16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਕਿਸਾਨਾਂ 'ਤੇ ਲਾਠੀਚਾਰਜ ਦੀ ਲੱਖੋਵਾਲ ਯੂਨੀਅਨ ਇਕਾਈ ਗੁਰੂਹਰਸਹਾਏ ਵਲੋਂ ਨਿਖੇਧੀ

Ad Position 21
No active advertisement
ਅਜੀਤ ਡੈਸਕ 26-02-2026
ਗੁਰੂਹਰਸਹਾਏ, 25 ਫਰਵਰੀ (ਹਰਚਰਨ ਸਿੰਘ ਸੰਧੂ)-ਬਲਾਕ ਕਿਸਾਨ ਯੂਨੀਅਨ ਇਕਾਈ ਗੁਰੂਹਰਸਹਾਏ ਲੱਖੋਵਾਲ ਵਲੋਂ ਜ਼ਰੂਰੀ ਮੀਟਿੰਗ ਬਲਾਕ ਪ੍ਰਧਾਨ ਗੁਰਮੀਤ ਸਿੰਘ ਮੋਠਾਂਵਾਲਾ ਦੀ ਅਗਵਾਈ ਹੇਠ ਕੀਤੀ ਗਈ | ਜਿਸ 'ਚ ਯੂਨੀਅਨ ਦੇ ਆਗੂ ਅਤੇ ਕਈ ਹੋਰ ਕਿਸਾਨ ਪੁੱਜੇ | ਕਿਸਾਨ ਆਗੂਆਂ ਨੇ ਕਿਸਾਨਾਂ 'ਤੇ ਕੀਤੇ ਜਾ ਰਹੇ ਲਾਠੀਚਾਰਜ ਪ੍ਰਤੀ ਮੌਜੂਦਾ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਜ਼ਿੰਮੇਵਾਰ ਠਹਿਰਾਇਆ | ਮੀਟਿੰਗ ਦੌਰਾਨ ਪ੍ਰਧਾਨ ਗੁਰਮੀਤ ਸਿੰਘ ਮੋਠਾਂਵਾਲਾ ਨੇ ਦੱਸਿਆ ਕਿ ਸ਼ਾਂਤਮਈ ਢੰਗ ਨਾਲ ਬੈਠੇ ਕਿਸਾਨਾਂ 'ਤੇ ਪੁਲਿਸ ਨੇ ਅੱਤਿਆਚਾਰ ਕੀਤਾ ਹੈ ਅਤੇ ਪੁਲਿਸ ਪ੍ਰਸ਼ਾਸਨ ਨੂੰ ਹਲਾਸ਼ੇਰੀ ਦੇਣ ਲਈ ਮੌਕੇ 'ਤੇ ਮੌਜੂਦ ਐਸ.ਐਸ.ਪੀ ਬਠਿੰਡਾ ਜੋਕਿ ਕੈਬਨਿਟ ਮੰਤਰੀ ਦੀ ਪਤਨੀ ਹੈ ਉਸ ਨੇ ਕੀਤੀ ਅਤੇ ਕਿਸਾਨਾਂ ਦੀਆਂ ਪਗਾਂ ਰੋਲ ਕੇ ਕੁੱਟਮਾਰ ਕੀਤੀ ਗਈ ਹੈ | ਇਸ ਲਈ ਕਿਸਾਨਾਂ 'ਚ ਸਰਕਾਰ ਪ੍ਰਤੀ ਪੂਰਾ ਰੋਸ ਹੈ | ਉਹਨਾਂ ਕਿਹਾ ਐਸ.ਐਸ.ਪੀ 'ਤੇ ਤੁਰੰਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ | ਸਮੂਹ ਜਥੇਬੰਦੀ ਨੇ ਪੁਲਿਸ ਵਤੀਰੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਜੇਕਰ ਸਰਕਾਰ ਵਲੋਂ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਇਸ ਦੇ ਨਤੀਜੇ ਮਾੜੇ ਹੋਣਗੇ | ਜਿਸ ਲਈ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਜ਼ਿੰਮੇਵਾਰ ਹੋਵੇਗਾ |

Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਨੇ ਯੂਥ ਆਗੂ ਗੁਰਪ੍ਰੀਤ ਸਿੰਘ ਸੰਧੂ ਨੂੰ ਦਿੱਤਾ ਥਾਪੜਾ <br/> ਅਗਲੀ ਖ਼ਬਰ ਕਥਾ ਹੀ ਮਨੁੱਖੀ ਜੀਵਨ ਨੂੰ ਸਹੀ ਦਿਸ਼ਾ ਦਿੰਦੀ ਹੈ-ਸਵਾਮੀ ਸਤਿਆਨੰਦ ਗਿਰੀ <br/>
Ad Position 24