16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਸ਼ਹਿਜ਼ਾਦਾ ਸੰਤ ਸਿੰਘ ਜ਼ੀਰਾ ਸਕੂਲ 'ਚ ਲਗਾਈ ਵਰਕਸ਼ਾਪ <br/>

Ad Position 21
No active advertisement
ਵਰਕਸ਼ਾਪ ਦੌਰਾਨ ਵੇਸਟ ਕਲਾਥ ਤੋਂ ਬਣਾਏ ਗਏ ਬੈਗ ਵਿਖਾਉਂਦੇ ਹੋਏ ਵਿਦਿਆਰਥੀ ਅਤੇ ਸਟਾਫ਼ | ਅਜੀਤ ਤਸਵੀਰ <br/> 26-02-2026
ਜ਼ੀਰਾ, 25 ਫਰਵਰੀ (ਰਜਨੀਸ਼ ਕਥੂਰੀਆ)-ਪੰਜਾਬ ਸਕੂਲ ਸਿੱਖਿਆ ਬੋਰਡ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸ਼ਹਿਜ਼ਾਦਾ ਸੰਤ ਸਿੰਘ ਜ਼ੀਰਾ ਵਿਖੇ ਮਿਸ਼ਨ ਲਾਈਵ-ਸੇ ਨੋ ਟੂ ਸਿੰਗਲ ਯੂਜ਼ ਪਲਾਸਟਿਕ ਥੀਮ ਹੇਠ ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਨਾਲ ਵੇਸਟ ਕਲਾਥ ਤੋਂ ਬੈਗ ਬਣਾਓ ਵਿਸ਼ੇ 'ਤੇ ਇਕ ਦਿਨ ਦੀ ਵਰਕਸ਼ਾਪ ਦਾ ਸਫਲ ਆਯੋਜਨ ਕੀਤਾ ਗਿਆ | ਇਹ ਵਰਕਸ਼ਾਪ ਵਾਤਾਵਰਨ ਸਿੱਖਿਆ ਪ੍ਰੋਗਰਾਮ ਦੇ ਤਹਿਤ ਕਰਵਾਈ ਗਈ | ਜਿਸ ਦਾ ਮਕਸਦ ਵਿਦਿਆਰਥੀਆਂ ਨੂੰ ਪਲਾਸਟਿਕ ਦੀ ਵਰਤੋਂ ਘਟਾਉਣ ਅਤੇ ਵਾਤਾਵਰਨ ਬਚਾਉਣ ਲਈ ਜਾਗਰੂਕ ਕਰਨਾ ਸੀ | ਇਸ ਮੌਕੇ 'ਤੇ ਸਕੂਲ ਪਿ੍ੰਸੀਪਲ ਮੈਡਮ ਰਮਾ ਮਹਿਤਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਪਲਾਸਟਿਕ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਅਤੇ ਕੱਪੜੇ ਦੇ ਥੈਲਿਆਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ | ਇਸ ਮੌਕੇ 'ਤੇ ਸਕੂਲ ਸਟਾਫ਼ ਮੈਡਮ ਹਰਜਿੰਦਰ ਕੌਰ, ਮੈਡਮ ਸੁਖਬੀਰ ਕੌਰ, ਮੈਡਮ ਗੁਰਪ੍ਰੀਤ ਕੌਰ ਅਤੇ ਮੈਡਮ ਵੀਰਪਾਲ ਕੌਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜਨਵਰੀ 'ਚ ਐਨ.ਡੀ.ਪੀ.ਐੱਸ ਐਕਟ ਤਹਿਤ 117 ਮਾਮਲੇ ਦਰਜ, 146 ਮੁਲਜ਼ਮ ਗਿ੍ਫ਼ਤਾਰ-ਆਸ਼ਿਕਾ ਜੈਨ ਅਗਲੀ ਖ਼ਬਰ ਡਿਪਟੀ ਐਡਵੋਕੇਟ ਜਰਨਲ ਅਤੇ ਬਾਰ ਕੌਂਸਲ ਦੀਆਂ ਚੋਣਾਂ ਲੜ ਰਹੇ ਵਕੀਲ ਭੁੱਲਰ ਦੀ ਆਮਦ 'ਤੇ ਸਮਾਗਮ <br/>
Ad Position 24