15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਜ਼ਿਲ੍ਹਾ ਪ੍ਰਧਾਨ ਜਿੰਦੂ ਅਤੇ ਟੀਮ ਵਲੋਂ ਰੈਲੀ ਦੀ ਸਫਲਤਾ ਦਾ ਸਿਹਰਾ ਵਰਕਰਾਂ ਸਿਰ-ਜਿੰਦੂ, ਢਿੱਲੋਂ, ਬੱਬੂ, ਸਿੱਧੂ <br/>

Ad Position 21
No active advertisement
ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ ਜੋਗਿੰਦਰ ਸਿੰਘ ਜਿੰਦੂ, ਸੋਈ ਪ੍ਰਧਾਨ ਰਣਬੀਰ ਸਿੰਘ ਢਿੱਲੋਂ, ਕੋਰ ਕਮੇਟੀ ਮੈਂਬਰ ਸੁਰਿੰਦਰ ਬੱਬੂ ਅਤੇ ਮਨਪ੍ਰੀਤ ਸਿੱਧੂ | ਅਜੀਤ ਤਸਵੀਰ <br/> 26-02-2026
ਮਮਦੋਟ, 25 ਫਰਵਰੀ (ਸੁਖਦੇਵ ਸਿੰਘ ਸੰਗਮ)-ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਫ਼ਿਰੋਜ਼ਪੁਰ ਵਿਖੇ ਕੀਤੀ ਗਈ ਪੰਜਾਬ ਬਚਾਓ ਰੈਲੀ ਨੂੰ ਸਫਲ ਬਣਾਉਣ ਲਈ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦੇ ਇੰਚਾਰਜ ਅਤੇ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ ਜੋਗਿੰਦਰ ਸਿੰਘ ਜਿੰਦੂ ਅਤੇ ਟੀਮ ਵਲੋਂ ਧੰਨਵਾਦ ਕਰਦਿਆਂ ਇਸ ਦਾ ਸਿਹਰਾ ਪਾਰਟੀ ਵਰਕਰਾਂ ਸਿਰ ਬੰਨਿ੍ਹਆ ਹੈ | ਇਸ ਮੌਕੇ ਜੋਗਿੰਦਰ ਸਿੰਘ ਜਿੰਦੂ, ਸੋਈ ਵਿੰਗ ਦੇ ਸੂਬਾ ਪ੍ਰਧਾਨ ਰਣਬੀਰ ਸਿੰਘ ਢਿੱਲੋਂ, ਕੋਰ ਕਮੇਟੀ ਮੈਂਬਰ ਯੂਥ ਸੁਰਿੰਦਰ ਸਿੰਘ ਬੱਬੂ ਅਤੇ ਮੀਤ ਪ੍ਰਧਾਨ ਯੂਥ ਵਿੰਗ ਮਨਪ੍ਰੀਤ ਸਿੰਘ ਸਿੱਧੂ ਮਮਦੋਟ ਨੇ ਕਿਹਾ ਕਿ ਰੈਲੀ ਦੌਰਾਨ ਹੋਏ ਰਿਕਾਰਡ ਤੋੜ ਇਕੱਠ ਨਾਲ ਉਨ੍ਹਾਂ ਦੇ ਸਿਆਸੀ ਵਿਰੋਧੀਆਂ ਦੇ ਸਾਰੇ ਭਰਮ ਭੁਲੇਖੇ ਦੂਰ ਹੋ ਗਏ ਹਨ | ਇਸ ਦੌਰਾਨ ਆਗੂਆਂ ਨੇ ਕਿਹਾ ਕਿ ਸੂਬੇ ਦੀ ਆਪ ਸਰਕਾਰ ਦੀਆਂ ਪੰਜਾਬ ਪ੍ਰਤੀ ਬੇਹੱਦ ਮਾੜੀਆਂ ਨੀਤੀਆਂ ਨੂੰ ਉਜਾਗਰ ਕਰਨ ਅਤੇ ਇਨ੍ਹਾਂ ਦੇ ਲੋਕ ਮਾਰੂ ਮਨਸੂਬਿਆਂ ਤੋਂ ਪੰਜਾਬ ਨੂੰ ਬਚਾਉਣ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਉਕਤ ਮੁਹਿੰਮ ਸ਼ੁਰੂ ਕੀਤੀ ਗਈ ਹੈ | ਜਿਸ ਤਹਿਤ ਹੋ ਰਹੀਆਂ ਹਲਕਾਵਾਰ ਰੈਲੀਆਂ ਵਿਚ ਲੋਕਾਂ ਵਲੋਂ ਆਪ ਮੁਹਾਰੇ ਪੁੱਜ ਕੇ ਇਸ ਗੱਲ 'ਤੇ ਮੋਹਰ ਲਗਾ ਦਿੱਤੀ ਗਈ ਹੈ | ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਇਕੋਂ ਇਕ ਖੇਤਰੀ ਅਤੇ ਪੰਜਾਬੀਆਂ ਦੀ ਆਪਣੀ ਪਾਰਟੀ ਹੈ ਜੋ ਸੂਬੇ ਨੂੰ ਮੁੜ ਕੇ ਪੈਰਾ ਸਿਰ ਖੜ੍ਹਾ ਕਰਕੇ ਲੋਕ ਹਿਤਾਂ 'ਤੇ ਪਹਿਰਾਂ ਦੇ ਸਕਦੀ ਹੈ | ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਟਿੱਬੀ, ਸਕੱਤਰ ਜਨਰਲ ਜੋਗਾ ਸਿੰਘ ਮੁਰਕਵਾਲਾ, ਅੰਗਰੇਜ਼ ਸਿੰਘ ਖਹਿਰਾ, ਅਮਰਜੀਤ ਸਿੰਘ, ਹੇਮਨ ਧਵਨ, ਗਗਨਦੀਪ ਸਿੱਧੂ, ਇੰਦਰਜੀਤ ਟਿੱਬੀ, ਰਾਣਾ ਸੰਧੂ, ਅਸ਼ਟ ਭੁੱਲਰ, ਗੁਰਵਿੰਦਰ ਖਹਿਰਾ, ਨਿਰਵੈਰ ਸਿੰਘ, ਅਰਸ਼ਦੀਪ ਸ਼ਰਮਾ, ਕਰਨੈਲ ਸਿੰਘ ਸੰਧੂ, ਦੀਦਾਰ ਸਿੰਘ ਅਤੇ ਸਹਿਜਦੀਪ ਸਿੱਧੂ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਨੌਜਵਾਨ ਕਾਬੂ-ਮਾਮਲਾ ਦਰਜ ਅਗਲੀ ਖ਼ਬਰ ਜ਼ਿਲ੍ਹੇ ਭਰ ਦੇ ਫ਼ਰਦ ਕੇਂਦਰਾਂ ਵਲੋਂ ਤਿੰਨ ਦਿਨਾਂ ਲਈ ਮੁਕੰਮਲ ਕੰਮ ਬੰਦ ਦਾ ਐਲਾਨ <br/>
Ad Position 24