15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਖ਼ਾਲਸਾ ਵਹੀਰ ਮੱਖੂ ਪਹੁੰਚਣ 'ਤੇ ਸੰਗਤਾਂ ਨੇ ਕੀਤਾ ਸ਼ਾਨਦਾਰ ਸਵਾਗਤ <br/>

Ad Position 21
No active advertisement
ਅਜੀਤ ਡੈਸਕ 26-02-2026
ਮੱਖੂ, 25 ਫਰਵਰੀ (ਕੁਲਵਿੰਦਰ ਸਿੰਘ ਸੰਧੂ)-ਭਾਈ ਅੰਮਿ੍ਤਪਾਲ ਸਿੰਘ ਮੈਂਬਰ ਪਾਰਲੀਮੈਂਟ ਹਲਕਾ ਖਡੂਰ ਸਾਹਿਬ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ, ਬੰਦੀ ਸਿੰਘਾਂ ਦੀ ਰਿਹਾਈ ਅਤੇ ਪੰਥਕ ਮਸਲਿਆਂ ਨੂੰ ਲੈ ਕੇ ਖ਼ਾਲਸਾ ਵਹੀਰ ਆਰੰਭ ਕੇ ਨੌਜਵਾਨਾਂ ਨੂੰ ਜਾਗਰੂਕ ਕਰਨ ਦਾ ਉਪਰਾਲਾ ਕੀਤਾ ਗਿਆ ਸੀ | ਇਸੇ ਲੜੀ ਨੂੰ ਅੱਗੇ ਤੋਰਦਿਆਂ ਅਕਾਲੀ ਦਲ ਵਾਰਿਸ ਪੰਜਾਬ ਦੇ ਸਮੂਹ ਆਗੂਆਂ ਵਲੋਂ ਦੀਨ ਦੁਨੀਆ ਦੇ ਮਾਲਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਖ਼ਾਲਸਾ ਵਹੀਰ ਆਰੰਭ ਕੀਤੀ ਗਈ ਹੈ | ਇਹ ਖ਼ਾਲਸਾ ਵਹੀਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ ਸ੍ਰੀ ਤਰਨਤਾਰਨ ਸਾਹਿਬ, ਸ਼ੇਰੋਂ, ਨਸ਼ਹਿਰਾ ਪੰਨੂਆਂ, ਸਰਹਾਲੀ, ਮਹਾਰਾਣਾ, ਹਰੀਕੇ ਤੋਂ ਗੁਜ਼ਰਦੀ ਹੋਈ ਮੱਖੂ ਪਹੁੰਚੀ ਅਤੇ ਬਾਬਾ ਦਿਲਬਾਗ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਸ਼੍ਰੀ ਗੁਰੂ ਅਮਰਦਾਸ ਜੀ ਨੈਸ਼ਨਲ ਹਾਈਵੇ 54 ਮੱਖੂ ਅਤੇ ਬਾਬਾ ਅਵਤਾਰ ਸਿੰਘ ਚੰਦ ਮੁੱਖ ਸੇਵਾਦਾਰ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਮੱਖੂ ਦੀ ਅਗਵਾਈ ਹੇਠ ਸੰਗਤਾਂ ਨੇ ਖ਼ਾਲਸਾ ਵਹੀਰ ਦਾ ਸ਼ਾਨਦਾਰ ਸਵਾਗਤ ਕੀਤਾ ਅਤੇ ਗੁਰੂ ਸਾਹਿਬ ਨੂੰ ਨਤਮਸਤਕ ਹੋਏ | ਖ਼ਾਲਸਾ ਵਹੀਰ ਸੰਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਹਰਜਿੰਦਰ ਸਿੰਘ ਹਸ਼ਮਤ ਵਾਲਾ ਜ਼ਿਲ੍ਹਾ ਆਗੂ ਫ਼ਿਰੋਜ਼ਪੁਰ ਨੇ ਦੱਸਿਆ ਕਿ ਇਹ ਖ਼ਾਲਸਾ ਵਹੀਰ ਰਾਤ ਨੂੰ ਮੁੱਦਕੀ ਵਿਸ਼ਰਾਮ ਕਰੇਗੀ ਅਤੇ ਇਸ ਤੋਂ ਬਾਅਦ ਫਿਰ ਕੱਲ੍ਹ ਸਵੇਰੇ ਤਖ਼ਤ ਸ੍ਰੀ ਦਮਦਮਾ ਸਾਹਿਬ ਨੂੰ ਰਵਾਨਾ ਹੋਵੇਗੀ | ਸੰਗਤਾਂ ਆਪਣੀ ਕਾਰਾਂ ਗੱਡੀਆਂ ਅਤੇ ਟਰੈਕਟਰ ਟਰਾਲੀਆਂ ਲੈ ਕੇ ਵੱਡੀ ਗਿਣਤੀ ਵਿਚ ਇਸ ਖ਼ਾਲਸਾ ਵਹੀਰ ਦਾ ਹਿੱਸਾ ਬਣੇ | ਟਰੈਕਟਰ ਟਰਾਲੀਆਂ ਤੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਭਾਈ ਅੰਮਿ੍ਤਪਾਲ ਸਿੰਘ ਦੇ ਪੋਸਟਰ ਵਿਸ਼ੇਸ਼ ਖਿੱਚ ਦਾ ਕੇਂਦਰ ਬਣੇ |

Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ ਸਟੇਸ਼ਨ 'ਤੇ 'ਫੂਡ ਵੈਨ' ਸੇਵਾ ਦੀ ਸ਼ੁਰੂਆਤ ਅਗਲੀ ਖ਼ਬਰ ਸੁਰੱਖਿਆ ਪ੍ਰਬੰਧਾਂ ਦੀ ਘਾਟ ਕਾਰਨ ਦੀ ਤਪਾ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਦੀ ਚੋਣ ਹੋਈ ਮੁਲਤਵੀ
Ad Position 24