15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਹੈਰੋਇਨ ਸਮੇਤ ਨੌਜਵਾਨ ਕਾਬੂ-ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 26-02-2026

ਫ਼ਿਰੋਜ਼ਪੁਰ, 25 ਫਰਵਰੀ (ਸੁਖਵਿੰਦਰ ਸਿੰਘ)-ਨਸ਼ਾ ਵਿਰੋਧੀ ਮੁਹਿੰਮ ਤਹਿਤ ਸਿਟੀ ਥਾਣਾ ਪੁਲਿਸ ਨੂੰ ਉਸ ਵੇਲੇ ਸਫਲਤਾ ਮਿਲੀ, ਜਦੋਂ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਚਾਰ ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ | ਪੁਲਿਸ ਵਲੋਂ ਦੋਸ਼ੀ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਜਾਣਕਾਰੀ ਮੁਤਾਬਿਕ ਸਹਾਇਕ ਥਾਣੇਦਾਰ ਰਮਨ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਦੌਰਾਨੇ ਗਸ਼ਤ ਸ਼ੱਕੀ ਵਿਅਕਤੀਆਂ ਦੀ ਜਾਂਚ ਕਰ ਰਹੀ ਸੀ | ਇਸ ਦੌਰਾਨ ਗੋਲ ਬਾਗ਼ ਇਲਾਕੇ ਵਿਚ ਇਕ ਨੌਜਵਾਨ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਗਿਆ | ਪੁੱਛਗਿੱਛ ਦੌਰਾਨ ਉਸ ਨੇ ਆਪਣੇ ਹੱਥ ਵਿਚ ਫੜਿਆ ਪਾਰਦਰਸ਼ੀ ਮੋਮੀ ਲਿਫ਼ਾਫ਼ਾ ਸੁੱਟਣ ਦੀ ਕੋਸ਼ਿਸ਼ ਕੀਤੀ | ਜਿਸ ਦੀ ਤਲਾਸ਼ੀ ਲੈਣ 'ਤੇ ਉਸ ਵਿਚੋਂ ਚਾਰ ਗਰਾਮ ਹੈਰੋਇਨ ਬਰਾਮਦ ਹੋਈ | ਪੁਲਿਸ ਨੇ ਦੋਸ਼ੀ ਗੌਰਵ ਪੁੱਤਰ ਮਾਨ ਵਾਸੀ ਗੋਲ ਬਾਗ਼, ਫ਼ਿਰੋਜ਼ਪੁਰ ਸ਼ਹਿਰ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ ਅਤੇ ਮਾਮਲੇ ਦੀ ਜਾਂਚ ਜਾਰੀ ਹੈ | ਪੁਲਿਸ ਵਲੋਂ ਇਸ ਗੱਲ ਦੀ ਵੀ ਤਫ਼ਤੀਸ਼ ਕੀਤੀ ਜਾ ਰਹੀ ਹੈ ਕਿ ਦੋਸ਼ੀ ਕਿਸ ਸਰੋਤ ਤੋਂ ਨਸ਼ੀਲਾ ਪਦਾਰਥ ਲਿਆ ਅਤੇ ਕਿੱਥੇ ਸਪਲਾਈ ਕਰਨਾ ਸੀ |

Ad Position 22
No active advertisement
ਪਿਛਲੀ ਖ਼ਬਰ 28 ਨੂੰ ਬਰਨਾਲਾ ਰੈਲੀ 'ਚ ਰਾਹੁਲ ਗਾਂਧੀ ਦੀ ਹਾਜ਼ਰੀ ਨੂੰ ਲੈ ਕੇ ਫ਼ਿਰੋਜ਼ਪੁਰ ਦਿਹਾਤੀ 'ਚ ਜੋਸ਼ <br/> ਅਗਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਜਿੰਦੂ ਅਤੇ ਟੀਮ ਵਲੋਂ ਰੈਲੀ ਦੀ ਸਫਲਤਾ ਦਾ ਸਿਹਰਾ ਵਰਕਰਾਂ ਸਿਰ-ਜਿੰਦੂ, ਢਿੱਲੋਂ, ਬੱਬੂ, ਸਿੱਧੂ <br...
Ad Position 24