ਮੱਲਾਂਵਾਲਾ, 25 ਫਰਵਰੀ (ਗੁਰਦੇਵ ਸਿੰਘ/ਸੁਰਜਨ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ ਬਲਾਕ ਪ੍ਰਧਾਨ ਸੁਖਦੇਵ ਸਿੰਘ ਭੁੱਲਰ ਦੀ ਅਗਵਾਈ ਹੇਠ ਹੋਈ, ਜਿਸ 'ਚ ਕਿਸਾਨੀ ਮਸਲਿਆਂ ਤੋਂ ਇਲਾਵਾ ਇਲਾਕੇ ਅੰਦਰ ਸੜਕੀ ਆਵਾਜਾਈ ਸਮੱਸਿਆਵਾਂ 'ਤੇ ਵਿਚਾਰ-ਚਰਚਾ ਕੀਤੀ ਗਈ | ਮੀਟਿੰਗ ਉਪਰੰਤ ਕਿਸਾਨ ਆਗੂਆਂ ਨੇ ਕਿਹਾ ਕਿ ਜ਼ੀਰਾ ਤੋਂ ਮੱਲਾਂਵਾਲਾ ਤੇ ਅਟਾਰੀ ਤੋਂ ਫ਼ਿਰੋਜ਼ਪੁਰ ਸੜਕ ਦਾ ਬੁਰਾ ਹਾਲ ਹੈ, ਜਿਸ ਨਾਲ ਵਾਹਨ ਚਾਲਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਤੇ ਕਈ ਰਾਹਗੀਰਾਂ ਦੇ ਸੜਕੀ ਦੀ ਮਾੜੀ ਹਾਲਤ ਕਾਰਨ ਵਾਹਨ ਵੀ ਖ਼ਰਾਬ ਹੋ ਜਾਂਦੇ ਹਨ | ਇਸ ਮੌਕੇ ਮਨਮੋਹਨ ਸਿੰਘ ਸਕੱਤਰ ਪੰਜਾਬ, ਹਰਬੰਸ ਸਿੰਘ ਕੌੜਾ ਜ਼ਿਲ੍ਹਾ ਪ੍ਰਧਾਨ, ਗੁਰਬਚਨ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਸੁਖਦੇਵ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਸੁਖਦੇਵ ਸਿੰਘ, ਕੁਲਵੰਤ ਸਿੰਘ ਜਰਨਲ ਸਕੱਤਰ ਫ਼ਿਰੋਜ਼ਪੁਰ, ਲਖਵੀਰ ਸਿੰਘ ਬਲਾਕ ਪ੍ਰਧਾਨ, ਨਿਰਵੈਰ ਸਿੰਘ, ਗੁਲਾਬ ਸਿੰਘ ਮਣਕੀਆਂ, ਹਰਚੰਦ ਸਿੰਘ ਨੰਬਰਦਾਰ, ਦਿਲਬਾਗ ਸਿੰਘ, ਡਾ. ਪਲਵਿੰਦਰ ਸਿੰਘ ਆਦਿ ਨੇ ਮੰਗ ਕੀਤੀ ਕਿ ਜ਼ੀਰਾ ਤੋਂ ਮੱਲਾਂਵਾਲਾ ਰੋਡ 'ਤੇ ਲੁੱਕ ਪਵਾਈ ਜਾਵੇ, ਅਟਾਰੀ ਤੋਂ ਫ਼ਿਰੋਜ਼ਪੁਰ ਸੜਕ ਦਾ ਬੁਰਾ ਹਾਲ ਹੈ, ਉਸ ਉੱਪਰ ਵੀ ਲੁੱਕ ਪਵਾ ਕੇ ਲੋਕਾਂ ਦੀ ਖੱਜਲ ਖ਼ੁਆਰੀ ਬੰਦ ਕੀਤੀ ਜਾਵੇ, ਫ਼ਿਰੋਜ਼ਪੁਰ ਜ਼ਿਲ੍ਹੇ ਅੰਦਰ ਜਿਹੜੀਆਂ ਸੜਕਾਂ ਮੁਰੰਮਤ ਅਧੀਨ ਹਨ, ਉਨ੍ਹਾਂ ਦੀ ਜਲਦ ਮੁਰੰਮਤ ਕਰਵਾਈ ਜਾਵੇ |