ਫ਼ਿਰੋਜ਼ਪੁਰ, 24 ਫਰਵਰੀ (ਗੁਰਿੰਦਰ ਸਿੰਘ)-ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ ਸੋਢੇਵਾਲਾ, ਫ਼ਿਰੋਜ਼ਪੁਰ ਵਿਖੇ ਜੀ. ਐੱਨ. ਐੱਮ. (2023-26) ਦੂਜੇ ਸਾਲ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ, ਜਿਸ 'ਚ ਸੰਦੀਪ ਕੌਰ ਸਪੁੱਤਰੀ ਮੇਜਾ ਸਿੰਘ ਨੇ ਪਹਿਲੇ ਦਰਜੇ, ਕੋਮਲਪ੍ਰੀਤ ਕੌਰ ਸਪੁੱਤਰੀ ਜਸਵੀਰ ਸਿੰਘ ਨੇ ਦੂਜੇ ਦਰਜੇ ਤੇ ਸੁਨਾਮੀ ਅਸਤਰ ਸਪੁੱਤਰੀ ਹਰਨੂਰ ਮਸੀਹ ਨੇ ਤੀਜੇ ਦਰਜੇ 'ਚ ਪ੍ਰੀਖਿਆ ਪਾਸ ਕੀਤੀ | ਧਰਮਪਾਲ ਬਾਂਸਲ (ਸੰਸਥਾਪਕ ਭਗਤੀ ਭਜਨ ਗਰੁੱਪ, ਹਾਰਮਨੀ ਵਨਿਅਮ, ਹਾਰਮਨੀ ਆਯੁਰਵੈਦਿਕ ਕਾਲਜ ਤੇ ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ) ਵਲੋਂ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਸ ਸ਼ਾਨਦਾਰ ਨਤੀਜੇ ਲਈ ਵਿਦਿਆਰਥੀ ਤੇ ਅਧਿਆਪਕ ਦੋਵੇਂ ਵਧਾਈ ਦੇ ਪਾਤਰ ਹਨ | ਪਿ੍ੰਸੀਪਲ ਸੁਖਦੀਪ ਕੌਰ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਟਾਫ਼ ਤੇ ਬੱਚਿਆਂ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ | ਉਨ੍ਹਾਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ ਪਿਛਲੇ ਲਗਭਗ 16 ਸਾਲਾਂ ਤੋਂ ਮੈਡੀਕਲ ਖੇਤਰ 'ਚ ਬੱਚਿਆਂ ਨੂੰ ਨਰਸਿੰਗ ਕਿੱਤੇ ਦੇ ਨਾਲ-ਨਾਲ ਸਮਾਜ ਵਿਚ ਵਿਚਰਨ ਦੀ ਸਿੱਖਿਆ ਦਿੰਦਾ ਆ ਰਿਹਾ ਹੈ ਤੇ ਸਟਾਫ਼ ਦੀ ਮਿਹਨਤ ਸਦਕਾ ਤਰੱਕੀ ਕਰ ਰਿਹਾ ਹੈ | ਇਸ ਮੌਕੇ ਸਮੂਹ ਕਾਲਜ ਸਟਾਫ਼ ਡਾ. ਸੰਜੀਵ ਮਾਨਕਟਾਲਾ, ਸ਼ਰਨਜੀਤ ਕੌਰ, ਸੁਖਵਿੰਦਰ ਕੌਰ, ਗੁਰਦੀਪ ਕੌਰ, ਜਗਦੇਵ ਸਿੰਘ, ਅਮਨਦੀਪ ਕੌਰ, ਰਬਿਕਾ, ਸੰਗੀਤਾ ਹਾਂਡਾ, ਗੁਰਮੀਤ ਕੌਰ, ਖੁਸ਼ਪਾਲ ਕੌਰ, ਪਿ੍ੰਯਕਾ, ਗੁਰਪ੍ਰੀਤ ਕੌਰ, ਰਮਨਦੀਪ ਕੌਰ, ਸੁਖਮਨਦੀਪ ਕੌਰ, ਗੀਤਾਂਜਲੀ, ਅਰਸ਼ਦੀਪ ਕੌਰ, ਪੂਨਮ, ਪੂਜਾ, ਅਮਨਦੀਪ ਕੌਰ, ਕੋਮਲਜੀਤ ਕੌਰ, ਮਮਤਾ, ਅਮਨਦੀਪ ਕੌਰ, ਬਲਵਿੰਦਰ ਕੌਰ, ਕੋਮਲਪ੍ਰੀਤ ਕੌਰ, ਸੁਖਵੀਰ ਕੌਰ, ਅਮਨਦੀਪ ਕੌਰ, ਮਨਪ੍ਰੀਤ ਕੌਰ, ਆਂਚਲ ਆਦਿ ਨੇ ਵੀ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ |