ਜ਼ੀਰਾ, 25 ਫਰਵਰੀ (ਪ੍ਰਤਾਪ ਸਿੰਘ ਹੀਰਾ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਦਾ ਘਰ ਤੋੜਨਾ ਸਰਕਾਰ ਦੇ ਬੌਖਲਾਹਟ ਦੀ ਨਿਸ਼ਾਨੀ ਹੈ | ਇਹ ਪ੍ਰਗਟਾਵਾ ਗੁਰਭਗਤ ਸਿੰਘ ਗਿੱਲ ਸੂਬਾ ਜਰਨਲ-ਸਕੱਤਰ ਰਾਜੀਵ ਗਾਂਧੀ ਪੰਚਾਇਤ ਰਾਜ ਸੰਗਠਨ ਪੰਜਾਬ ਤੇ ਜੋਬਨ ਪ੍ਰੀਤ ਸਿੰਘ ਗਿੱਲ ਯੂਥ ਆਗੂਆਂ ਵਲੋਂ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਸਰਕਾਰ ਦੀ ਇਹ ਕਾਰਵਾਈ ਸਿੱਧ ਕਰਦੀ ਹੈ ਕਿ ਸਰਕਾਰ ਹੁਣ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਆਪਣੀ ਹਾਰ ਵੇਖ ਕੇ ਬੌਖਲਾਹਟ 'ਚ ਕਾਂਗਰਸੀ ਆਗੂਆਂ ਦੇ ਘਰ ਤੋੜਨ 'ਤੇ ਉੱਤਰ ਆਈ ਹੈ | ਜਦ ਕਿ ਸੁਖਪਾਲ ਸਿੰਘ ਖਹਿਰਾ ਕੋਲ ਉਸ ਘਰ ਦੀ 50 ਸਾਲ ਪੁਰਾਣੀ ਰਜਿਸਟਰੀ ਹੋਣ ਦੇ ਬਾਵਜੂਦ ਪ੍ਰਸ਼ਾਸਨ ਨੇ ਸਰਕਾਰ ਦਾ ਹੱਥ ਠੋਕਾ ਬਣ ਕੇ ਉਨ੍ਹਾਂ ਦੇ ਘਰ 'ਤੇ ਪੀਲਾ ਪੰਜਾ ਚਲਾਇਆ ਹੈ |