ਫ਼ਿਰੋਜ਼ਸ਼ਾਹ, 25 ਫਰਵਰੀ (ਸਰਬਜੀਤ ਸਿੰਘ ਧਾਲੀਵਾਲ)-ਹਲਕਾ ਫ਼ਿਰੋਜ਼ਪੁਰ ਦਿਹਾਤੀ ਦੀ ਸ਼੍ਰੋਮਣੀ ਅਕਾਲੀ ਦਲ ਦੀ ਫ਼ਿਰੋਜ਼ਪੁਰ ਛਾਉਣੀ ਦਾਣਾ ਮੰਡੀ 'ਚ ਹੋਈ ਪੰਜਾਬ ਬਚਾਓ ਸੁਖਬੀਰ ਸਿੰਘ ਬਾਦਲ ਲਿਆਓ ਰੈਲੀ 'ਚ ਹਲਕੇ ਦੇ ਵੱਡੇ ਗਿਣਤੀ 'ਚ ਪਹੁੰਚੇ ਵੋਟਰਾਂ ਸਪੋਰਟਰਾਂ ਦੇ ਤਹਿ ਦਿਲੋਂ ਧੰਨਵਾਦੀ ਹਾਂ ਜਿਨ੍ਹਾਂ ਰੈਲੀ ਨੂੰ ਇਤਿਹਾਸਿਕ ਬਣਾ ਸ਼੍ਰੋਮਣੀ ਅਕਾਲੀ ਦਲ ਦਾ ਝੰਡਾ ਬੁਲੰਦ ਕੀਤਾ ਹੈ | ਉਕਤ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ ਉਨ੍ਹਾਂ ਦੇ ਫ਼ਰਜ਼ੰਦ ਸੁਰਿੰਦਰ ਸਿੰਘ ਬੱਬੂ ਮੈਂਬਰ ਕੋਰ ਕਮੇਟੀ ਯੂਥ ਵਿੰਗ ਨੇ ਹਲਕਾ ਦਿਹਾਤੀ ਦੇ ਸਮੂਹ ਵਰਕਰਾਂ ਦੇ ਧੰਨਵਾਦ ਦੇ ਇਵਜ਼ 'ਚ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ਅਸੀਂ ਸ਼੍ਰੋਮਣੀ ਕਮੇਟੀ ਮੈਂਬਰਾਂ, ਸਮੂਹ ਜ਼ਿਲ੍ਹਾ ਜਥੇਬੰਦੀ ਦੇ ਅਹੁਦੇਦਾਰਾਂ, ਸਰਕਲ ਜਥੇਬੰਦੀ ਦੇ ਅਹੁਦੇਦਾਰਾਂ, ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ, ਇਸਤਰੀ ਵਿੰਗ ਦੀਆਂ ਜੁਝਾਰੂ ਭੈਣਾਂ, ਜੁਝਾਰੂ ਵਰਕਰਾਂ ਦਾ ਤਹਿ ਦਿਲੋਂ ਧੰਨਵਾਦੀ ਹਾਂ ਜਿਨ੍ਹਾਂ ਰੈਲੀ 'ਚ ਬੇਮਿਸਾਲ ਇਕੱਠ ਕੀਤਾ |