ਮੱਲਾਂਵਾਲਾ, 25 ਫਰਵਰੀ (ਬਲਬੀਰ ਸਿੰਘ ਜੋਸਨ)-ਸਮਾਜ ਸੇਵੀ ਡਾ. ਸੁਰਿੰਦਰਪਾਲ ਸਿੰਘ ਓਬਰਾਏ ਵਲੋਂ ਚਲਾਈ ਜਾ ਰਹੀ ਸਮਾਜਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਡਾ. ਐੱਸ. ਪੀ. ਸਿੰਘ ਉਬਰਾਏ ਦੀ ਯੋਗ ਅਗਵਾਈ 'ਚ ਮੱਲਾਂਵਾਲਾ ਵਿਖੇ ਕਰਵਾਏ ਸਾਦੇ ਸਮਾਗਮ ਦੌਰਾਨ ਮੱਲਾਂਵਾਲਾ ਇਲਾਕੇ ਨਾਲ ਸੰਬੰਧਿਤ 35 ਜ਼ਰੂਰਤ ਮੰਦ, ਵਿਧਵਾਵਾਂ ਅਤੇ ਅੰਗਹੀਣਾਂ ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਮਹੀਨਾਵਾਰ ਚੈੱਕ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ ਅਤੇ ਅਤੇ ਜ਼ਿਲ੍ਹਾ ਕੈਸ਼ੀਅਰ ਵਿਜੈ ਕੁਮਾਰ ਬਹਿਲ ਸਮੇਤ ਹੋਰ ਟੀਮ ਮੈਂਬਰਾਂ ਵਲੋਂ ਵੰਡੇ ਗਏ | ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ ਤੇ ਜ਼ਿਲ੍ਹਾ ਸਲਾਹਕਾਰ ਅਤੇ ਇੰਚਾਰਜ ਜ਼ੀਰਾ ਰਣਜੀਤ ਸਿੰਘ ਰਾਏ ਵਲੋਂ ਦੱਸਿਆ ਗਿਆ ਕਿ ਸੰਸਥਾ ਦੇ ਬਾਨੀ ਡਾ. ਓਬਰਾਏ ਵਲੋਂ ਲੋਕ ਭਲਾਈ ਦੇ ਕਈ ਹੋਰ ਕਾਰਜ ਚੱਲ ਰਹੇ ਹਨ | ਜਿਨ੍ਹਾਂ 'ਚ ਫਿਰੋਜ਼ਪੁਰ ਜ਼ਿਲ੍ਹੇ ਅੰਦਰ ਲੋੜਵੰਦਾਂ, ਅੰਗਹੀਣਾਂ ਅਤੇ ਵਿਧਵਾਵਾਂ ਨੂੰ 1 ਲੱਖ 40 ਹਜ਼ਾਰ ਰੁਪਏ ਦੀਆਂ ਮਹੀਨਾਵਾਰ ਪੈਨਸ਼ਨਾਂ, ਅੱਖਾਂ ਦੇ ਫ਼੍ਰੀ ਚੈੱਕਅਪ ਕੈਂਪ, ਬਹੁਤ ਹੀ ਘੱਟ ਰੇਟਾਂ 'ਤੇ ਲੈਬੋਰਟਰੀਆਂ, ਫਿਜ਼ਿਉਥਰੈਪੀ ਸੈਂਟਰ, ਹੁਸ਼ਿਆਰ ਤੇ ਲੋੜਵੰਦ ਵਿਦਿਆਰਥੀਆਂ ਨੂੰ ਸਕਾਲਰਸ਼ਿਪ, ਮੈਡੀਕਲ ਸਹਾਇਤਾ, ਕਈ ਤਰਾਂ ਦੇ ਹੱਥੀਂ ਹੁਨਰ ਵਾਲੇ ਸਿਖਲਾਈ ਕੋਰਸ ਸਕੂਲਾਂ ਤੇ ਜਨਤਕ ਸਥਾਨਾਂ 'ਤੇ ਸਾਫ਼ ਪਾਣੀ ਵਾਲੇ ਆਰ. ਓ. ਲਗਾਏ ਜਾਂਦੇ ਹਨ | ਇਸ ਮੌਕੇ ਜ਼ਿਲ੍ਹਾ ਕੈਸ਼ੀਅਰ ਵਿਜੈ ਕੁਮਾਰ ਬਹਿਲ, ਜ਼ਿਲ੍ਹਾ ਸਲਾਹਕਾਰ ਤੇ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ |