ਜ਼ੀਰਾ, 25 ਫ਼ਰਵਰੀ (ਹਰਜੀਤ ਸਿੰਘ ਗਿੱਲ)-ਸਰਬੱਤ ਦੇ ਭਲੇ ਤੇ ਕੌਮ ਦੀ ਚੜ੍ਹਦੀ ਕਲਾ ਲਈ ਗੁਰਦੁਆਰਾ ਕਲਗ਼ੀਧਰ ਨਗਰ ਫ਼ਿਰੋਜ਼ਪੁਰ ਰੋਡ ਜ਼ੀਰਾ ਵਿਖੇ ਗੁਰਮਤਿ ਸਮਾਗਮ ਗੁਰਦੁਆਰਾ | ਇਹ ਸਮਾਗਮ ਉਸਤਾਦ ਭਾਈ ਸੁਖਵਿੰਦਰ ਸਿੰਘ ਜਵੱਦੀ ਟਕਸਾਲ ਮੁਖੀ ਵਿਰਾਸਤ-ਏ-ਕੌਮ ਫਾਊਾਡੇਸ਼ਨ ਗੁਰਮਤਿ ਸੰਗੀਤ ਅਕੈਡਮੀ ਤੇ ਗੁਰਦੁਆਰਾ ਕਲਗ਼ੀਧਰ ਦੀ ਪ੍ਰਬੰਧਕ ਕਮੇਟੀ ਨੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਦੌਰਾਨ ਕੀਰਤਨੀ ਜਥਾ, ਭਾਈ ਸੁਰਜੀਤ ਸਿੰਘ ਨੰਦ ਅੰਮਿ੍ਤਸਰ ਸਾਹਿਬ, ਡਾ. ਸਤਨਾਮ ਸਿੰਘ ਫ਼ਿਰੋਜ਼ਪੁਰ, ਭਾਈ ਜ਼ੋਰਾਵਰ ਸਿੰਘ ਸ੍ਰੀ ਅੰਮਿ੍ਤਸਰ ਸਾਹਿਬ, ਭਾਈ ਗੁਰਵਿੰਦਰ ਸਿੰਘ ਗੋਲਡੀ ਸ੍ਰੀ ਅੰਮਿ੍ਤਸਰ ਸਾਹਿਬ, ਭਾਈ ਰਵਿੰਦਰ ਪਾਲ ਸਿੰਘ ਤਰਨਤਾਰਨ ਸਾਹਿਬ, ਭਾਈ ਰਣਜੀਤ ਸਿੰਘ ਤਰਨਤਾਰਨ ਸਾਹਿਬ, ਭਾਈ ਗੁਰਮੀਤ ਸਿੰਘ ਨੋਨੀ ਅਤੇ ਅਕੈਡਮੀ ਦੇ ਵਿਦਿਆਰਥੀ ਭਾਈ ਪ੍ਰਤਾਪ ਸਿੰਘ ਖ਼ਾਲਸਾ ਭਾਈ ਗੁਰਜਿੰਦਰ ਸਿੰਘ, ਭਾਈ ਸੰਦੀਪ ਸਿੰਘ, ਬੀਬੀ ਅੰਤਰਪ੍ਰੀਤ ਕੌਰ, ਜਾਚਕ ਪ੍ਰੀਤ ਸਿੰਘ, ਭੁਪਿੰਦਰ ਸਿੰਘ ਆਦਿ ਵਲੋਂ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਇਹ ਸਮਾਗਮ ਸ਼ਾਮ ਸਮਾਗਮ 5 ਵਜੇ ਤੋਂ ਰਾਤ 11 ਵਜੇ ਤੱਕ ਕਰਵਾਇਆ, ਜਿਸ 'ਚ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਭਗਵਾਨ ਸਿੰਘ ਭੋਲਾ ਹਰਪ੍ਰੀਤ ਸਿੰਘ, ਸਾਧੂ ਸਿੰਘ ਰਣਜੀਤ ਸਿੰਘ, ਮਨਜੀਤ ਸਿੰਘ ਸੁਖਰਾਜ ਸਿੰਘ ਸੁੱਖ, ਸਮੁੱਚੀ ਕਮੇਟੀ ਨੇ ਹਲਕਾ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ, ਭਾਈ ਸੁਖਵਿੰਦਰ ਸਿੰਘ ਅਤੇ ਪਹੁੰਚੇ ਕੀਰਤਨੀ ਜਥਿਆਂ ਤੇ ਪ੍ਰਚਾਰਕਾਂ ਨੂੰ ਸਨਮਾਨਿਤ ਕੀਤਾ | ਸੰਗਤਾਂ ਦੇ ਇਕੱਠ ਨੂੰ ਵਿਧਾਇਕ ਨਰੇਸ਼ ਕਟਾਰੀਆ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਜੋਕੇ ਸਮੇਂ 'ਚ ਅਜਿਹੇ ਸਮਾਗਮ ਹੋਣੇ ਬਹੁਤ ਜ਼ਰੂਰੀ ਹਨ | ਉਨ੍ਹਾਂ ਨੇ ਗੁਰਮਤਿ ਸੰਗੀਤ ਅਕੈਡਮੀ ਵਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਭਗਵਾਨ ਸਿੰਘ ਭੋਲਾ, ਹਰਪ੍ਰੀਤ ਸਿੰਘ, ਗੁਰਤੇਜ ਸਿੰਘ ਗਿੱਲ ਰਿਟਾਇਰਡ ਨਾਇਬ ਤਹਿਸੀਲਦਾਰ, ਮਨਜੀਤ ਸਿੰਘ ਏ. ਐਸ. ਆਈ., ਮਦਨ ਸਿੰਘ ਏ. ਐੱਸ. ਆਈ., ਸਾਧੂ ਸਿੰਘ, ਰਣਜੀਤ ਸਿੰਘ, ਮਨਜੀਤ ਸਿੰਘ, ਸੁਖਰਾਜ ਸਿੰਘ ਸੁੱਖ, ਕੌਮੀ ਪ੍ਰਧਾਨ ਅਰੋੜਾ ਮਹਾਂ ਸਭਾ ਚਰਨਜੀਤ ਸਿੰਘ ਸਿੱਕੀ, ਅਮਰੀਕ ਸਿੰਘ ਅਹੂਜਾ, ਚਰਨ ਪ੍ਰੀਤ ਸਿੰਘ ਸੋਨੰੂ, ਜਸਵਿੰਦਰ ਸਿੰਘ ਖ਼ਾਲਸਾ, ਰਾਜਨਪ੍ਰੀਤ ਸਿੰਘ ਰਾਜੂ, ਰਾਜਪਾਲ ਸਿੰਘ ਕੈਨੇਡੀਅਨ ਪੀਜ਼ੇ ਵਾਲੇ, ਲਖਵਿੰਦਰ ਸਿੰਘ ਕੈਨੇਡਾ, ਗੁਰਪ੍ਰੀਤ ਸਿੰਘ ਨਾਮਦੇਵ ਵਿਜ਼ਨ, ਹੈੱਡ ਗ੍ਰੰਥੀ ਜਸਵਿੰਦਰ ਸਿੰਘ ਆਦਿ ਹਾਜ਼ਰ ਸਨ |