15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਜ਼ਿਲ੍ਹੇ ਭਰ ਦੇ ਫ਼ਰਦ ਕੇਂਦਰਾਂ ਵਲੋਂ ਤਿੰਨ ਦਿਨਾਂ ਲਈ ਮੁਕੰਮਲ ਕੰਮ ਬੰਦ ਦਾ ਐਲਾਨ <br/>

Ad Position 21
No active advertisement
ਫ਼ਰਦ ਕੇਂਦਰ ਕੰਪਿਊਟਰ ਆਪ੍ਰੇਟਰ ਐਸੋਸੀਏਸ਼ਨ ਦੇ ਮੁਲਾਜ਼ਮ ਤਿੰਨ ਦਿਨਾ ਹੜਤਾਲ ਦਾ ਐਲਾਨ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ | ਅਜੀਤ ਤਸਵੀਰ <br/> 26-02-2026
ਫ਼ਿਰੋਜ਼ਪੁਰ, 25 ਫਰਵਰੀ (ਸੁਖਵਿੰਦਰ ਸਿੰਘ)-ਜ਼ਿਲ੍ਹੇ ਭਰ ਦੇ ਫ਼ਰਦ ਕੇਂਦਰਾਂ ਵਿਚ ਕੰਮ ਕਰ ਰਹੇ ਕੰਪਿਊਟਰ ਅਪਰੇਟਰਾਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਰੋਸ ਦਾ ਐਲਾਨ ਕਰ ਦਿੱਤਾ ਹੈ | ਫ਼ਰਦ ਕੇਂਦਰ ਕੰਪਿਊਟਰ ਅਪਰੇਟਰ ਐਸੋਸੀਏਸ਼ਨ ਰਜਿ. ਪੰਜਾਬ ਵਲੋਂ ਮਾਲ, ਪੁਨਰਵਾਸ ਅਤੇ ਡਿਜਾਸਟਰ ਮੈਨੇਜਮੈਂਟ ਵਿਭਾਗ ਨੂੰ ਭੇਜੇ ਪੱਤਰ ਰਾਹੀਂ ਜਾਣਕਾਰੀ ਦਿੱਤੀ ਗਈ ਹੈ ਕਿ 5 ਮਾਰਚ ਤੋਂ 7 ਮਾਰਚ ਤੱਕ ਸੂਬੇ ਦੇ ਸਾਰੇ ਫ਼ਰਦ ਕੇਂਦਰਾਂ ਦਾ ਕੰਮ ਮੁਕੰਮਲ ਤੌਰ 'ਤੇ ਬੰਦ ਰੱਖਿਆ ਜਾਵੇਗਾ | ਐਸੋਸੀਏਸ਼ਨ ਨੇ ਦੱਸਿਆ ਕਿ ਪੰਜਾਬ ਭਰ ਵਿਚ ਲਗਭਗ 900 ਤੋਂ ਵੱਧ ਡਾਟਾ ਐਂਟਰੀ ਓਪਰੇਟਰ ਪਿਛਲੇ 15 ਤੋਂ 18 ਸਾਲਾਂ ਤੋਂ ਮਾਲ ਵਿਭਾਗ ਨਾਲ ਜੁੜੇ ਫ਼ਰਦ ਕੇਂਦਰਾਂ ਵਿਚ ਸੇਵਾਵਾਂ ਨਿਭਾ ਰਹੇ ਹਨ | ਇਨ੍ਹਾਂ ਕਰਮਚਾਰੀਆਂ ਨੇ ਜਮ੍ਹਾਬੰਦੀਆਂ, ਖ਼ਸਰਾ ਗਿਰਦਾਵਰੀ, ਇੰਤਕਾਲ ਦਰਜ ਕਰਨ ਸਮੇਤ ਪੰਜਾਬ ਦੇ ਮਾਲ ਰਿਕਾਰਡ ਨੂੰ ਕੰਪਿਊਟਰਾਈਜ਼ਡ ਕਰਨ ਵਿਚ ਅਹਿਮ ਭੂਮਿਕਾ ਨਿਭਾਈ ਹੈ | ਮੁਲਾਜ਼ਮਾਂ ਦਾ ਦੋਸ਼ ਹੈ ਕਿ ਉਨ੍ਹਾਂ ਨੂੰ ਪ੍ਰਾਈਵੇਟ ਕੰਪਨੀ ਸੀ.ਐਮ.ਐਸ ਕੰਪਿਊਟਰ ਲਿਮਟਿਡ ਰਾਹੀਂ ਭਰਤੀ ਕੀਤਾ ਗਿਆ ਸੀ, ਪਰ ਲੰਬੇ ਸਮੇਂ ਤੋਂ ਨਾ ਤਾਂ ਤਨਖ਼ਾਹ ਵਿਚ ਵਾਧਾ ਕੀਤਾ ਗਿਆ ਅਤੇ ਨਾ ਹੀ ਸਰਕਾਰੀ ਕਰਮਚਾਰੀਆਂ ਵਾਂਗ ਕੋਈ ਸੁਰੱਖਿਆ ਜਾਂ ਸਹੂਲਤ ਦਿੱਤੀ ਗਈ | ਉਨ੍ਹਾਂ ਕਿਹਾ ਕਿ ਫ਼ਰਦ ਕੇਂਦਰ ਦੇ ਕੰਮ ਤੋਂ ਇਲਾਵਾ ਸਰਕਾਰ ਦੀਆਂ ਕਈ ਯੋਜਨਾਵਾਂ, ਚੋਣ ਡਿਊਟੀਆਂ ਅਤੇ ਕੋਵਿਡ-19 ਦੌਰਾਨ ਵੀ ਬਿਨਾਂ ਕਿਸੇ ਵਾਧੂ ਭੱਤੇ ਦੇ ਸੇਵਾਵਾਂ ਲਈਆਂ ਗਈਆਂ | ਐਸੋਸੀਏਸ਼ਨ ਅਨੁਸਾਰ ਕਈ ਵਾਰ ਉੱਚ ਅਧਿਕਾਰੀਆਂ ਅਤੇ ਮੰਤਰੀਆਂ ਨਾਲ ਮੀਟਿੰਗਾਂ ਕਰਨ ਦੇ ਬਾਵਜੂਦ ਅਜੇ ਤੱਕ ਕੋਈ ਠੋਸ ਹੱਲ ਨਹੀਂ ਨਿਕਲਿਆ | ਜਿਸ ਕਾਰਨ ਮੁਲਾਜ਼ਮਾਂ ਨੂੰ ਸੰਘਰਸ਼ ਦਾ ਰਾਹ ਅਪਣਾਉਣਾ ਪੈ ਰਿਹਾ ਹੈ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ਵੱਲ ਜਲਦੀ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਸਮੇਂ ਵਿਚ ਤਿੱਖਾ ਸੰਘਰਸ਼ ਕੀਤਾ ਜਾਵੇਗਾ | ਮੁੱਖ ਮੰਗਾਂ-ਕਿਰਤ ਕਾਨੂੰਨਾਂ ਅਨੁਸਾਰ ਬਣਦੀ ਤਨਖ਼ਾਹ ਦਿੱਤੀ ਜਾਵੇ ਅਤੇ ਸੇਵਾਵਾਂ ਨੂੰ ਪੰਜਾਬ ਸਰਕਾਰ ਦੇ ਮਾਲ ਵਿਭਾਗ ਅਧੀਨ ਲਿਆਂਦਾ ਜਾਵੇ | ਡਿਊਟੀ ਦੌਰਾਨ ਦੁਰਘਟਨਾ ਹੋਣ ਦੀ ਸੂਰਤ ਵਿਚ ਅਪਰੇਟਰ ਅਤੇ ਉਸ ਦੇ ਪਰਿਵਾਰ ਲਈ ਬੀਮਾ ਸੁਰੱਖਿਆ ਯਕੀਨੀ ਬਣਾਈ ਜਾਵੇ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਜਿੰਦੂ ਅਤੇ ਟੀਮ ਵਲੋਂ ਰੈਲੀ ਦੀ ਸਫਲਤਾ ਦਾ ਸਿਹਰਾ ਵਰਕਰਾਂ ਸਿਰ-ਜਿੰਦੂ, ਢਿੱਲੋਂ, ਬੱਬੂ, ਸਿੱਧੂ <br... ਅਗਲੀ ਖ਼ਬਰ ਹਾਦਸਿਆਂ ਨੂੰ ਸੱਦਾ ਦੇ ਰਹੀ ਨਹਿਰ ਦੇ ਪੁਲ ਦੀ ਟੁੱਟੀ ਰੇਲਿੰਗ <br/>
Ad Position 24