਸਿੰਗ ਸੋਢੇਵਾਲਾ ਦਾ ਜੀ.ਐੱਨ.ਐੱਮ. ਦੂਜੇ ਸਾਲ ਦਾ ਨਤੀਜਾ ਸ਼ਾਨਦਾਰ ਰਿਹਾ <br/> ਅਗਲੀ ਖ਼ਬਰ ਅੱਜ ਜ਼ੀਰਾ ਵਿਖੇ ਪਹੁੰਚਣ 'ਤੇ ਖ਼ਾਲਸਾ ਵਹੀਰ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ-ਹਸਮਤ ਵਾਲਾ, ਮਠਾੜੂ <br/>
Ad Position 24