16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਭਾਜਪਾ 'ਚ ਸ਼ਾਮਿਲ ਹੋਏ ਕਈ ਪਰਿਵਾਰ-ਦੀਪਕ ਸ਼ਰਮਾ <br/>

Ad Position 21
No active advertisement
ਪਰਿਵਾਰਾਂ ਨੂੰ ਭਾਜਪਾ 'ਚ ਸ਼ਾਮਿਲ ਕਰਦੇ ਹੋਏ ਭਾਜਪਾ ਆਗੂ ਦੀਪਕ ਸ਼ਰਮਾ | ਤਸਵੀਰ-ਕਪਿਲ ਕੰਧਾਰੀ <br/> 26-02-2026
ਗੁਰੂਹਰਸਹਾਏ, 25 ਫਰਵਰੀ (ਕਪਿਲ ਕੰਧਾਰੀ)-ਗੁਰੂਹਰਸਹਾਏ ਤੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਵਲ਼ੋਂ ਲਗਾਤਾਰ ਗੁਰੂਹਰਸਹਾਏ ਹਲਕੇ ਵਿਚ ਲੋਕਾਂ ਨੂੰ ਭਾਜਪਾ ਦੀਆਂ ਨੀਤੀਆਂ ਤੋਂ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਭਾਜਪਾ ਦੀਆਂ ਨੀਤੀਆਂ ਤੋਂ ਖ਼ੁਸ਼ ਹੋ ਕੇ ਲਗਾਤਾਰ ਲੋਕ ਭਾਜਪਾ ਵਿਚ ਸ਼ਾਮਿਲ ਹੋ ਰਹੇ ਹਨ | ਉਸੇ ਦੇ ਤਹਿਤ ਅੱਜ ਵੀ ਗੁਰੂ ਕਮਰ ਸਿੰਘ ਬਸਤੀ ਦੇ ਕਈ ਪਰਿਵਾਰ ਭਾਜਪਾ ਦੀਆਂ ਨੀਤੀਆਂ ਤੋਂ ਖ਼ੁਸ਼ ਹੋ ਕੇ ਦੀਪਕ ਸ਼ਰਮਾ ਦੀ ਅਗਵਾਈ ਹੇਠ ਭਾਜਪਾ ਵਿਚ ਸ਼ਾਮਿਲ ਹੋਏ ਹਨ ਅਤੇ ਦੀਪਕ ਸ਼ਰਮਾ ਵਲ਼ੋਂ ਇਨ੍ਹਾਂ ਸਾਰੇ ਪਰਿਵਾਰਾਂ ਨੂੰ ਆਪਣੇ ਫਾਰਮ ਹਾਊਸ ਵਿਖੇ ਭਾਜਪਾ ਦੇ ਸਿਰੋਪਾਉ ਪਾ ਕੇ ਪਾਰਟੀ 'ਚ ਸ਼ਾਮਿਲ ਕੀਤਾ ਅਤੇ ਪਾਰਟੀ 'ਚ ਬਣਦਾ ਮਾਣ ਸਨਮਾਨ ਦੇਣ ਦਾ ਵਿਸ਼ਵਾਸ ਦਿਵਾਇਆ ਗਿਆ | ਇਸ ਮੌਕੇ ਗੱਲਬਾਤ ਕਰਕੇ ਹੋਏ ਭਾਜਪਾ ਆਗੂ ਦੀਪਕ ਸ਼ਰਮਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਹਰ ਇਕ ਵਰਗ ਦੇ ਲੋਕਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਦਿੱਤੀ ਹੈ | ਉਨ੍ਹਾਂ ਕਿਹਾ ਕਿ ਲੋਕਾਂ ਦਾ ਭਾਜਪਾ ਵਲ ਵਧਦਾ ਰੁਝਾਨ ਇਸ ਗੱਲ ਦਾ ਪ੍ਰਮਾਣ ਹੈ ਕਿ ਲੋਕ ਸਰਕਾਰ ਦੀਆ ਨੀਤੀਆਂ ਨਾਲ ਸੰਤੁਸ਼ਟ ਹਨ | ਨਵੇਂ ਸ਼ਾਮਿਲ ਹੋਏ ਪਰਿਵਾਰਾਂ ਨੇ ਕਿਹਾ ਕਿ ਦੇਸ ਦੇ ਵਿਕਾਸ, ਸੁਰੱਖਿਆ ਅਤੇ ਲੋਕ ਭਲਾਈ ਲਈ ਭਾਜਪਾ ਵਲ਼ੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਨੇ ਉਨ੍ਹਾਂ ਪ੍ਰਭਾਵਿਤ ਕੀਤਾ ਹੈ | ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਦੇਸ਼ ਵਿਚ ਹੋ ਰਹੇ ਵਿਕਾਸ ਕਾਰਜਾਂ ਨੂੰ ੂ ਦੇਖਦੇ ਹੋਏ ਉਹ ਪਾਰਟੀ ਨਾ ਜੁੜੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਕਥਾ ਹੀ ਮਨੁੱਖੀ ਜੀਵਨ ਨੂੰ ਸਹੀ ਦਿਸ਼ਾ ਦਿੰਦੀ ਹੈ-ਸਵਾਮੀ ਸਤਿਆਨੰਦ ਗਿਰੀ <br/> ਅਗਲੀ ਖ਼ਬਰ 'ਆਪ' ਦੇ ਟਕਸਾਲੀ ਅਤੇ ਜੁਝਾਰੂ ਆਗੂ ਐਲਵਿਨ ਭੱਟੀ ਅਤੇ ਸਰਵਣ ਸਿੰਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ <br/>
Ad Position 24