ਕੁੱਲਗੜ੍ਹੀ, 25 ਫਰਵਰੀ (ਸੁਖਜਿੰਦਰ ਸਿੰਘ ਸੰਧੂ)-ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਪਿੰਡ ਚੱਕ ਗੁਰਦਿਆਲ ਸਿੰਘ ਵਾਲਾ (ਫ਼ਿਰੋਜ਼ਸ਼ਾਹ) ਤੋਂ ਯੂਥ ਅਕਾਲੀ ਦਲ ਦੇ ਆਗੂ ਲਵਪ੍ਰੀਤ ਸਿੰਘ ਗਿੱਲ ਨੇ ਰੈਲੀ ਦÏਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ | ਉਨ੍ਹਾਂ ਪਾਰਟੀ ਪ੍ਰਧਾਨ ਨੂੰ ਵਿਸ਼ਵਾਸ ਦਿਵਾਇਆ ਕਿ ਜ਼ਿਲ੍ਹਾ ਪ੍ਰਧਾਨ ਜਗਿੰਦਰ ਸਿੰਘ ਜਿੰਦੂ ਸਾਬਕਾ ਵਿਧਾਇਕ ਹਲਕਾ ਫ਼ਿਰੋਜ਼ਪੁਰ ਦਿਹਾਤੀ ਅਤੇ ਯੂਥ ਆਗੂ ਸੁਰਿੰਦਰ ਸਿੰਘ ਬੱਬੂ ਮੈਂਬਰ ਕੋਰ ਕਮੇਟੀ ਦੀ ਅਗਵਾਈ 'ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਯੂਥ ਵਰਗ ਪੂਰੀ ਮਿਹਨਤ ਨਾਲ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾ ਲੋਕਾਂ ਨੂੰ ਪਾਰਟੀ ਨਾਲ ਜੋੜੇਗਾ ਅਤੇ ਹਲਕਾ ਦਿਹਾਤੀ ਤੋਂ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰ ਸੀਟ ਪਾਰਟੀ ਦੀ ਝੋਲੀ ਪਾਈ ਜਾਏਗੀ | ਇਸ ਸਮੇਂ ਕੁਲਦੀਪ ਸਿੰਘ, ਗੁਰਪਾਲ ਸਿੰਘ, ਲਖਵੀਰ ਸਿੰਘ ਮਲਕ, ਚਰਨਜੀਤ ਸਿੰਘ, ਰਿੰਪਾ ਨੰਬਰਦਾਰ, ਚਮਕÏਰ ਸਿੰਘ, ਕੁਲਦੀਪ ਸਿੰਘ, ਦਰਸ਼ਨ ਸਿੰਘ, ਜਗਸੀਰ ਸਿੰਘ, ਸਵਰਨ ਸਿੰਘ, ਦਿਲਬਾਗ ਸਿੰਘ, ਜਸਪਾਲ ਸਿੰਘ ਫ਼ੌਜੀ, ਨਿਸ਼ਾਨ ਸਿੰਘ, ਗੁਰਮੇਲ ਸਿੰਘ, ਸੁਖਚੈਨ ਸਿੰਘ ਮੈਂਬਰ, ਨਛੱਤਰ ਸਿੰਘ, ਹਰਵਿੰਦਰ ਗਿੱਲ, ਸਤਵੀਰ ਗਿੱਲ, ਅੰਗਰੇਜ਼ ਸਿੰਘ, ਗੁਰਜੀਤ ਸਿੰਘ, ਜੀਤ ਸਿੰਘ ਆਦਿ ਮÏਜੂਦ ਸਨ ¢