15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਅਕਾਲੀ ਦਲ ਦੀ 'ਪੰਜਾਬ ਬਚਾਓ ਰੈਲੀ' 'ਚ 'ਸੋਈ' ਦੀ ਰਹੀ ਭਰਵੀਂ ਹਾਜ਼ਰੀ <br/>

Ad Position 21
No active advertisement
ਪੰਜਾਬ ਬਚਾਓ ਰੈਲੀ ਦੌਰਾਨ ਫ਼ਿਰੋਜ਼ਪੁਰ ਪਹੁੰਚਣ 'ਤੇ ਸੁਖਬੀਰ ਸਿੰਘ ਬਾਦਲ ਦਾ ਸਵਾਗਤ ਕਰਦੇ ਰਣਬੀਰ ਸਿੰਘ ਢਿੱਲੋਂ ਅਤੇ ਸੋਈ ਦੇ ਆਗੂ ਅਤੇ ਵਰਕਰ | ਤਸਵੀਰਾਂ-ਗੁਰਿੰਦਰ ਸਿੰਘ <br/> 26-02-2026
ਫ਼ਿਰੋਜ਼ਪੁਰ, 25 ਫਰਵਰੀ (ਗੁਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰਹਿਨੁਮਾਈ 'ਚ ਫ਼ਿਰੋਜ਼ਪੁਰ ਵਿਖੇ ਹੋਈ ਪੰਜਾਬ ਬਚਾਓ ਰੈਲੀ ਵਿਚ ਜਿੱਥੇ ਸਮੁੱਚੇ ਅਕਾਲੀ ਵਰਕਰਾਂ ਨੇ ਅਹਿਮ ਯੋਗਦਾਨ ਪਾਇਆ, ਉੱਥੇ ਅਕਾਲੀ ਦਲ ਦੀ ਵਿਦਿਆਰਥੀ ਜਥੇਬੰਦੀ (ਸੋਈ) ਨੇ ਵੀ ਅਹਿਮ ਭੂਮਿਕਾ ਨਿਭਾਈ ਹੈ | ਸੋਈ ਦੇ ਕੌਮੀ ਪ੍ਰਧਾਨ ਰਣਬੀਰ ਸਿੰਘ ਢਿੱਲੋਂ ਦੀ ਅਗਵਾਈ ਵਿਚ ਸੈਂਕੜਿਆਂ ਦੀ ਗਿਣਤੀ ਵਿਚ ਵਹੀਕਲ ਲੈ ਕੇ ਪੁੱਜੇ ਨੌਜਵਾਨਾਂ ਨੇ ਰੈਲੀ ਵਿਚ ਸ਼ਮੂਲੀਅਤ ਕਰਕੇ ਰੈਲੀ ਵਿਚ ਨਵੀਂ ਰੂਹ ਫੂਕੀ ਹੈ | ਫ਼ਿਰੋਜ਼ਪੁਰ ਦੇ ਹਲਕਾ ਦਿਹਾਤੀ ਦੀ ਇਸ ਪੰਜਾਬ ਬਚਾਓ ਰੈਲੀ ਜਿਸ ਨੂੰ ਹਲਕਾ ਇੰਚਾਰਜ ਜੋਗਿੰਦਰ ਸਿੰਘ ਜਿੰਦੂ ਲੀਡ ਕਰ ਰਹੇ ਸਨ, ਵਿਚ ਵਿਦਿਆਰਥੀਆਂ ਦਾ ਵੱਡੀ ਗਿਣਤੀ ਵੀ ਪੁੱਜਣਾ ਅਕਾਲੀ ਦਲ ਵਾਸਤੇ ਲਾਹੇਵੰਦ ਸਾਬਤ ਹੋ ਸਕਦਾ ਹੈ | ਸੁਖਬੀਰ ਬਾਦਲ ਦੇ ਕਾਫ਼ਲੇ ਦਾ ਗਰਮਜੋਸ਼ੀ ਨਾਲ ਸੁਆਗਤ ਕਰਨ ਤੋਂ ਬਾਅਦ ਸੋਈ ਦੇ ਕੌਮੀ ਪ੍ਰਧਾਨ ਰਣਬੀਰ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬੀ ਫਿਰ ਤੋਂ ਪੰਥਕ ਸਰਕਾਰ ਬਣਾਉਣ ਵੱਲ ਵਧ ਰਹੇ ਹਨ | ਉਨ੍ਹਾਂ ਕਿਹਾ ਕਿ ਝਾੜੂ ਸਰਕਾਰ ਤੋਂ ਲੋਕ ਅੱਕ ਅਤੇ ਥੱਕ ਚੁੱਕੇ ਹਨ ਅਤੇ 2027 ਦੀਆਂ ਚੋਣਾਂ ਇਕ ਪਾਸੜ ਹੋਣ ਜਾ ਰਹੀਆਂ ਹਨ | ਢਿੱਲੋਂ ਨੇ ਕਿਹਾ ਕਿ ਇਸ ਵਾਰ ਦੀਆਂ ਚੋਣਾਂ ਵਿਚ ਵਿਦਿਆਰਥੀ ਜਥੇਬੰਦੀ ਹੋਈ ਦੀ ਭੂਮਿਕਾ ਅਹਿਮ ਰਹੇਗੀ | ਉਨ੍ਹਾਂ ਕਿਹਾ ਕਿ ਜਦੋਂ ਪੜਿ੍ਹਆ-ਲਿਖਿਆ ਵਰਗ ਅੱਗੇ ਆਉਂਦਾ ਹੈ ਤਾਂ ਨਿਰਸੰਦੇਹ ਚੰਗੀ ਸਰਕਾਰ ਦੀ ਆਮਦ ਹੋਣ ਤੋਂ ਕੋਈ ਨਹੀਂ ਰੋਕ ਸਕਦਾ | ਸੋਈ ਪ੍ਰਧਾਨ ਨੇ ਕਿਹਾ ਕਿ ਉਹ ਜਲਦ ਵੱਡੇ ਪੱਧਰ 'ਤੇ ਮੈਪਰੋਡ ਤਿਆਰ ਕਰ ਰਹੇ ਹਨ ਜਿਸ ਨਾਲ ਲੱਖਾਂ ਦੀ ਤਾਦਾਦ ਵਿਚ ਵਿਦਿਆਰਥੀ ਸੋਈ ਨਾਲ ਜੋੜੇ ਜਾਣਗੇ | ਇਸ ਮੌਕੇ ਸੋਈ ਦੇ ਸੀਨੀਅਰ ਆਗੂ ਸੌਰਵਦੀਪ, ਦਿਕਸ਼ਿਤ ਭੱਟੀ, ਰਮਨ ਆਲੇਵਾਲਾ, ਮਨਪ੍ਰੀਤ ਮਨੀ, ਗੁਰਜੰਟ ਢਿੱਲੋਂ ਸਮੇਤ ਵੱਡੀ ਗਿਣਤੀ ਨੌਜਵਾਨ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਯੂਥ ਆਗੂ ਲਵਪ੍ਰੀਤ ਸਿੰਘ ਗਿੱਲ ਨੇ ਸੁਖਬੀਰ ਨਾਲ ਕੀਤੀ ਮੁਲਾਕਾਤ <br/> ਅਗਲੀ ਖ਼ਬਰ ਜੰਗਲੀ ਸੂਰ ਕਰਦੇ ਹਨ ਸਾਡੀਆਂ ਫ਼ਸਲਾਂ ਦਾ ਨੁਕਸਾਨ-ਪ੍ਰਭਾਵਿਤ ਕਿਸਾਨ <br/>
Ad Position 24